ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦਾ ਨਤੀਜਾ ਰਿਹਾ ਸ਼ਾਨਦਾਰ * ਤਨੂ ਨੇ ਬੀ.ਐਸ.ਸੀ. ਕੰਪਿਊਟਰ ਸਾਇੰਸ ਸਮੈਸਟਰ-2 ’ਚ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਕੀਤਾ ਹਾਸਲ
ਪਠਾਨਕੋਟ, 23 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਬੀ. ਐੱਸਸੀ.
ਪਠਾਨਕੋਟ, 23 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਬੀ.ਐੱਸਸੀ. ਕੰਪਿਊਟਰ ਸਾਇੰਸ ਸਮੈਸਟਰ-2 ਦਾ ਨਤੀਜਾ ਐਲਾਨਿਆ ਗਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਪਠਾਨਕੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ । ਕਾਲਜ ਦੀ ਵਿਦਿਆਰਥਣ ਤਨੂ ਨੇ 8.72 ਐਸ.ਜੀ.ਪੀ.ਏ. ਹਾਸਲ ਕਰਕੇ ਕਾਲਜ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਰਾਗਿਨੀ ਨੇ 7.96 ਐਸ.ਜੀ.ਪੀ.ਏ. ਨਾਲ ਕਾਲਜ ਵਿਚ ਦੂਜਾ ਅਤੇ ਸ਼ਰੁਤੀ ਨੇ 7.92 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ । ਕਾਲਜ ਦੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਉਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਵਿਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਡਾ: ਜਸਪ੍ਰੀਤ, ਗੀਤਾਂਜਲੀ, ਸੁਮਿਤੀ, ਸਾਕਸ਼ੀ ਅਤੇ ਤਰੁਣ ਨੂੰ ਵੀ ਵਧਾਈ ਦਿੱਤੀ ।