ਗੁਰਪ੍ਰੀਤ ਸਿੰਘ ਰਿਆੜ ਨੇ ਕੰਵਲਪ੍ਰੀਤ ਸਿੰਘ ਕਾਕੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਦਿੱਤੀ ਵਧਾਈ
ਘੱਲੂਘਾਰਾ ਸਾਹਿਬ, 24 ਸਤੰਬਰ (ਪਰਮ ਮਿਨਹਾਸ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹਲਕਾ ਕਾਦੀਆਂ ਦਾ ਇੰਚਾਰਜ ਐਲਾਨੇ ਗਏ ਕੰਵਲਪ੍ਰੀਤ ਸਿੰਘ ਕਾਕੀ ਦਾ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਰਿਆੜ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਰਿਆੜ ਨੇ ਕੰਵਲਪ੍ਰੀਤ ਸਿੰਘ ਕਾਕੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ’ਤੇ ਜਤਾਇਆ ਗਿਆ ਭਰੋਸਾ ਸਮੁੱਚੇ ਵਰਕਰਾਂ ਲਈ ਉਤਸ਼ਾਹ ਦਾ ਵਿਸ਼ਾ ਹੈ।
ਗ
ਗੁਰਪ੍ਰੀਤ ਸਿੰਘ ਰਿਆੜ, ਕੰਵਲਪ੍ਰੀਤ ਸਿੰਘ ਕਾਕੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦੇ ਹੋਏ। ਤਸਵੀਰ : ਪਰਮ ਮਿਨਹਾਸ
25-09-2026
ਘੱਲੂਘਾਰਾ ਸਾਹਿਬ, 24 ਸਤੰਬਰ (ਪਰਮ ਮਿਨਹਾਸ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹਲਕਾ ਕਾਦੀਆਂ ਦਾ ਇੰਚਾਰਜ ਐਲਾਨੇ ਗਏ ਕੰਵਲਪ੍ਰੀਤ ਸਿੰਘ ਕਾਕੀ ਦਾ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਰਿਆੜ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਰਿਆੜ ਨੇ ਕੰਵਲਪ੍ਰੀਤ ਸਿੰਘ ਕਾਕੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ’ਤੇ ਜਤਾਇਆ ਗਿਆ ਭਰੋਸਾ ਸਮੁੱਚੇ ਵਰਕਰਾਂ ਲਈ ਉਤਸ਼ਾਹ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕਾਕੀ ਦੇ ਇੰਚਾਰਜ ਬਣਨ ਨਾਲ ਹਲਕਾ ਕਾਦੀਆਂ ’ਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਕੰਵਲਪ੍ਰੀਤ ਸਿੰਘ ਕਾਕੀ ਨੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਰਮਜੀਤ ਸਿੰਘ ਭੈਣੀ ਮੀਆਂ ਖਾਂ, ਜ਼ੋਨ ਪ੍ਰਧਾਨ ਸੁਰਜੀਤ ਸਿੰਘ ਸਾਬਕਾ ਮੈਂਬਰ, ਗੁਰਦੀਪ ਸਿੰਘ ਸਾਬਕਾ ਮੈਂਬਰ, ਕੁਲਬੀਰ ਸਿੰਘ ਰਿਆੜ ਪ੍ਰਧਾਨ ਕਿਸਾਨ ਵਿੰਗ ਗੁਰਦਾਸਪੁਰ, ਮਨਜੀਤ ਸਿੰਘ ਕੰਗ, ਸੁਬੇਦਾਰ ਅਮਰੀਕ ਸਿੰਘ , ਅਵਤਾਰ ਸਿੰਘ ਕਾਲਾ ਬਾਲਾ, ਸਾਬਕਾ ਸਰਪੰਚ ਜਗਤਾਰ ਸਿੰਘ ਦਾਰਾ ਨਾਨੋਵਾਲ, ਸੁਲੱਖਣ ਸਿੰਘ ਵੜੈਚ, ਰੂਪ ਸਿੰਘ ਢੇਸੀਆਂ, ਮੇਜਰ ਸਿੰਘ ਜ਼ੋਨ ਪ੍ਰਧਾਨ, ਤਰਸੇਮ ਸਿੰਘ ਬਿੱਟੂ, ਹਰਪ੍ਰੀਤ ਸਿੰਘ, ਕਰਨੈਲ ਸਿੰਘ, ਸੁੱਚਾ ਸਿੰਘ, ਸੁੱਖਵਿੰਦਰ ਸਿੰਘ, ਕਾਲਾ ਸੈਣੀ, ਗੁਰਵਿੰਦਰ ਸਿੰਘ ਸਾਬੀ, ਗੁਰਮੀਤ ਸਿੰਘ ਫੌਜੀ, ਪ੍ਰੀਤਮ ਸਿੰਘ, ਪਰਮਜੀਤ ਸਿੰਘ, ਗੁਰਪਿੰਦਰ ਸਿੰਘ, ਗੁਰਮੁੱਖ ਸਿੰਘ ਸੋਨੂੰ ਗੋਰਸੀਆਂ, ਸੁਖਵਿੰਦਰ ਸਿੰਘ ਮੈਂਬਰ, ਹਰਜੀਤ ਸਿੰਘ ਪੰਚਾਇਤ ਮੈਂਬਰ, ਸੁਰਜੀਤ ਕੌਰ, ਬਲਵੀਰ ਕੌਰ, ਗੁਰਜੀਤ ਕੌਰ, ਮਨਦੀਪ ਕੌਰ, ਮਨਪ੍ਰੀਤ ਕੌਰ, ਸਿੰਦਰ ਕੌਰ, ਹਰਭਜਨ ਕੌਰ, ਗੁਰਵਿੰਦਰ ਕੌਰ ਆਦਿ ਵਲੋਂ ਵੀ ਕੰਵਲਪ੍ਰੀਤ ਸਿੰਘ ਕਾਕੀ ਨੂੰ ਵਧਾਈਆਂ ਦਿੱਤੀਆਂ।