24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਹਿਲ ਵਰਮਾ ਨੂੰ ਪਠਾਨਕੋਟ ਤੋਂ ਸ਼ਿਵ ਸੈਨਾ ਦੀ ਟਿਕਟ ਦੇਣ ਦਾ ਐਲਾਨ

ਪਠਾਨਕੋਟ, 23 ਸਤੰਬਰ (ਸੰਧੂ)-ਸ਼ਿਵ ਸੈਨਾ (ਬਾਲ ਠਾਕਰੇ, ਸ਼ਿੰਦੇ ਗਰੁੱਪ) ਦੀ ਪੰਜਾਬ ਪ੍ਰਦੇਸ਼ ਕਮੇਟੀ ਵਲੋਂ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਠਾਨਕੋਟ ਸਥਿਤ ਸ਼ਿਵ ਸੈਨਾ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 24-09-2026
ਪਠਾਨਕੋਟ, 23 ਸਤੰਬਰ (ਸੰਧੂ)-ਸ਼ਿਵ ਸੈਨਾ (ਬਾਲ ਠਾਕਰੇ, ਸ਼ਿੰਦੇ ਗਰੁੱਪ) ਦੀ ਪੰਜਾਬ ਪ੍ਰਦੇਸ਼ ਕਮੇਟੀ ਵਲੋਂ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਠਾਨਕੋਟ ਸਥਿਤ ਸ਼ਿਵ ਸੈਨਾ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ । ਇਸ ਮੌਕੇ ਪ੍ਰਦੇਸ਼ ਦੇ ਸੀਨੀਅਰ ਉਪ ਪ੍ਰਧਾਨ ਅਮਿਤ ਅਗਰਵਾਲ, ਸੀਨੀਅਰ ਉਪ ਪ੍ਰਧਾਨ ਅਸ਼ਵਨੀ ਜੋੜਾ, ਪ੍ਰਦੇਸ਼ ਜਨਰਲ ਸਕੱਤਰ ਜੋਗਿੰਦਰ ਪਾਲ ਜੱਗੀ ਅਤੇ ਪੰਜਾਬ ਸਲਾਹਕਾਰ ਅਨਮੋਲ ਸ਼ਰਮਾ ਦੀ ਸਹਿਮਤੀ ਨਾਲ ਪਵਨ ਕੁਮਾਰ ਖੁੱਲਰ ਨੂੰ ਪਠਾਨਕੋਟ ਜ਼ਿਲ੍ਹੇ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ, ਜਦਕਿ ਪਵਨ ਕੁਮਾਰ ਕਲਸੀ ਨੂੰ ਜ਼ਿਲ੍ਹਾ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ । ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਖੁੱਲਰ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਅਮਿਤ ਅਗਰਵਾਲ, ਅਸ਼ਵਨੀ ਜੋੜਾ ਅਤੇ ਜੋਗਿੰਦਰ ਪਾਲ ਜੱਗੀ ਨੇ ਕਿਹਾ ਕਿ ਪਵਨ ਕੁਮਾਰ ਖੁੱਲਰ ਲੰਬੇ ਸਮੇਂ ਤੋਂ ਹਿੰਦੂਤਵ ਅਤੇ ਸਮਾਜ ਸੇਵਾ ਦੇ ਕੰਮਾਂ ਨਾਲ ਜੁੜੇ ਹੋਏ ਹਨ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਪਠਾਨਕੋਟ ਤੋਂ ਪਾਰਟੀ ਦੇ ਮਿਹਨਤੀ ਆਗੂ ਸਾਹਿਲ ਵਰਮਾ ਨੂੰ 2027 ਦੀ ਵਿਧਾਨ ਸਭਾ ਚੋਣ ਲਈ ਪਾਰਟੀ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਨ ਦਾ ਐਲਾਨ ਕੀਤਾ ਗਿਆ । ਇਸ ਮੌਕੇ ਤਹਿਸੀਲ ਪ੍ਰਧਾਨ ਜਨ ਪਾਲ, ਜ਼ਿਲ੍ਹਾ ਉਪ ਪ੍ਰਧਾਨ ਬੋਧ ਰਾਜ, ਸੰਗਠਨ ਸਕੱਤਰ ਰਾਕੇਸ਼ ਕੁਮਾਰ ਡਿੰਪਲ, ਯੁਵਾ ਸੈਨਾ ਦੇ ਪ੍ਰਧਾਨ ਅੰਕੁਸ਼ ਅਗਰਵਾਲ, ਅਨੁਜ ਮਲਹੋਤਰਾ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮੰਤਰੀ ਕਟਾਰੂਚੱਕ ਵਲੋਂ ਸਰਕਾਰੀ ਸਕੂਲ ਬਮਿਆਲ ਵਿਖੇ 78 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਮਰਿਆਂ ਦਾ ਉਦਘਾਟਨ ਅਗਲੀ ਖ਼ਬਰ ਪਠਾਨਕੋਟ ’ਚ ਰਾਮ ਲੀਲ੍ਹਾ ਮੰਚਨ ਦੀਆਂ ਤਿਆਰੀਆਂ ਸ਼ੁਰੂ 11 ਅਕਤੂਬਰ ਤੋਂ ਹੋਵੇਗਾ ਮੰਚਨ
Ad Position 24