ਸਰਕਾਰ ਕਿਸਾਨਾਂ ਦੇ ਝੋਨੇ ਦਾ ਦਾਣਾ-ਦਾਣਾ ਖਰੀਦਣ ਲਈ ਸੰਜੀਦਾ- ਚੇਅ. ਬਾਠ ਝੰਗੀ
ਕਲਾਨੌਰ, 24 ਸਤੰਬਰ (ਪੁਰੇਵਾਲ)- ਸਥਾਨਕ ਮਾਰਕਿਟ ਕਮੇਟੀ ਦੀ ਮੁੱਖ ਦਾਣਾ ਮੰਡੀ ਵਿਖੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ ਜ਼ਿਲ੍ਹਾ ਇੰਚਾਰਜ ਵਿਰਾਸਤ ਸੇਵਾ ਸੰਗਠਨ ਵਲੋਂ ਬਾਸਮਤੀ ਦੀ ਖਰੀਦ ਕਰਵਾਈ ਗਈ। ਇਸ ਮੌਕੇ ’ਤੇ ਮੰਡੀ ’ਚ ਕਿਸਾਨ ਦੀ ਜਿਨਸ ਦੀ ਤੁਲਾਈ ਤੋਂ ਪਹਿਲਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਕਿਸਾਨ ਦਾ ਸਨਮਾਨ ਕੀਤਾ ਗਿਆ।
ਕਲਾਨੌਰ, 24 ਸਤੰਬਰ (ਪੁਰੇਵਾਲ)- ਸਥਾਨਕ ਮਾਰਕਿਟ ਕਮੇਟੀ ਦੀ ਮੁੱਖ ਦਾਣਾ ਮੰਡੀ ਵਿਖੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ ਜ਼ਿਲ੍ਹਾ ਇੰਚਾਰਜ ਵਿਰਾਸਤ ਸੇਵਾ ਸੰਗਠਨ ਵਲੋਂ ਬਾਸਮਤੀ ਦੀ ਖਰੀਦ ਕਰਵਾਈ ਗਈ। ਇਸ ਮੌਕੇ ’ਤੇ ਮੰਡੀ ’ਚ ਕਿਸਾਨ ਦੀ ਜਿਨਸ ਦੀ ਤੁਲਾਈ ਤੋਂ ਪਹਿਲਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਕਿਸਾਨ ਦਾ ਸਨਮਾਨ ਕੀਤਾ ਗਿਆ। ਚੇਅ. ਰਣਜੇਤ ਸਿੰਘ ਬਾਠ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਮੰਡੀ ਬੋਰਡ ਦੀਆਂ ਹਦਾਇਤਾਂ ਤਹਿਤ ਖੇਤਰ ਦੀਆਂ ਮੰਡੀਆਂ ’ਚ ਖਰੀਦ ਦੇ ਪ੍ਰਬੰਧ ਕੀਤੇ ਹਨ ਤੇ ਕਿਸਾਨਾਂ ਨੂੰ ਮੰਡੀਆਂ ’ਚ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਆਪਣੀ ਜਿਨਸ ਸੁੱਕੀ ਲੈ ਕੇ ਮੰਡੀਆਂ ’ਚ ਆਉਣ। ਚੇਅ. ਬਾਠ ਝੰਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਇਕ ਅਜਿਹੀ ਸਰਕਾਰ ਹੈ, ਜਿਸ ’ਚ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਵਾਅਦਾ ਕੀਤਾ ਹੈ, ਉਸ ਨੂੰ ਸਮਾਂ ਰਹਿੰਦਿਆਂ ਪੂਰਾ ਕਰਕੇ ਲੋਕਾਂ ਦਾ ਦਿਲ ਜਿੱਤਿਆ ਹੈ। ਚੇਅ. ਬਾਠ ਝੰਗੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਵਾਅਦੇ ਪੂਰਾ ਕਰਨ ਤੋਂ ਇਲਾਵਾ ਹੋਰ ਕਾਰਜ ਕਰਕੇ ਨਵਾਂ ਇਤਿਹਾਸ ਸਿਰਜਿਆ ਹੈ। ਇਸ ਮੌਕੇ ਪ੍ਰਧਾਨ ਗੁਰਪਿੰਦਰ ਸਿੰਘ ਕਾਹਲੋਂ, ਰਜਿੰਦਰ ਸਿੰਘ ਸਰਾਂ, ਬਲਵਿੰਦਰ ਸਿੰਘ, ਹਰਜੀਤ ਸਿੰਘ, ਧਰਮਿੰਦਰ ਸਿੰਘ, ਗੁਰਜਿੰਦਰ ਸਿੰਘ, ਦਿਲਬਾਗ ਸਿੰਘ, ਕਰਮਜੀਤ ਸਿੰਘ ਆਦਿ ਕਿਸਾਨ ਹਾਜ਼ਰ ਰਹੇ।