ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬੱਸ ਰਵਾਨਾ ਕੀਤੀ
ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਖੁਰਦ ਤੋਂ ਸ੍ਰੀ ਅਨੰਦਪੁਰ ਸਾਹਿਬ ਤੇ ਨੈਣਾ ਦੇਵੀ ਜੀ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ ਗਈ। ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ।
ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਖੁਰਦ ਤੋਂ ਸ੍ਰੀ ਅਨੰਦਪੁਰ ਸਾਹਿਬ ਤੇ ਨੈਣਾ ਦੇਵੀ ਜੀ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ ਗਈ। ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪਵਿੱਤਰ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ’ਚ ਸਮਾਜਿਕ ਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਇਹ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਸਮਾਜ ਦੇ ਹਰ ਵਰਗ ਵਿਚ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ ।