25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਾਰਾਗੜ੍ਹ ਪੁਰਾਣਾ ਵਿਚ ਡਰੋਨ ਸ਼ੋਅ

ਤਾਰਾਗੜ੍ਹ, 25 ਸਤੰਬਰ (ਸੋਹਨ ਲਾਲ)-ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ’ਚ ਤਾਰਾਗੜ੍ਹ ਪੁਰਾਣਾ ਵਿਖੇ ਕਰਵਾਏ ਸ਼ਾਨਦਾਰ ਡਰੋਨ ਸ਼ੋਅ ਨੂੰ ਦੇਖਣ ਲਈ ਖੇਤਰ ’ਚੋਂ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਤੇ ਲੋਕ ਪਹੁੰਚੇ । ਡਰੋਨ ਸ਼ੋਅ ਦੀ ਸ਼ੁਰੂਆਤ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਏ.

Ad Position 21
No active advertisement
ਅਜੀਤ ਡੈਸਕ 26-09-2026
ਤਾਰਾਗੜ੍ਹ, 25 ਸਤੰਬਰ (ਸੋਹਨ ਲਾਲ)-ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ’ਚ ਤਾਰਾਗੜ੍ਹ ਪੁਰਾਣਾ ਵਿਖੇ ਕਰਵਾਏ ਸ਼ਾਨਦਾਰ ਡਰੋਨ ਸ਼ੋਅ ਨੂੰ ਦੇਖਣ ਲਈ ਖੇਤਰ ’ਚੋਂ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਤੇ ਲੋਕ ਪਹੁੰਚੇ । ਡਰੋਨ ਸ਼ੋਅ ਦੀ ਸ਼ੁਰੂਆਤ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਏ.ਡੀ.ਸੀ. ਅਰਸ਼ਦੀਪ ਸਿੰਘ ਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੁਰਪ੍ਰੀਤ ਕੌਰ ਸੈਣੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ । ਇਸ ਮੌਕੇ ਡੇਰਾ ਸਵਾਮੀ ਜਗਤਗੀਰੀ ਪਠਾਨਕੋਟ ਤੋਂ ਸ੍ਰੀ ਸ੍ਰੀ 108 ਸਵਾਮੀ ਗੁਰਦੀਪ ਗਿਰੀ ਮਹਾਰਾਜ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਸੰਗਤਾਂ ਨੂੰ ਅਸ਼ੀਰਵਾਦ ਦਿੱਤਾ । ਡਰੋਨ ਸ਼ੋਅ ਤੋਂ ਪਹਿਲਾਂ ਖੇਤਰ ਦੇ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਕੀਰਤਨ ਕੀਤਾ ਗਿਆ । ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਸ੍ਰੀ ਸ੍ਰੀ 108 ਸਵਾਮੀ ਗੁਰਦੀਪ ਗਿਰੀ ਮਹਾਰਾਜ ਵਲੋਂ ਕੀਰਤਨ ਜਥਿਆਂ ਤੇ ਪਹੁੰਚੇ ਸੰਤ ਸਮਾਜ ਦੇ ਵਿਸ਼ੇਸ਼ ਮਹਿਮਾਨਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਉਪਰੰਤ ਆਕਾਸ਼ ਵਿਚ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਪ੍ਰਦਰਸ਼ਨ ਪੇਸ਼ ਕੀਤਾ ਗਿਆ । ਜਿਸ ਨੂੰ ਦੇਖ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ । ਇਸ ਮੌਕੇ ਸੰਬੋਧਨ ਕਰਦਿਆਂ ਨਰੇਸ਼ ਸੈਣੀ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਸ਼ਲਾਘਾਯੋਗ ਉਪਰਾਲਾ ਹੈ । ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵਲੋਂ ਪਿੰਡ-ਪਿੰਡ ਪ੍ਰਚਾਰ ਵੈਨਾਂ ਰਾਹੀਂ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ ਹੈ । ਇਸ ਮੌਕੇ ਚੇਅਰਮੈਨ ਸੋਹਨ ਲਾਲ ਭਟੋਆ, ਪਵਨ ਕੁਮਾਰ, ਪ੍ਰਧਾਨ ਕਿਸਾਨ ਵਿੰਗ ਬਲਵਿੰਦਰ ਸਿੰਘ ਬੰਟੀ, ਪ੍ਰਧਾਨ ਸੁਨੀਤਾ ਸੈਣੀ ਮਧੀਨਪੁਰ, ਸਰਪੰਚ ਸੁਰਿੰਦਰ ਸ਼ਾਹ ਸਿਹੋੜਾ, ਵਾਈਸ ਚੇਅਰਮੈਨ ਰੀਤੂ ਮਿਨਹਾਸ, ਐਸ.ਸੀ. ਵਿੰਗ ਸੈਕਟਰੀ ਮਾਝਾ ਜ਼ੋਨ ਅਮਰਜੀਤ ਸਿੰਘ, ਠਾਕੁਰ ਬਲਵਾਨ ਸਿੰਘ, ਫੌਜੀ ਸਤੀਸ਼ ਕੁਮਾਰ ਬਿੱਟੂ, ਪ੍ਰਭਾਤ ਸਿੰਘ, ਜੋਗਿੰਦਰ ਸਿੰਘ, ਰਿਤੂ ਸੈਣੀ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਰਾਸ਼ਟਰੀ ਸੁਰੱਖਿਆ ਲਈ ਜਾਗਰੂਕ ਕਰਨ ਲਈ ਸੰਦਪੀਨੀ ਸਕੂਲ ਪਹੁੰਚੇ ਸਮਰਾਟ ਖੋਸਲਾ ਅਗਲੀ ਖ਼ਬਰ ਪਠਾਨਕੋਟ ਦੇ ਮਿੰਨੀ ਗੋਆ ਨੂੰ ਈਕੋ-ਟੂਰਿਜ਼ਮ ਤੇ ਵੈੱਲਨੈੱਸ ਸੈਂਟਰ ਵਜੋਂ ਵਿਕਸਿਤ ਕੀਤਾ ਜਾਵੇ-ਅਸ਼ੋਕ ਕੁਮਾਰ
Ad Position 24