24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਖੁਰਦ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕਾਰਡ ਵੰਡੇ

ਕਿਹਾ, ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਕਲੇਰ ਖੁਰਦ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕਾਰਡ ਵੰਡੇ ਗਏ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ ਧੱਕ ਸਕਦੀ ਹੈ, ਪਰ ਪੰਜਾਬ ’ਚ ਹੁਣ ਲੱਖਾਂ ਘਰਾਂ ਤੱਕ 10 ਲੱਖ ਰੁਪਏ ਦੀ ਸਿਹਤ ਸੁਰੱਖਿਆ ਯੋਜਨਾ ਪਹੁੰਚ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 25-09-2026
ਕਿਹਾ, ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਕਲੇਰ ਖੁਰਦ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕਾਰਡ ਵੰਡੇ ਗਏ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ ਧੱਕ ਸਕਦੀ ਹੈ, ਪਰ ਪੰਜਾਬ ’ਚ ਹੁਣ ਲੱਖਾਂ ਘਰਾਂ ਤੱਕ 10 ਲੱਖ ਰੁਪਏ ਦੀ ਸਿਹਤ ਸੁਰੱਖਿਆ ਯੋਜਨਾ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਵੱਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਹਰ ਨਾਗਰਿਕ ਸਿਹਤਮੰਦ ਰਹੇ ਤੇ ‘ਰੰਗਲਾ ਪੰਜਾਬ‘ ਸਿਰਜਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਅੱਜ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਗਏ, ਜਿਸ ਨਾਲ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਮਿਲੀ ਹੈ। ਇਸ ਮੌਕੇ ਲੋਕਾਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਤਹਿ ਦਿਲੋਂ ਸ਼ਲਾਘਾ ਕੀਤੀ । ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਹ ਸਕੀਮ ਲਾਭਪਾਤਰੀਆਂ ਤੋਂ ਇਕ ਵੀ ਪੈਸਾ ਲਏ ਬਿਨ੍ਹਾਂ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸਿਰਫ ਇਲਾਜ ਮੁਹੱਈਆ ਕਰਵਾਉਣਾ ਹੀ ਨਹੀਂ ਹੈ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਪਰਿਵਾਰ ਬਿਮਾਰੀ ਕਾਰਨ ਕਰਜੇ ਜਾਂ ਵਿੱਤੀ ਸੰਕਟ ਵਿਚ ਨਾ ਫਸੇ। ਸਿਹਤ ਸਹੂਲਤਾਂ ਕੋਈ ਅਜਿਹੀ ਐਸੋ-ਆਰਾਮ ਦੀ ਚੀਜ ਨਹੀਂ ਬਣਨੀ ਚਾਹੀਦੀ ਜੋ ਸਿਰਫ ਅਮੀਰਾਂ ਨੂੰ ਹੀ ਮਿਲ ਸਕੇ।”ਉਨ੍ਹਾਂ ਦੱਸਿਆ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਤਿੰਨ ਮਹੀਨਿਆਂ ਦੀ ਕਿਸ਼ਤ 1 ਅਕਤੂਬਰ ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਲਾਭਪਾਤਰੀਆਂ ਦਾ ਸਹਿਯੋਗ ਕਰਨ ਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਸਾਡੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਕਿਸਾਨਾਂ ਦੇ ਝੋਨੇ ਦਾ ਦਾਣਾ-ਦਾਣਾ ਖਰੀਦਣ ਲਈ ਸੰਜੀਦਾ- ਚੇਅ. ਬਾਠ ਝੰਗੀ ਅਗਲੀ ਖ਼ਬਰ ਕਾਕਾ ਪੱਡਾ ਨੂੰ ਗੋਲੀ ਮਾਰਨ ਵਾਲੇ ਰਵਿੰਦਰ ਕਾਕਾ ਕੋਲੋਂ 1 ਪਿਸਤੌਲ ਤੇ ਇਕ ਮੈਗਜ਼ੀਨ ਬਰਾਮਦ
Ad Position 24