ਸ੍ਰੀ ਹਰਗੋਬਿੰਦਪੁਰ ਗੁ. ਦਮਦਮਾ ਸਾਹਿਬ ਵਿਖੇ ਮੀਰੀ ਪੀਰੀ ਚੇਤਨਾ ਮਾਰਚ ਪੁੱਜਣ ’ਤੇ ਨਿੱਘਾ ਸਵਾਗਤ
ਸ੍ਰੀ ਹਰਗੋਬਿੰਦਪੁਰ, 24 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਵਿਖੇ ਸਥਿਤ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਸੋਮਵਾਰ ਮੀਰੀ ਪੀਰੀ ਚੇਤਨਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੋ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਇਆ ਸੀ, ਪੜ੍ਹਾਅ ਦਰ ਹੁੰਦਾ ਹੋਇਆ ਸ੍ਰੀ ਹਰਗੋਬਿੰਦਪੁਰ ਵਿਖੇ ਪੁੱਜਾ। ਇਸ ਮੌਕੇ ਗੁ.
ਸ੍ਰੀ ਹਰਗੋਬਿੰਦਪੁਰ, 24 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਵਿਖੇ ਸਥਿਤ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਸੋਮਵਾਰ ਮੀਰੀ ਪੀਰੀ ਚੇਤਨਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੋ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਇਆ ਸੀ, ਪੜ੍ਹਾਅ ਦਰ ਹੁੰਦਾ ਹੋਇਆ ਸ੍ਰੀ ਹਰਗੋਬਿੰਦਪੁਰ ਵਿਖੇ ਪੁੱਜਾ। ਇਸ ਮੌਕੇ ਗੁ. ਦਮਦਮਾ ਸਾਹਿਬ ਦੇ ਰਸ਼ੀਵਰ ਗੁਰਮੇਜ ਸਿੰਘ ਚੀਮਾ ਮਚਰਾਏ, ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਸੁਰਜੀਤ ਸਿੰਘ ਤੁਗਲਵਾਲਾ, ਮੁੱਖ ਗ੍ਰੰਥੀ ਭਾਈ ਸਤਿੰਦਰ ਪਾਲ ਸਿੰਘ ਤੇ ਹੋਰ ਧਾਰਮਿਕ ਸਖ਼ਸੀਅਤਾਂ ਤੇ ਇਲਾਕੇ ਦੀ ਸੰਗਤ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੀਰੀ ਪੀਰੀ ਚੇਤਨਾ ਮਾਰਚ ਜਥੇ. ਕੁਲਦੀਪ ਸਿੰਘ ਗੜਗੱਜ ਵੀ ਹਾਜ਼ਰ ਸਨ। ਇਸ ਮੌਕੇ ਗੁ. ਦਮਦਮਾ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਤੇ ਨਗਰ ਕੀਰਤਨ ਦੇ ਨਾਲ ਪੁੱਜੀਆਂ ਧਾਰਮਿਕ ਸਖ਼ਸੀਅਤਾਂ ਨੂੰ ਪ੍ਰਬੰਧਕਾਂ ਨੇ ਸਿਰਪਾਓ ਭੇਟ ਕੀਤੇ। ਇਸ ਮੌਕੇ ਮਲਕੀਤ ਸਿੰਘ ਭੱਟੀ, ਗੁਰਪ੍ਰੀਤ ਸਿੰਘ ਮੱਲੀ, ਦਲੇਰ ਸਿੰਘ ਬਾਜਵਾ, ਤਜਿੰਦਰ ਸਿੰਘ ਭਿੰਡਰ, ਗੁਰਦੇਵ ਸਿੰਘ ਚੀਮਾ, ਡਾ. ਮਨਜੀਤ ਸਿੰਘ ਟੀਟਾ, ਮਾਸਟਰ ਸਰਵਣ ਸਿੰਘ ਗਾਲੋਵਾਲ, ਪ੍ਰਧਾਨ ਕੁਲਜਿੰਦਰ ਸਿੰਘ ਰਿਆੜ, ਹਰਦੀਪ ਸਿੰਘ ਆਦਿ ਹਾਜ਼ਰ ਸਨ।