24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨਸ਼ੀਲੇ ਕੈਪਸੂਲਾਂ ਸਮੇਤ ਕਾਬੂ

ਪਠਾਨਕੋਟ, 24 ਸਤੰਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ 70 ਪ੍ਰੈਗਾਬਲੀਨ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ ਹੈ । ਥਾਣਾ ਡਵੀਜ਼ਨ ਨੰਬਰ ਇਕ ਦੇ ਐਸ.

Ad Position 21
No active advertisement
ਅਜੀਤ ਡੈਸਕ 25-09-2026
ਪਠਾਨਕੋਟ, 24 ਸਤੰਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ 70 ਪ੍ਰੈਗਾਬਲੀਨ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ ਹੈ । ਥਾਣਾ ਡਵੀਜ਼ਨ ਨੰਬਰ ਇਕ ਦੇ ਐਸ.ਆਈ. ਬਲਵੀਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਗਸ਼ਤ ’ਤੇ ਭੈੜੇ ਅਨਸਰਾਂ ਦੀ ਭਾਲ ਦੇ ਸਬੰਧ ਵਿਚ ਖਾਨਪੁਰ / ਲਮੀਨੀ ਸਟੇਡੀਅਮ ਵੱਲ ਜਾ ਰਹੇ ਸਨ ਕਿ ਜਦ ਪੁਲਿਸ ਪਾਰਟੀ ਸਰਕਾਰੀ ਕਾਲਜ ਲਮੀਨੀ ਕੋਲ ਪਹੁੰਚੀ, ਜਿੱਥੇ ਇਕ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ । ਜਿਸ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਐਸ.ਆਈ. ਵਲੋਂ ਕਾਬੂ ਕੀਤਾ ਗਿਆ । ਜਿਸ ਕੋਲੋਂ 7 ਪੱਤੇ ਪ੍ਰੈਗਾਬਲੀਨ ਕੈਪਸੂਲ ਬਰਾਮਦ ਹੋਏ । ਜਿਸ ਵਿਚ ਕੁੱਲ 70 ਕੈਪਸੂਲ ਸਨ । ਜਿਸ ’ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ । ਦੋਸ਼ੀ ਦੀ ਪਹਿਚਾਣ ਜਗਦੀਸ਼ ਸਿੰਘ ਵਾਸੀ ਮਿਸ਼ਨ ਰੋਡ ਪਠਾਨਕੋਟ ਦੇ ਰੂਪ ਵਿਚ ਹੋਈ ਹੈ । ਦੋਸ਼ੀ ਨੂੰ ਬਾਅਦ ਵਿਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਸਮੀਰ ਸ਼ਾਰਦਾ ਨੂੰ ਚੇਅਰਮੈਨ ਬਣਾਏ ਜਾਣ ’ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਭਾਸ਼ ਵਰਮਾ ਨੇ ਦਿੱਤੀਆਂ ਸ਼ੁੱਭਕਾਮਨਾਵਾਂ ਅਗਲੀ ਖ਼ਬਰ ਈ-ਕਾਮਰਸ ਦੇ ਨਵੇਂ ਨਿਯਮਾਂ ਨਾਲ ਪਾਰਦਰਸ਼ਿਤਾ ਤੇ ਨਿਰਪੱਖ ਮੁਕਾਬਲੇ ਨੂੰ ਮਿਲੇਗਾ ਹੁਲਾਰਾ-ਵਪਾਰ ਮੰਡਲ
Ad Position 24