24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੁਰਦਾਸਪੁਰ ਪੁਲਿਸ ਵਲੋਂ 1 ਕਿੱਲੋ ਹੈਰੋਇਨ, 50 ਹਜ਼ਾਰ ਡਰੱਗ ਮਨੀ ਤੇ 2 ਪਿਸਤੋਲਾਂ ਸਮੇਤ ਇਕ ਗ੍ਰਿਫ਼ਤਾਰ ਇਕ ਹੋਰ ਮਾਮਲੇ ’ਚ 262 ਗਰਾਮ ਹੈਰੋਇਨ ਸਮੇਤ 2 ਕਾਬੂ-ਪ੍ਰੈੱਸ ਵਾਰਤਾ ਦੌਰਾਨ ਕੀਤਾ ਖੁਲਾਸਾ

ਗੁਰਦਾਸਪੁਰ, 23 ਸਤੰਬਰ (ਚੱਕਰਾਜਾ)-ਗੁਰਦਾਸਪੁਰ ਪੁਲਿਸ ਵਲੋਂ 1 ਕਿਲੋ ਹੈਰੋਇਨ, 50 ਹਜ਼ਾਰ ਡਰੱਗ ਮਨੀ ਤੇ ਦੋ ਪਿਸਤੌਲਾਂ ਸਮੇਤ ਇਕ ਵਿਆਕਤੀ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਕੀਤੀ ਗਈ ਪ੍ਰੈਸ ਵਾਰਤਾ ਦੌਰਾਨ ਐਸ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਐਸ.ਪੀ ਮਨੋਜ ਕੁਮਾਰ ਤੇ ਹੋਰ ਅਧਿਕਾਰੀ। ਤਸਵੀਰ: ਵਿਸ਼ਾਲ ਮੁੰਨਾ 24-09-2026
ਗੁਰਦਾਸਪੁਰ, 23 ਸਤੰਬਰ (ਚੱਕਰਾਜਾ)-ਗੁਰਦਾਸਪੁਰ ਪੁਲਿਸ ਵਲੋਂ 1 ਕਿਲੋ ਹੈਰੋਇਨ, 50 ਹਜ਼ਾਰ ਡਰੱਗ ਮਨੀ ਤੇ ਦੋ ਪਿਸਤੌਲਾਂ ਸਮੇਤ ਇਕ ਵਿਆਕਤੀ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਕੀਤੀ ਗਈ ਪ੍ਰੈਸ ਵਾਰਤਾ ਦੌਰਾਨ ਐਸ.ਪੀ ਮਨੋਜ ਕੁਮਾਰ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਦਰ ਦੀ ਪੁਲਿਸ ਵਲੋਂ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਇਕ ਨਾਕੇ ਦੌਰਾਨ ਚੈਕਿੰਗ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਇਕ ਆਈ-20 ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਕਤ ਕਾਰ ਵਿਚੋਂ 1 ਕਿਲੋ ਹੈਰੋਇਨ, 50000 ਰੁਪਏ ਡਰੱਗ ਮਨੀ, 2 ਪਿਸਟਲ ਸਮੇਤ ਮੈਗਜ਼ੀਨ (1 ਬਿਨਾਂ ਮਾਰਕਾ ਅਤੇ 1 ਪਿਸਟਲ ਗਲੋਕ) ਅਤੇ 5 ਜਿੰਦਾ ਰੌਦ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪਹਿਚਾਣ ਆਕਾਸ਼ਦੀਪ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਕੁਝ ਸਮਾਂ ਪਹਿਲਾਂ ਪਿੰਡ ਮਿਆਣੀ ਦੇ ਸਰਪੰਚ ਦੇ ਕਤਲ ਵਿਚ ਵੀ ਅਹਿਮ ਭੂਮਿਕਾ ਰਹੀ ਹੈ, ਜਿਸ ਸਬੰਧੀ ਥਾਣਾ ਸਦਰ ਗੁਰਦਾਸਪੁਰ ਵਿਖੇ ਮੁਕੱਦਮਾ ਵੀ ਦਰਜ ਹੈ। ਇਸੇ ਤਰ੍ਹਾਂ ਇਕ ਹੋਰ ਮਾਮਲੇ ’ਚ ਥਾਣਾ ਦੋਰਾਂਗਲਾ ਵਿਖੇ ਗਸ਼ਤ ਦੌਰਾਨ ਇਕ ਨੌਜਵਾਨ ਸਾਜਨਪ੍ਰੀਤ ਸਿੰਘ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ 262 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਤੋਂ ਕੀਤੀ ਗਈ ਪੁੱਛਗਿੱਛ ਦੇ ਆਧਾਰ ’ ਤੇ ਇਸ ਮਾਮਲੇ ’ਚ ਜਸਕਰਨਜੀਤ ਸਿੰਘ ਨੂੰ ਵੀ ਨਾਮਜਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ। ਐਸ.ਪੀ ਮਨੋਜ ਕੁਮਾਰ ਨੇ ਦੱਸਿਆ ਕਿ ਇਹ ਬ੍ਰਾਮਦਗੀ ਨਸ਼ਾ ਤਸਕਰਾਂ ਲਈ ਇਕ ਵੱਡਾ ਝਟਕਾ ਹੈ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦੌਰਾਨ ਗੁਰਦਾਸਪੁਰ ਪੁਲਿਸ ਨੇ ਨਸ਼ਾ ਤਸਕਰਾਂ ਦੇ ਨੈਟਵਰਕ ਵਿਰੁੱਧ ਲਗਾਤਾਰ ਤੇ ਸਖ਼ਤ ਕਾਰਵਾਈ ਕੀਤੀ ਹੈ, ਜਿਸ ਦੇ ਨਤੀਜੇ ਵਜੋਂ ਵਪਾਰਕ ਮਾਤਰਾ ਦੀ ਹੈਰੋਇਨ ਦੇ 8 ਮਾਮਲੇ ਦਰਜ ਕੀਤੇ ਗਏ ਹਨ। ਜਦੋਂ ਕਿ 15 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਲਗਭਗ 8.55 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਇਨ੍ਹਾਂ ਕਾਰਵਾਈਆਂ ਦੌਰਾਨ 11 ਪਿਸਤੌਲ ਤੇ 1 ਰਿਵਾਲਵਰ ਵੀ ਬਰਾਮਦ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੰਕਲਪ ਸੇਵਾ ਸੰਸਥਾ ਵਲੋਂ ਲੋੜਵੰਦ ਪਰਿਵਾਰ ਨੂੰ ਮਹੀਨਾਵਾਰ ਰਾਸ਼ਨ ਵੰਡਿਆ ਅਗਲੀ ਖ਼ਬਰ ਬਮਿਆਲ ਨੇੜੇ ਪਿੰਡ ਪਹਾੜੀਪੁਰ ’ਚ ਖੇਤਾਂ ’ਚੋਂ ਮਿਲਿਆ ਸ਼ੱਕੀ ਪੈਕਟ, ਹੈਰੋਇਨ ਬਰਾਮਦ
Ad Position 24