29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੋਲਡਨ ਗਰੁੱਪ ਵਿਖੇ ਸ੍ਰੀ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 28 ਸਤੰਬਰ (ਚੱਕਰਾਜਾ)-ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸ੍ਰੀ ਗਣੇਸ਼ ਚਤੁਰਥੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਆ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 29-09-2026
ਗੁਰਦਾਸਪੁਰ, 28 ਸਤੰਬਰ (ਚੱਕਰਾਜਾ)-ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸ੍ਰੀ ਗਣੇਸ਼ ਚਤੁਰਥੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਆ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਤੇ ਮਨਮੋਹਕ ਗਿਨਾਚਾਂ ਰਾਹੀਂ ਸਾਰਿਆਂ ਦਾ ਮਨ ਮੋਹ ਲਿਆ। ਸੰਸਥਾ ਵਲੋਂ ਭਗਵਾਨ ਗਣੇਸ਼ ਦਾ ਵਾਤਾਵਰਨ-ਅਨੁਕੂਲ ਢੰਗ ਨਾਲ ਸਵਾਗਤ ਕੀਤਾ ਗਿਆ, ਜਿਸ ਰਾਹੀਂ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਤੇ ਭਾਰਤੀ ਸੱਭਿਆਚਾਰ ਬਾਰੇ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ। ਗਰੁੱਪ ਦੇ ਚੇਅਰਮੈਨ ਡਾ: ਮੋਹਿਤ ਮਹਾਜਨ, ਮੁੱਖ ਪ੍ਰਬੰਧਕੀ ਨਿਰਦੇਸ਼ਕ ਡਾ: ਰਾਘਵ ਮਹਾਜਨ, ਪ੍ਰਬੰਧਕੀ ਨਿਰਦੇਸ਼ਕ ਵਿਨਾਇਕ ਮਹਾਜਨ ਤੇ ਮੁੱਖ ਪ੍ਰਸ਼ਾਸਕ ਟੀ.ਆਰ ਸ਼ਰਮਾ ਮੌਜੂਦ ਸਨ। ਚੇਅਰਮੈਨ ਡਾ: ਮੋਹਿਤ ਮਹਾਜਨ ਤੇ ਮੁੱਖ ਪ੍ਰਬੰਧਕ ਨਿਰਦੇਸ਼ਕ ਡਾ: ਰਾਘਵ ਮਹਾਜਨ ਨੇ ਕਿਹਾ ਕਿ ਭਾਰਤੀ ਸੱਭਿਆਚਾਰ ਤੇ ਸਾਡੇ ਪਰੰਪਰਾਗਤ ਤਿਉਹਾਰ ਸਾਡੀ ਅਮੀਰ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ। ਅਜਿਹੇ ਤਿਉਹਾਰ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਦੇ ਹਨ ਤੇ ਆਪਸੀ ਏਕਤਾ ਤੇ ਸਕਾਰਾਤਮਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਦੇ ਹਨ। ਸਮਾਪਤੀ ਸਮੇਂ ਪ੍ਰਿੰਸੀਪਲ ਡਾ: ਆਰ.ਸੀ ਗੰਗਵਾਰ, ਡਾ: ਨਿਧੀ ਮਹਾਜਨ ਅਤੇ ਡਾ: ਦਲਜੀਤ ਮਸੀਹ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਇਸ ਮੌਕੇ ‘ਗੋਲਡਨ ਗਰੁੱਪ ਦਾ ਸਮੂਹ ਸਟਾਫ ਮੈਂਬਰ ਹਾਜ਼ਰ ਸੀ। ਸਮਾਪਤੀ ’ਤੇ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੂੰ ਪ੍ਰਸ਼ਾਦ ਵੰਡਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਜਾਗਰੂਕਤਾ ਲੈਕਚਰ ਕਰਵਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਡੀ.ਏ ਬਾਰੇ ਜਾਰੀ ਪੱਤਰ ਭੰਬਲਭੂਸੇ ਵਾਲਾ-ਉਦੀਪੁਰ
Ad Position 24