ਵਿਸ਼ਵ ਪੰਜਾਬੀ ਦਿਵਸ ਮੌਕੇ ਸੈਂਟਰਲ ਪਬਲਿਕ ਸਕੂਲ ਘੁਮਾਣ ਵਿਖੇ ਪੰਜਾਬੀ ਭਾਸ਼ਾ ਦੇ ਸਨਮਾਨ ਨੂੰ ਸਮਰਪਿਤ ਸਮਾਗਮ
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਪੰਜਾਬੀ ਸਾਡੀ ਮਾਤ ਭਾਸ਼ਾ ਹੀ ਨਹੀਂ, ਸਗੋਂ ਸਾਡੀ ਪਹਿਚਾਣ, ਸੱਭਿਆਚਾਰ, ਵਿਰਸੇ ਅਤੇ ਭਾਵਨਾਵਾਂ ਦੀ ਅਮੁੱਲ ਧਰੋਹਰ ਹੈ। ਇਸੇ ਭਾਵਨਾ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਸੈਂਟਰਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਬੜੇ ਉਤਸ਼ਾਹ, ਜੋਸ਼ ਤੇ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ।
ਸ
ਸੈਂਟਰਲ ਪਬਲਿਕ ਸਕੂਲ ਘੁਮਾਣ ਵਿਖੇ ਵਿਸ਼ਵ ਪੰਜਾਬੀ ਦਿਵਸ ਮੌਕੇ ਕਰਵਾਏ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਪ੍ਰਬੰਧਕ। ਅਜੀਤ ਤਸਵੀਰ
25-09-2026
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਪੰਜਾਬੀ ਸਾਡੀ ਮਾਤ ਭਾਸ਼ਾ ਹੀ ਨਹੀਂ, ਸਗੋਂ ਸਾਡੀ ਪਹਿਚਾਣ, ਸੱਭਿਆਚਾਰ, ਵਿਰਸੇ ਅਤੇ ਭਾਵਨਾਵਾਂ ਦੀ ਅਮੁੱਲ ਧਰੋਹਰ ਹੈ। ਇਸੇ ਭਾਵਨਾ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਸੈਂਟਰਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਬੜੇ ਉਤਸ਼ਾਹ, ਜੋਸ਼ ਤੇ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਹ ਸਮਾਗਮ ਮੈਡਮ ਪੰਨੂ ਦੀ ਰਹਿਨੁਮਾਈ ਤੇ ਪ੍ਰੇਰਣਾਦਾਇਕ ਅਗਵਾਈ ਹੇਠ ਸ਼ੁਰੂ ਕੀਤਾ ਗਿਆ। ਉਨ੍ਹਾਂ ਦੀ ਦੂਰਦਰਸ਼ੀ ਸੋਚ, ਉਤਸ਼ਾਹ ਤੇ ਮਾਰਗਦਰਸ਼ਨ ਨੇ ਸਮਾਗਮ ਨੂੰ ਇਕ ਵਿਸ਼ੇਸ਼ ਦਿਸ਼ਾ ਪ੍ਰਦਾਨ ਕਰਦਿਆਂ ਇਸ ਨੂੰ ਪ੍ਰਭਾਵਸ਼ਾਲੀ, ਸਾਰਥਕ ਅਤੇ ਯਾਦਗਾਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਵੱਖ-ਵੱਖ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਈ। ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ, ਮਾਤ ਭਾਸ਼ਾ ਦਾ ਬੱਚਿਆਂ ਦੇ ਮਾਨਸਿਕ ਵਿਕਾਸ ਵਿਚ ਯੋਗਦਾਨ ਅਤੇ ਪੰਜਾਬੀ ਵਿਰਸੇ ਦੀ ਮਹਾਨਤਾ ਨਾਲ ਸਬੰਧਤ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਕਵਿਤਾਵਾਂ, ਕਵਿਤਾ ਉਚਾਰਨ, ਨਾਟਕ ਤੇ ਪੇਂਟਿੰਗ ਰਾਹੀਂ ਆਪਣੀ ਕਲਾ, ਰਚਨਾਤਮਕਤਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੇਂਟਿੰਗ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ, ਪੰਜਾਬੀ ਸੱਭਿਆਚਾਰ, ਵਿਰਸੇ ਤੇ ਪੰਜਾਬ ਦੀਆਂ ਪਰੰਪਰਾਵਾਂ ਨੂੰ ਰੰਗਾਂ ਰਾਹੀਂ ਬੇਹੱਦ ਸੁੰਦਰ ਢੰਗ ਨਾਲ ਉਕੇਰਿਆ। ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਨਾਟਕ, ਕਵਿਤਾਵਾਂ ਤੇ ਭਾਸ਼ਣਾਂ ਵਿੱਚ ਪੰਜਾਬੀ ਭਾਸ਼ਾ ਨੂੰ ਸੰਭਾਲਣ, ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਅਤੇ ਰੋਜ਼ਾਨਾ ਜੀਵਨ ਵਿਚ ਇਸ ਦਾ ਮਾਣ ਨਾਲ ਪ੍ਰਯੋਗ ਕਰਨ ਦਾ ਸੁੰਦਰ ਸੰਦੇਸ਼ ਦਿੱਤਾ ਗਿਆ। ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਵਿਦਿਆਰਥੀਆਂ ਨੇ ਸਿਰਫ਼ ਦਰਸ਼ਕ ਬਣ ਕੇ ਨਹੀਂ, ਸਗੋਂ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲੈ ਕੇ ਇਸ ਦਿਵਸ ਨੂੰ ਅਰਥਪੂਰਨ ਅਤੇ ਯਾਦਗਾਰ ਬਣਾਇਆ। ਇਸ ਮੌਕੇ ਕਾਲਜ ਕੋਆਰਡੀਨੇਟਰ ਸ੍ਰੀਮਤੀ ਨਵਜੋਤ ਕੌਰ ਪੰਨੂ, ਸਕੂਲ ਦੇ ਪ੍ਰਿੰਸੀਪਲ ਗਗਨਦੀਪ ਸਿੰਘ ਤੇ ਉਪ ਪ੍ਰਿੰਸੀਪਲ ਸ੍ਰੀਮਤੀ ਮਨੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਜਿਸ ਭਾਸ਼ਾ ਵਿਚ ਬੱਚਾ ਆਪਣੇ ਪਹਿਲੇ ਸ਼ਬਦ ਬੋਲਦਾ ਹੈ, ਉਹ ਭਾਸ਼ਾ ਉਸ ਦੇ ਵਿਚਾਰਾਂ, ਭਾਵਨਾਵਾਂ ਤੇ ਸ਼ਖ਼ਸੀਅਤ ਦੇ ਵਿਕਾਸ ਨਾਲ ਡੂੰਘੀ ਤਰ੍ਹਾਂ ਜੁੜੀ ਹੁੰਦੀ ਹੈ। ਇਸ ਲਈ ਮਾਤ ਭਾਸ਼ਾ ਨਾਲ ਪਿਆਰ ਕਰਨਾ ਆਪਣੇ ਵਿਰਸੇ ਅਤੇ ਆਪਣੀ ਪਹਿਚਾਣ ਨਾਲ ਪਿਆਰ ਕਰਨ ਦੇ ਬਰਾਬਰ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ “ਪੰਜਾਬੀ ਨੂੰ ਸਿਰਫ਼ ਇਕ ਵਿਸ਼ੇ ਵਜੋਂ ਨਾ ਪੜ੍ਹੋ, ਇਸ ਨੂੰ ਆਪਣੀ ਜ਼ਿੰਦਗੀ ਦੀ ਆਵਾਜ਼ ਬਣਾਓ।” ਉਨ੍ਹਾਂ ਨੇ ਪੰਜਾਬੀ ਭਾਸ਼ਾ ਨੂੰ ਪੜ੍ਹਨ, ਲਿਖਣ, ਬੋਲਣ ਅਤੇ ਰੋਜ਼ਾਨਾ ਜੀਵਨ ਵਿੀ ਮਾਣ ਨਾਲ ਵਰਤਣ ਦਾ ਸੱਦਾ ਦਿੱਤਾ। ਸਮਾਗਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਵਿਚ ਮਾਤ ਭਾਸ਼ਾ ਪ੍ਰਤੀ ਪਿਆਰ, ਮਾਣ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਪੰਜਾਬੀ ਸਾਹਿਤ, ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਸੀ। ਭਾਸ਼ਣਾਂ, ਕਵਿਤਾਵਾਂ, ਨਾਟਕ ਅਤੇ ਪੇਂਟਿੰਗ ਗਤੀਵਿਧੀਆਂ ਵਿਚ ਵਿਦਿਆਰਥੀਆਂ ਦੀ ਉਤਸ਼ਾਹਪੂਰਵਕ ਭਾਗੀਦਾਰੀ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਤੇ ਯਾਦਗਾਰ ਬਣਾ ਦਿੱਤਾ ।