24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਬੁੱਚੜਖਾਨੇ ਨੂੰ ਬੰਦ ਕਰਨ ਦੀ ਮੰਗ ਰਘੂਨਾਥ ਮੰਦਿਰ ਵਿਖੇ ਹੋਈ ਮੀਟਿੰਗ

ਪਠਾਨਕੋਟ, 24 ਸਤੰਬਰ (ਸੁਮਿਤ)-ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਬੁੱਚੜਖਾਨੇ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਰਘੂਨਾਥ ਮੰਦਿਰ ਵਿਖੇ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਕੇ ਨਿਯਮਾਂ ਦੀ ਉਲੰਘਣਾ ਕਰ ਰਹੇ ਬੁੱਚੜਖਾਨੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਤੇ ਇਸ ਨੂੰ ਬੰਦ ਕਰਵਾਉਣ ਦੀ ਮੰਗ ਕੀਤੀ ।

Ad Position 21
No active advertisement
ਅਜੀਤ ਡੈਸਕ 25-09-2026
ਪਠਾਨਕੋਟ, 24 ਸਤੰਬਰ (ਸੁਮਿਤ)-ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਬੁੱਚੜਖਾਨੇ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਰਘੂਨਾਥ ਮੰਦਿਰ ਵਿਖੇ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਕੇ ਨਿਯਮਾਂ ਦੀ ਉਲੰਘਣਾ ਕਰ ਰਹੇ ਬੁੱਚੜਖਾਨੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਤੇ ਇਸ ਨੂੰ ਬੰਦ ਕਰਵਾਉਣ ਦੀ ਮੰਗ ਕੀਤੀ । ਇਸ ਮੌਕੇ ਕ੍ਰਿਸ਼ਨਾ ਨਾਟਕ ਕਲੱਬ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਐਡਵੋਕੇਟ ਅਸ਼ੋਕ ਸ਼ਰਮਾ, ਉਦਾਸੀਨ ਆਸ਼ਰਮ ਦੇ ਮੁਖੀ ਸਵਾਮੀ ਸ਼ਰਨਾਨੰਦ, ਗੋ ਬਚਾਓ ਮੁਹਿੰਮ ਸੰਸਥਾ ਤੋਂ ਮਨੀਮਹੇਸ਼ ਬਿੱਲਾ, ਨੀਲਮ ਸੈਣੀ, ਕੌਂਸਲਰ ਨਰਿੰਦਰ ਕਾਲਾ ਤੇ ਰਮਨ ਠਾਕੁਰ ਵਿਸ਼ੇਸ਼ ਤੌਰ ’ ਤੇ ਸ਼ਾਮਿਲ ਹੋਏ । ਮੀਟਿੰਗ ਵਿਚ ਬੁੱਚੜਖਾਨੇ ਨਾਲ ਸਬੰਧਿਤ ਮਾਮਲੇ ’ਤੇ ਵਿਚਾਰ-ਵਟਾਂਦਰਾ ਕਰਦਿਆਂ ਹਾਜ਼ਰ ਆਗੂਆਂ ਨੇ ਕਿਹਾ ਕਿ ਜੇਕਰ ਕਿਸੇ ਸੰਸਥਾ ਜਾਂ ਕਾਰੋਬਾਰੀ ਇਕਾਈ ਵਲੋਂ ਨਿਰਧਾਰਿਤ ਕਾਨੂੰਨੀ ਨਿਯਮਾਂ ਅਤੇ ਪ੍ਰਸ਼ਾਸਨਿਕ ਮਨਜ਼ੂਰੀਆਂ ਤੋਂ ਬਿਨ੍ਹਾਂ ਕੰਮ ਕੀਤਾ ਜਾ ਰਿਹਾ ਹੈ, ਤਾਂ ਉਸ ਦੀ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ । ਉਨ੍ਹਾਂ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਤੱਥਾਂ ਦੇ ਆਧਾਰ ’ਤੇ ਯੋਗ ਕਾਰਵਾਈ ਕੀਤੀ ਜਾਵੇ । ਮੀਟਿੰਗ ਦੌਰਾਨ ਇਸ ਮਸਲੇ ਨੂੰ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਲਈ ਅਗਲੇ ਕਦਮਾਂ ’ਤੇ ਵੀ ਚਰਚਾ ਕੀਤੀ ਗਈ ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ’ਤੇ ਨਵਾਂਸ਼ਹਿਰ ’ਚ ਕਰਵਾਇਆ ਸਮਾਗਮ ਅਗਲੀ ਖ਼ਬਰ ਅਖਿਲ ਭਾਰਤੀ ਸਫਾਈ ਸੇਵਕ ਯੂਨੀਅਨ ਦੀ ਹੜਤਾਲ ਦੂਜਾ ਦਿਨ ਵੀ ਜਾਰੀ
Ad Position 24