ਮਹੀਨਾਵਾਰ ਤਨਖਾਹ ਨਾ ਮਿਲਣ ਤੋਂ ਨਾਰਾਜ਼ ਸਫਾਈ ਸੇਵਕ
* ਸੀਵਰਮੈਨ ਤੇ ਡਰਾਈਵਰ ਯੂਨੀਅਨ ਵਲੋਂ ਨਗਰ ਨਿਗਮ ਦਫ਼ਤਰ ਅੱਗੇ ਧਰਨਾ
ਪਠਾਨਕੋਟ, 23 ਸਤੰਬਰ (ਸੁਮਿਤ)-ਨਗਰ ਨਿਗਮ ਦੇ ਅਧੀਨ ਕੰਮ ਕਰ ਰਹੇ ਸਫਾਈ ਸੇਵਕਾਂ, ਸੀਵਰਮੈਨਾਂ ਤੇ ਡਰਾਈਵਰਾਂ ਨੂੰ ਮਹੀਨਾਵਾਰ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਅਖਿਲ ਭਾਰਤੀ ਸਫਾਈ ਸੇਵਕ ਯੂਨੀਅਨ ਵਲੋਂ ਨਗਰ ਨਿਗਮ ਦਫ਼ਤਰ ਦੇ ਸਾਹਮਣੇ ਹੜਤਾਲ ਕੀਤੀ ਗਈ । ਇਸ ਦੌਰਾਨ ਯੂਨੀਅਨ ਆਗੂਆਂ ਤੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਗਿਆ ।
ਪਠਾਨਕੋਟ, 23 ਸਤੰਬਰ (ਸੁਮਿਤ)-ਨਗਰ ਨਿਗਮ ਦੇ ਅਧੀਨ ਕੰਮ ਕਰ ਰਹੇ ਸਫਾਈ ਸੇਵਕਾਂ, ਸੀਵਰਮੈਨਾਂ ਤੇ ਡਰਾਈਵਰਾਂ ਨੂੰ ਮਹੀਨਾਵਾਰ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਅਖਿਲ ਭਾਰਤੀ ਸਫਾਈ ਸੇਵਕ ਯੂਨੀਅਨ ਵਲੋਂ ਨਗਰ ਨਿਗਮ ਦਫ਼ਤਰ ਦੇ ਸਾਹਮਣੇ ਹੜਤਾਲ ਕੀਤੀ ਗਈ । ਇਸ ਦੌਰਾਨ ਯੂਨੀਅਨ ਆਗੂਆਂ ਤੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਗਿਆ । ਹੜਤਾਲ ’ਚ ਅਖਿਲ ਭਾਰਤੀ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਕੱਟੋ ਵੀ ਸ਼ਾਮਿਲ ਹੋਏ । ਉਨ੍ਹਾਂ ਨਾਲ ਡਰਾਈਵਰ ਯੂਨੀਅਨ, ਸੀਵਰਮੈਨ ਤੇ ਸਫਾਈ ਸੇਵਕਾਂ ਨੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ । ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸਮੇਂ ਸਿਰ ਮਹੀਨਾਵਾਰ ਤਨਖਾਹ ਨਾ ਮਿਲਣ ਕਾਰਨ ਉਨ੍ਹਾਂ ਨੂੰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੀ ਬਕਾਇਆ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ ਅਤੇ ਭਵਿੱਖ ਵਿਚ ਹਰ ਮਹੀਨੇ ਸਮੇਂ ਸਿਰ ਤਨਖਾਹ ਦਿੱਤੀ ਜਾਵੇ । ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ ਕੀਤੀ । ਯੂਨੀਅਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ।