25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਲੋੜਵੰਦ ਦੀ ਅੱਖ ਦਾ ਆਪ੍ਰੇਸ਼ਨ ਕਰਵਾ ਕੇ ਲਾਇਨਜ਼ ਕਲੱਬ ਪਠਾਨਕੋਟ ਮੇਨ ਨੇ ਨਿਭਾਈ ਸਮਾਜ ਸੇਵਾ

ਪਠਾਨਕੋਟ, 24 ਸਤੰਬਰ (ਸੁਮਿਤ)-ਪਠਾਨਕੋਟ ਦੀ ਲੰਬੇ ਸਮੇਂ ਤੋਂ ਖਸਤਾ ਹਾਲਤ ’ਚ ਪਈ ਆਰੀਆ ਕਾਲਜ ਰੋਡ ਨੂੰ ਹੁਣ ਨਵੀਂ ਸੌਗਾਤ ਮਿਲਣ ਜਾ ਰਹੀ ਹੈ । ਕਰੀਬ 11 ਲੱਖ 25 ਹਜ਼ਾਰ ਰੁਪਏ ਦੀ ਲਾਗਤ ਨਾਲ ਇਸ ਸੜਕ ਦਾ ਨਿਰਮਾਣ ਕਰਵਾਇਆ ਜਾਵੇਗਾ।

Ad Position 21
No active advertisement
ਲੋੜਵੰਦ ਵਿਅਕਤੀ ਦੀ ਅੱਖ ਦਾ ਆਪ੍ਰੇਸ਼ਨ ਕਰਵਾਉਣ ਮੌਕੇ ਲਾਇਨਜ਼ ਕਲੱਬ ਪਠਾਨਕੋਟ ਮੇਨ ਦੀ ਟੀਮ । ਤਸਵੀਰ: ਸੰਧੂ 25-09-2026
ਪਠਾਨਕੋਟ, 24 ਸਤੰਬਰ (ਸੁਮਿਤ)-ਪਠਾਨਕੋਟ ਦੀ ਲੰਬੇ ਸਮੇਂ ਤੋਂ ਖਸਤਾ ਹਾਲਤ ’ਚ ਪਈ ਆਰੀਆ ਕਾਲਜ ਰੋਡ ਨੂੰ ਹੁਣ ਨਵੀਂ ਸੌਗਾਤ ਮਿਲਣ ਜਾ ਰਹੀ ਹੈ । ਕਰੀਬ 11 ਲੱਖ 25 ਹਜ਼ਾਰ ਰੁਪਏ ਦੀ ਲਾਗਤ ਨਾਲ ਇਸ ਸੜਕ ਦਾ ਨਿਰਮਾਣ ਕਰਵਾਇਆ ਜਾਵੇਗਾ। ਇਹ ਮਾਰਗ ਦੋ ਕਾਲਜਾਂ, ਇਕ ਆਈ.ਟੀ.ਆਈ. ਕਾਲਜ ਤੇ ਗਰਲਜ਼ ਸਕੂਲ ਨੂੰ ਜੋੜਦਾ ਹੈ । ਇਸ ਕਾਰਨ ਰੋਜ਼ਾਨਾ ਵੱਡੀ ਗਿਣਤੀ ’ਚ ਵਿਦਿਆਰਥੀ ਇਸ ਰਸਤੇ ਰਾਹੀਂ ਆਵਾਜਾਈ ਕਰਦੇ ਹਨ। ਸੜਕ ਕਈ ਥਾਵਾਂ ਤੋਂ ਟੁੱਟੀ ਹੋਈ ਸੀ ਤੇ ਵੱਡੇ-ਵੱਡੇ ਟੋਇਆਂ ਕਾਰਨ ਵਾਹਨ ਚਾਲਕਾਂ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਆਸ-ਪਾਸ ਦੇ ਵੱਖ-ਵੱਖ ਪਿੰਡਾਂ ਤੋਂ ਵਿਦਿਆਰਥਣਾਂ ਪੜ੍ਹਾਈ ਲਈ ਇਨ੍ਹਾਂ ਸਿੱਖਿਆ ਸੰਸਥਾਵਾਂ ਤੱਕ ਪਹੁੰਚਦੀਆਂ ਹਨ । ਖਰਾਬ ਸੜਕ ਕਾਰਨ ਖਾਸ ਕਰਕੇ ਦੋ ਪਹੀਆ ਵਾਹਨਾਂ ‘ਤੇ ਆਉਣ ਵਾਲੀਆਂ ਵਿਦਿਆਰਥਣਾਂ ਲਈ ਹਾਦਸੇ ਦਾ ਖਤਰਾ ਬਣਿਆ ਰਹਿੰਦਾ ਸੀ । ਸ਼ਹਿਰ ਵਾਸੀਆਂ ਵਲੋਂ ਲੰਬੇ ਸਮੇਂ ਤੋਂ ਇਸ ਸੜਕ ਦੇ ਮੁੜ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਸੀ । ਐਸ.ਡੀ.ਓ. ਅਮਨ ਨੇ ਦੱਸਿਆ ਕਿ ਲੋਕਾਂ ਦੀ ਮੰਗ ਨੂੰ ਧਿਆਨ ’ਚ ਰੱਖਦਿਆਂ ਸੜਕ ਦੇ ਨਿਰਮਾਣ ਦਾ ਐਸਟੀਮੇਟ ਤਿਆਰ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਕਰੀਬ 11.25 ਲੱਖ ਰੁਪਏ ਦੀ ਲਾਗਤ ਨਾਲ ਸੜਕ ਨੂੰ ਵਧੀਆ ਗੁਣਵੱਤਾ ਵਾਲੇ ਮਟੀਰੀਅਲ ਨਾਲ ਤਿਆਰ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜ ਵਿਚ ਆਰ.ਐਮ.ਸੀ. ਅਤੇ ਸਟੀਲ ਦੀ ਵਰਤੋਂ ਕੀਤੀ ਜਾਵੇਗੀ, ਤਾਂ ਜੋ ਸੜਕ ਮਜ਼ਬੂਤ ਤੇ ਟਿਕਾਊ ਬਣ ਸਕੇ । ਸੜਕ ਬਣਨ ਤੋਂ ਬਾਅਦ ਵਿਦਿਆਰਥੀਆਂ, ਅਧਿਆਪਕਾਂ ਤੇ ਸਥਾਨਿਕ ਲੋਕਾਂ ਨੂੰ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲਣ ਦੀ ਉਮੀਦ ਹੈ । ਸਥਾਨਕ ਲੋਕਾਂ ਨੇ ਸੜਕ ਦੇ ਨਿਰਮਾਣ ਨੂੰ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦੇ ਹੱਲ ਵੱਲ ਇਕ ਮਹੱਤਵਪੂਰਨ ਕਦਮ ਦੱਸਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਕੋਟਪਾ ਐਕਟ ਤਹਿਤ 25 ਦੁਕਾਨਦਾਰਾਂ ਦੇ ਕੱਟੇ ਚਲਾਨ ਅਗਲੀ ਖ਼ਬਰ ‘ ਨਵੀਂ ਰੌਸ਼ਨੀ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਦਾ ਦਿੱਤਾ ਸੰਦੇਸ਼
Ad Position 24