ਮੰਡੀਆਂ ’ਚ ਝੋਨੇ ਦੀ ਆਮਦ ਨੇ ਫੜਿਆ ਜ਼ੋਰ, ਵਾਜਬ ਭਾਅ ਨਾ ਮਿਲਣ ਕਾਰਨ ਕਿਸਾਨ ਖੱਜਲ-ਖੁਆਰ
ਤੁਰੰਤ ਸਰਕਾਰੀ ਖਰੀਦ ਹੋਵੇ ਸ਼ੁਰੂ, ਸਰਕਾਰ ਦੀ ਕਥਿਤ ਢਿੱਲਮੱਠ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ - ਕਰਨੈਲ ਸਿੰਘ ਸ਼ੇਰਪੁਰ ਨਿੱਕੇ ਘੁੰਮਣ, 24 ਸਤੰਬਰ (ਸਤਬੀਰ ਸਿੰਘ ਘੁੰਮਣ)-ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ ਤੇਜ਼ ਹੋਣ ਦੇ ਬਾਵਜੂਦ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਮੰਡੀਆਂ ’ਚ ਫ਼ਸਲ ਲੈ ਕੇ ਪੁੱਜਣ ਤੋਂ ਬਾਅਦ ਵੀ ਉਨ੍ਹਾਂ ਨੂੰ ਵਾਜਬ ਭਾਅ ਨਹੀਂ ਮਿਲ ਰਿਹਾ, ਜਿਸ ਕਾਰਨ ਉਹ ਖੱਜਲ-ਖੁਆਰ ਹੋ ਰਹੇ ਹਨ।
ਕਰਨੈਲ ਸਿੰਘ ਸ਼ੇਰਪੁਰ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ
25-09-2026
ਨਿੱਕੇ ਘੁੰਮਣ, 24 ਸਤੰਬਰ (ਸਤਬੀਰ ਸਿੰਘ ਘੁੰਮਣ)-ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ ਤੇਜ਼ ਹੋਣ ਦੇ ਬਾਵਜੂਦ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਮੰਡੀਆਂ ’ਚ ਫ਼ਸਲ ਲੈ ਕੇ ਪੁੱਜਣ ਤੋਂ ਬਾਅਦ ਵੀ ਉਨ੍ਹਾਂ ਨੂੰ ਵਾਜਬ ਭਾਅ ਨਹੀਂ ਮਿਲ ਰਿਹਾ, ਜਿਸ ਕਾਰਨ ਉਹ ਖੱਜਲ-ਖੁਆਰ ਹੋ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਸ਼ੇਰਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ, ਜਦਕਿ ਝੋਨੇ ਦੀ ਲਵਾਈ ਸਮੇਂ ਤੋਂ ਪਹਿਲਾਂ ਕਰਵਾਉਣ ਦੀ ਇਜਾਜ਼ਤ ਦਿੱਤੇ ਜਾਣ ਕਾਰਨ ਫ਼ਸਲ 10 ਤੋਂ 15 ਦਿਨ ਪਹਿਲਾਂ ਹੀ ਪੱਕ ਕੇ ਮੰਡੀਆਂ ’ਚ ਪੁੱਜਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਫ਼ਸਲ ਦੀ ਅਗੇਤੀ ਆਮਦ ਨੂੰ ਦੇਖਦਿਆਂ ਸਤੰਬਰ ਮਹੀਨੇ ’ਚ ਹੀ ਖਰੀਦ ਪ੍ਰਬੰਧ ਮੁਕੰਮਲ ਕਰ ਲੈਣੇ ਚਾਹੀਦੇ ਸਨ, ਪਰ ਹੁਣ ਤੱਕ ਮੰਡੀਆਂ ’ਚ ਕਿਸਾਨਾਂ ਲਈ ਲੋੜੀਂਦੇ ਪ੍ਰਬੰਧ ਨਾ ਹੋਣ ਕਾਰਨ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ। ਕਿਸਾਨ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕਰਕੇ ਕਿਸਾਨਾਂ ਨੂੰ ਨਿਰਧਾਰਤ ਸਰਕਾਰੀ ਭਾਅ ਦਿਵਾਇਆ ਜਾਵੇ ਤੇ ਮੰਡੀਆਂ ਵਿਚ ਛਾਂ, ਪੀਣ ਵਾਲੇ ਪਾਣੀ, ਸਫਾਈ, ਬਾਰਦਾਨੇ ਤੇ ਫ਼ਸਲ ਦੀ ਸੁਚਾਰੂ ਖਰੀਦ-ਲਿਫਟਿੰਗ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਜ਼ਬੂਰੀ ਵਿਚ ਘੱਟ ਭਾਅ ’ਤੇ ਫ਼ਸਲ ਵੇਚਣ ਲਈ ਮਜ਼ਬੂਰ ਨਾ ਕੀਤਾ ਜਾਵੇ।