26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਐੱਸ.ਐੱਸ. ਬਾਜਵਾ ਸਕੂਲ ਵਿਚ ਵਿਸ਼ੇਸ਼ ਅਧਿਆਪਕ-ਮਾਪੇ ਮਿਲਣੀ 3 ਨੂੰ

ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 26-09-2026
ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਚ ਸਤੰਬਰ ਦੀਆਂ ਪ੍ਰੀਖਿਆਵਾਂ ਸਫ਼ਲਤਾਪੂਰਵਕ ਸਮਾਪਤ ਹੋਣ ਤੋਂ ਬਾਅਦ 3 ਅਕਤੂਬਰ ਨੂੰ ਵਿਸ਼ੇਸ਼ ਅਧਿਆਪਕ-ਮਾਪੇ ਮਿਲਣੀ ਕਰਵਾਈ ਜਾਵੇਗੀ। ਮੀਟਿੰਗ ਦੀ ਸ਼ੁਰੂਆਤ ਸਵੇਰੇ 9:00 ਵਜੇ ਹੋਵੇਗੀ। ਸਕੂਲ ਦੇ ਪ੍ਰਿੰਸੀਪਲ ਅਮਿਤ ਸਿੰਘ ਨੋਗਾ ਨੇ ਦੱਸਿਆ ਕਿ ਇਹ ਮੀਟਿੰਗ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਉਨ੍ਹਾਂ ਦੀਆਂ ਜ਼ਰੂਰਤਾਂ ਤੇ ਭਵਿੱਖ ਲਈ ਬਿਹਤਰ ਦਿਸ਼ਾ ਸਬੰਧੀ ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਆਪਸੀ ਵਿਚਾਰ-ਵਟਾਂਦਰੇ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਉੱਜਵਲ ਭਵਿੱਖ ਲਈ ਸਕੂਲ ਤੇ ਮਾਪਿਆਂ ਵਿਚਕਾਰ ਬਿਹਤਰ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ’ਤੇ ਸਕੂਲ ਪਹੁੰਚ ਕੇ ਮੀਟਿੰਗ ਵਿਚ ਸ਼ਾਮਲ ਹੋਣ ਅਤੇ ਆਪਣੇ ਬੱਚਿਆਂ ਦੀ ਪ੍ਰਗਤੀ ਸਬੰਧੀ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕਰਨ। ਪ੍ਰਿੰਸੀਪਲ ਨੇ ਦੱਸਿਆ ਕਿ 3 ਅਕਤੂਬਰ ਨੂੰ ਸਕੂਲ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ਦੀ ਦਾਣਾ ਮੰਡੀ ਥੋੜੀ ਬਰਸਾਤ ਨਾਲ ਹੀ ਹੋਈ ਬੁਰੀ ਤਰ੍ਹਾਂ ਪ੍ਰਭਾਵਿਤ ਅਗਲੀ ਖ਼ਬਰ ਐਮ.ਪੀ. ਰੰਧਾਵਾ ਵਲੋਂ ਕੌਮਾਂਤਰੀ ਸਰਹੱਦ ’ਤੇ ਪਿੰਡ ਚੰਦੂਵਡਾਲਾ ਵਾਸੀਆਂ ਦੀਆਂ ਕੰਢਿਆਲੀ ਤਾਰ ਸੰਬੰਧੀ ਮੁਸ਼ਕਿਲਾਂ ਸੁਣੀਆਂ
Ad Position 24