ਪੀਐਮ ਸ਼੍ਰੀ ਸ.ਸੀ.ਸੈਕੰ. ਸਕੂਲ ਕਾਦੀਆਂ ਵਿਖੇ ਕਰੀਅਰ ਗਾਈਡੈਂਸ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਭਾਸ਼ਨ ਮੁਕਾਬਲੇ ਕਰਵਾਏ
ਬਟਾਲਾ, 26 ਸਤੰਬਰ (ਸਤਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਸ੍ਰੀ ਰਾਜੇਸ਼ ਸ਼ਰਮਾ ਦੇ ਮਾਰਗ ਦਰਸ਼ਨ ਹੇਠ ਵਿਦਿਆਰਥੀਆਂ ਨੂੰ ਕਰੀਅਰ ਦੀ ਸਹੀ ਦਿਸ਼ਾ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਸ਼ੇਸ਼ ਕਰੀਅਰ ਗਾਈਡੈਂਸ ਗਤੀਵਿਧੀ ਕਰਵਾਈ ਗਈ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਡਾ.
ਜ਼
ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਦਾ ਸਨਮਾਨ ਕਰਦੇ ਪ੍ਰਿੰ. ਡਾ. ਸੁਨੀਤਾ ਕੌਸ਼ਲ ਤੇ ਹੋਰ। ਅਜੀਤ ਤਸਵੀਰ
27-09-2026
ਬਟਾਲਾ, 26 ਸਤੰਬਰ (ਸਤਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਸ੍ਰੀ ਰਾਜੇਸ਼ ਸ਼ਰਮਾ ਦੇ ਮਾਰਗ ਦਰਸ਼ਨ ਹੇਠ ਵਿਦਿਆਰਥੀਆਂ ਨੂੰ ਕਰੀਅਰ ਦੀ ਸਹੀ ਦਿਸ਼ਾ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਸ਼ੇਸ਼ ਕਰੀਅਰ ਗਾਈਡੈਂਸ ਗਤੀਵਿਧੀ ਕਰਵਾਈ ਗਈ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਅਤੇ ਗੁਰਟੇਕ ਸਿੰਘ ਵਲੋਂ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਦਾ ਨਿੱਘਾ ਸਵਾਗਤ ਕਰਦਿਆਂ ਗੁਲਦਸਤਾ ਭੇਟ ਕੀਤਾ ਗਿਆ। ਸ੍ਰੀ ਮੁਕੇਸ਼ ਵਰਮਾ ਨੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ, ਉੱਚ ਸਿੱਖਿਆ ਦੇ ਮੌਕਿਆਂ ਅਤੇ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਰੁਚੀ ਤੇ ਯੋਗਤਾ ਅਨੁਸਾਰ ਕਿੱਤਾ ਚੁਣਨ ਅਤੇ ਆਪਣੇ ਨਿਰਧਾਰਤ ਟੀਚੇ ਨੂੰ ਪ੍ਰਾਪਤ ਕਰਨ ਲਈ ਪੂਰੀ ਲਗਨ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਕਿੱਤਾ ਮੁਖੀ ਕੋਰਸਾਂ, ਕਰੀਅਰ ਵਿਕਲਪਾਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਸਬੰਧੀ ਸਵਾਲ ਪੁੱਛੇ ਗਏ, ਜਿਨ੍ਹਾਂ ਦੇ ਮੁਕੇਸ਼ ਵਰਮਾ ਵਲੋਂ ਬੜੇ ਹੀ ਸੰਤੁਸ਼ਟੀਜਨਕ ਤੇ ਵਿਹਾਰਕ ਉੱਤਰ ਦਿੱਤੇ ਗਏ। ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਰੱਖਣ ਦੀ ਬਜਾਏ ਉਨ੍ਹਾਂ ਨੂੰ ਕਰੀਅਰ ਦੀ ਸਹੀ ਦਿਸ਼ਾ, ਹੁਨਰ ਵਿਕਾਸ, ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਵਿਸ਼ੇ ’ਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਗਾਈਡੈਂਸ ਕੌਂਸਲਰ ਨੀਤੂ ਬਾਲਾ ਅਤੇ ਅਜੇ ਕੁਮਾਰ ਵਲੋਂ ਤਿਆਰ ਕੀਤੇ ਗਏ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਗਾਈਡੈਂਸ ਗਤੀਵਿਧੀਆਂ ਨਾਲ ਸਬੰਧਤ ਰਿਕਾਰਡ ਦੀ ਵੀ ਜ਼ਿਲ੍ਹਾ ਗਾਈਡੈਂਸ ਕੌਂਸਲਰ ਵਲੋਂ ਸਮੀਖਿਆ ਕੀਤੀ ਗਈ ਅਤੇ ਲੋੜੀਂਦੇ ਸੁਝਾਅ ਦਿੱਤੇ ਗਏ। ਇਸ ਮੌਕੇ ਗੁਰਟੇਕ ਸਿੰਘ, ਲੈਕਚਰਾਰ ਦਿਨੇਸ਼ ਕੁਮਾਰ, ਲੈਕ. ਅਵਿਨਾਸ਼ ਕੁਮਾਰ, ਗੁਰਪ੍ਰੀਤ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਮੌਜ਼ੂਦ ਸੀ।