ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਨੇਰਾ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ
ਧਾਰਕਲਾਂ, 24 ਸਤੰਬਰ (ਨਰੇਸ਼ ਪਠਾਨੀਆ)-ਪੰਜਾਬ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਡਾ: ਪਲਵੀ ਤੇ ਐਸ. ਡੀ.
ਧਾਰਕਲਾਂ, 24 ਸਤੰਬਰ (ਨਰੇਸ਼ ਪਠਾਨੀਆ)-ਪੰਜਾਬ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਡਾ: ਪਲਵੀ ਤੇ ਐਸ.ਡੀ.ਐਮ. ਧਾਰਕਲਾਂ ਸ਼ੰਕਰ ਸ਼ਰਮਾ ਦੇ ਮਾਰਗ ਦਰਸ਼ਨ ਅਨੁਸਾਰ ਸਵੀਪ ਜ਼ਿਲ੍ਹਾ ਨੋਡਲ ਅਫਸਰ ਡਾ: ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਸੀਨੀਅਰ ਸੈਕੰਡਰੀ ਸਕੂਲ ਦੁਨੇਰਾ ਵਿਖੇ ਇਕ ਵਿਸ਼ੇਸ਼ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਤੇ ਵੋਟਰਾਂ ਨੂੰ ਵੋਟਰ ਸੂਚੀ ’ਚ ਆਪਣੇ ਨਾਂਅ ਦਰਜ ਕਰਨ, ਨਵੇਂ ਵੋਟਰਾਂ ਨੂੰ ਰਜਿਸਟਰਡ ਕਰਨ, ਵੋਟਰ ਸੂਚੀ ਵਿਚ ਆਪਣੇ ਨਾਂਅ ਚੈੱਕ ਕਰਨ, ਜ਼ਰੂਰੀ ਸੋਧਾਂ ਕਰਨ ਤੇ ਜ਼ਿੰਮੇਵਾਰੀ ਨਾਲ ਵੋਟਾਂ ਪਾਉਣ ਦੇ ਆਪਣੇ ਅਧਿਕਾਰ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ । ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸਾਹਿਤ ਕੀਤਾ ਗਿਆ । ਵਿਧਾਨ ਸਭਾ ਹਲਕਾ ਨੋਡਲ ਅਫਸਰ ਦੀਪਕ ਕੁਮਾਰ, ਸੰਦੀਪ ਡੋਗਰਾ, ਸੰਜੀਵ, ਵਿਕਰਮ ਤੇ ਟੀਮ ਨੇ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਤੇ ਉਨ੍ਹਾਂ ਨੂੰ ਉਨ੍ਹਾਂ ਦੇ ਵੋਟਿੰਗ ਅਧਿਕਾਰਾਂ ਬਾਰੇ ਜਾਗਰੂਕ ਕੀਤਾ । ਸਕੂਲ ਪ੍ਰਿੰਸੀਪਲ ਨੰਦ ਲਾਲ ਤੇ ਸਟਾਫ ਨੇ ਜਾਗਰੂਕਤਾ ਸੈਮੀਨਾਰ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ।