ਹਲਕਾ ਇੰਚਾਰਜ ਜੋਬਨ ਰੰਧਾਵਾ ਨੇ ਪਿੰਡ ਦਾਬਾਂਵਾਲ ’ਚ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਸ਼ੁਰੂ ਕਰਵਾਇਆ
ਫਤਹਿਗੜ੍ਹ ਚੂੜੀਆਂ, 25 ਸਤੰਬਰ (ਐਮ. ਐਸ.
ਫਤਹਿਗੜ੍ਹ ਚੂੜੀਆਂ, 25 ਸਤੰਬਰ (ਐਮ.ਐਸ. ਫੁੱਲ)-ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਚੇਅਰਮੈਨ ਜੋਬਨ ਰੰਧਾਵਾ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਵਲੋਂ ਪਿੰਡ ਦਾਬਾਂਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਕਰਨ ਲਈ ਸੀਵਰੇਜ ਪਾਈਪ ਪਾ ਕੇ ਡਰੇਨ ਤੱਕ ਪਹੁੰਚਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਸਰਪੰਚ ਰਾਜਿੰਦਰ ਸਿੰਘ ਮੰਡ ਵੀ ਮੌਜੂਦ ਸਨ। ਇਸ ਮੌਕੇ ਜੋਬਨ ਰੰਧਾਵਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਹਲਕੇ ਦੇ ਵਿਕਾਸ ਕੰਮਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਕਿਹਾ ਗਿਆ ਹੈ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਤੇ ਪਿੰਡ ਵਿਚ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨ। ਪਿੰਡਾਂ ਅੰਦਰ ਖੇਡ ਮੈਦਾਨ ਸੜਕਾਂ, ਪਾਰਕਾਂ, ਸਟਰੀਟ ਲਾਈਟਾਂ, ਗੰਦੇ ਪਾਣੀ ਦੀ ਨਿਕਾਸੀ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ।