26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਸਾੜਨ ’ਤੇ ਮੁਕੰਮਲ ਪਾਬੰਦੀ ਦੇ ਹੁਕਮ

ਗੁਰਦਾਸਪੁਰ, 24 ਸਤੰਬਰ (ਅਸ਼ੋਕ ਸ਼ਰਮਾ)-ਵਧੀਕ ਜ਼ਿਲਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ, 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ’ਖੇ ਝੋਨੇ ਦੀ ਕਟਾਈ ਉਪਰੰਤ ਪਰਾਲੀ/ਰਹਿੰਦ-ਖੂਹੰਦ ਨੂੰ ਅੱਗ ਲਗਕ ਕੇ ਸਾੜਨ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ’ਚ ਕਿਹਾ ਹੈ ਕਿ ਇਹ ਆਮ ਵੇਖਣ ਵਿਚ ਆਇਆ ਹੈ ਕਿ ਝੋਨੇ ਦੀ ਫਸਲ ਦੀ ਕਟਾਈ ਜ਼ਿਆਦਾਤਰ ਕੰਬਾਇਨ ਮਸ਼ੀਨ ਦੁਆਰਾ ਹੀ ਕੀਤੀ ਜਾਂਦੀ ਹੈ ਅਤੇ ਝੋਨੇ ਦੀ ਪਰਾਲੀ/ਰਹਿੰਦ-ਖੂਹੰਦ ਨੂੰ ਜ਼ਮੀਨ ’ਚ ਹੀ ਛੱਡ ਦਿੱਤਾ ਜਾਂਦਾ ਹੈ ਤੇ ਬਾਅਦ ਵਿਚ ਇਸ ਪਰਾਲੀ/ਰਹਿੰਦ-ਖੂਹੰਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ।

Ad Position 21
No active advertisement
ਵਧੀਕ ਜ਼ਿਲਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ 25-09-2026
ਗੁਰਦਾਸਪੁਰ, 24 ਸਤੰਬਰ (ਅਸ਼ੋਕ ਸ਼ਰਮਾ)-ਵਧੀਕ ਜ਼ਿਲਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ, 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ’ਖੇ ਝੋਨੇ ਦੀ ਕਟਾਈ ਉਪਰੰਤ ਪਰਾਲੀ/ਰਹਿੰਦ-ਖੂਹੰਦ ਨੂੰ ਅੱਗ ਲਗਕ ਕੇ ਸਾੜਨ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ’ਚ ਕਿਹਾ ਹੈ ਕਿ ਇਹ ਆਮ ਵੇਖਣ ਵਿਚ ਆਇਆ ਹੈ ਕਿ ਝੋਨੇ ਦੀ ਫਸਲ ਦੀ ਕਟਾਈ ਜ਼ਿਆਦਾਤਰ ਕੰਬਾਇਨ ਮਸ਼ੀਨ ਦੁਆਰਾ ਹੀ ਕੀਤੀ ਜਾਂਦੀ ਹੈ ਅਤੇ ਝੋਨੇ ਦੀ ਪਰਾਲੀ/ਰਹਿੰਦ-ਖੂਹੰਦ ਨੂੰ ਜ਼ਮੀਨ ’ਚ ਹੀ ਛੱਡ ਦਿੱਤਾ ਜਾਂਦਾ ਹੈ ਤੇ ਬਾਅਦ ਵਿਚ ਇਸ ਪਰਾਲੀ/ਰਹਿੰਦ-ਖੂਹੰਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ। ਜਿਸ ਕਾਰਨ ਅੱਗ ਉਸ ਖੇਤ ਨਾਲ ਲੱਗਦੀਆਂ ਫਸਲਾਂ, ਘਰਾਂ, ਦਰੱਖਤਾਂ, ਪਸ਼ੂਆਂ, ਰਸਤੇ ਤੋਂ ਗੁਜਰਦੇ ਵਾਹਨਾਂ ਆਦਿ ਨੂੰ ਵੀ ਆਪਣੀ ਲਪੇਟ ਵਿਚ ਲੈ ਲੈਂਦੀ ਹੈ, ਇਸ ਨਾਲ ਕਾਫੀ ਜਾਨੀ-ਮਾਲੀ ਨੁਕਸਾਨ ਤੇ ਕਈ ਹਾਦਸੇ ਵਾਪਰਦੇ ਹਨ। ਇਸ ਤੋਂ ਇਲਾਵਾ ਅੱਗ ਨਾਲ ਧਰਤੀ ’ਚੋਂ ਕਈ ਕੀਮਤੀ ਤੱਤ ਤਬਾਹ ਹੋ ਜਾਂਦੇ ਹਨ ਤੇ ਧਰਤੀ ਦੀ ਉਪਜਾਊ ਸ਼ਕਤੀ ’ਤੇ ਵੀ ਅਸਰ ਪੈਂਦਾ ਹੈ, ਸਿੱਟੇ ਵਜੋਂ ਜਨਜੀਵਨ ਤੇ ਵਾਤਾਵਰਣ ’ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਸਥਿਤੀ ਨੂੰ ਮੁੱਖ ਰੱਖਦਿਆਂ ਝੋਨੇ ਦੀ ਪਰਾਲੀ/ਰਹਿੰਦ-ਖੂਹੰਦ ਨੂੰ ਅੱਗ ਲਗਾ ਕੇ ਸਾੜਨ ਨੂੰ ਰੋਕਣ ਦੀ ਅਤਿ ਅੰਤ ਜ਼ਰੂਰਤ ਹੈ। ਇਹ ਹੁਕਮ 15-9-2026 ਤੋਂ ਮਿਤੀ 15-11 -2026 ਤੱਕ ਲਾਗੂ ਰਹਿਣਗੇ। ਹੁਕਮ ਦੀ ਉਲੰਘਣਾ ਹੋਣ ’ਤੇ ਪੁਲਿਸ ਵਲੋਂ ਧਾਰਾ 163 ਅਧੀਨ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਟਰੇਨ ’ਚ ਚੜਨ ਸਮੇਂ ਡਿੱਗ ਕੇ ਇਕ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸ੍ਰੀ ਹਰਗੋਬਿੰਦਪੁਰ ਗੁ. ਦਮਦਮਾ ਸਾਹਿਬ ਵਿਖੇ ਮੀਰੀ ਪੀਰੀ ਚੇਤਨਾ ਮਾਰਚ ਪੁੱਜਣ ’ਤੇ ਨਿੱਘਾ ਸਵਾਗਤ
Ad Position 24