26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਵਰਗੀ ਖੁਸ਼ਹਾਲ ਬਹਿਲ ਦੀ ਯਾਦ ’ਚ ਕ੍ਰਿਕਟ ਟੂਰਨਾਮੈਂਟ ਸ਼ੁਰੂ

ਗੁਰਦਾਸਪੁਰ, 25 ਸਤੰਬਰ (ਪੰਕਜ ਸ਼ਰਮਾ)-ਸਵਰਗੀ ਖੁਸ਼ਹਾਲ ਬਹਿਲ ਦੀ ਯਾਦ ਨੂੰ ਸਮਰਪਿਤ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ’ਚ ਲਗਭਗ 16 ਟੀਮਾਂ ਹਿੱਸਾ ਲੈ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 26-09-2026
ਗੁਰਦਾਸਪੁਰ, 25 ਸਤੰਬਰ (ਪੰਕਜ ਸ਼ਰਮਾ)-ਸਵਰਗੀ ਖੁਸ਼ਹਾਲ ਬਹਿਲ ਦੀ ਯਾਦ ਨੂੰ ਸਮਰਪਿਤ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ’ਚ ਲਗਭਗ 16 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਮੌਕੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਪਹੁੰਚੇ। ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਅਤੇ ਸਮੁੱਚੀ ਟੂਰਨਾਮੈਂਟ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਨ੍ਹਾਂ ਨੂੰ ਇਸ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਦੇ ਕ੍ਰਿਕਟ ਮੈਦਾਨ ਨੂੰ ਬਹੁਤ ਵਧੀਆ ਢੰਗ ਨਾਲ ਸਾਫ਼-ਸੁਥਰਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇੱਥੇ ਸੇਵਾ ਨਿਭਾਅ ਰਹੇ ਕੋਚ ਪਿਛਲੇ ਲਗਭਗ 35 ਸਾਲਾਂ ਤੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਯਤਨਸ਼ੀਲ ਹਨ। ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਇਹ ਕ੍ਰਿਕਟ ਟੂਰਨਾਮੈਂਟ ਉਨ੍ਹਾਂ ਦੇ ਸਵਰਗੀ ਪਿਤਾ ਖੁਸ਼ਹਾਲ ਬਹਿਲ ਦੀ ਯਾਦ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਲੰਮਾ ਸਮਾਂ ਸਾਫ਼-ਸੁਥਰੀ ਲੋਕ ਸੇਵਾ ਅਤੇ ਰਾਜਨੀਤੀ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਹਮੇਸ਼ਾ ਉਨ੍ਹਾਂ ਲਈ ਰੋਲ ਮਾਡਲ ਰਹਿਣਗੇ ਅਤੇ ਉਨ੍ਹਾਂ ਦੀ ਸਾਫ਼-ਸੁਥਰੀ ਛਵੀ ਤੇ ਲੋਕ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਟੂਰਨਾਮੈਂਟ ਕਰਵਾਉਣ ਵਾਲੇ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖੁਸ਼ਹਾਲ ਬਹਿਲ ਦੀ ਯਾਦ ਨੂੰ ਤਾਜ਼ਾ ਕਰਨ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਟੂਰਨਾਮੈਂਟ ਵਿਚ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਸਪੋਰਟਸ ਵੈਲਫੇਅਰ ਸਵਿੰਦਰ ਸਿੰਘ ਲੰਬੜ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ, ਪ੍ਰਿੰਸੀਪਲ ਅਸ਼ਵਨੀ ਕੁਮਾਰ ਭੱਲਾ, ਚੇਅਰਮੈਨ ਬਲਵਿੰਦਰ ਸਿੰਘ, ਸਰਪੰਚ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਜੀਠੀ ਵਿਖੇ ਛਿੰਝ ਮੇਲਾ ਕਰਵਾਇਆ ਅਗਲੀ ਖ਼ਬਰ ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ
Ad Position 24