ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਕੀਤੀਆਂ ਵਿਚਾਰਾਂ
ਗੁਰਦਾਸਪੁਰ, 26 ਸਤੰਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਕਮਲਜੀਤ ਚਾਵਲਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਹਲਕੇ ਦੇ ਅਹਿਮ ਮੁੱਦਿਆਂ ’ਤੇ ਵਿਚਾ ਚਰਚਾ ਕੀਤੀ।
ਗੁਰਦਾਸਪੁਰ, 26 ਸਤੰਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਕਮਲਜੀਤ ਚਾਵਲਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਹਲਕੇ ਦੇ ਅਹਿਮ ਮੁੱਦਿਆਂ ’ਤੇ ਵਿਚਾ ਚਰਚਾ ਕੀਤੀ। ਕਮਲਜੀਤ ਚਾਵਲਾ ਨੇ ਦੱਸਿਆ ਕਿ ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਿੱਜੀ ਤੌਰ ’ਤੇ ਮਿਲ ਕੇ ਉਨ੍ਹਾਂ ਦਾ ਹਾਲ ਜਾਣਿਆ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ’ਤੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਪੰਜਾਬ ਦੇ ਹਿਤਾਂ ਦੀ ਗੱਲ ਕੀਤੀ ਹੈ ਅਤੇ ਲੋਕ ਉਨ੍ਹਾਂ ਦੀਆਂ ਨੀਤੀਆਂ ਤੋਂ ਕਾਫੀ ਖੁਸ਼ ਹਨ। ਉਨ੍ਹਾਂ ਕਿਹਾ ਕਿ ਹਲਕਾ ਦੀਨਾਨਗਰ ਪਿਛਲੇ 70 ਸਾਲਾ ਤੋਂ ਪਛੜਿਆ ਪਿਆ ਹੈ, ਜਿਸ ਨਾਲ ਬੁਨਿਆਦੀ ਢਾਂਚੇ ਨੂੰ ਕਾਫੀ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ 2027 ਦੀਆਂ ਚੋਣਾਂ ਵਿਚ ਅਕਾਲੀ ਸਰਕਾਰ ਬਣਦੀ ਹੈ ਤਾਂ ਉਹ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਗੇ, ਜਿਸ ਨਾਲ ਬੁਨਿਆਦੀ ਢਾਂਚਾ ਮਜਬੂਤ ਹੋਵੇਗਾ।