29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਵਿਖੇ ਕਰਵਾਇਆ ‘ਵੰਦੇ ਮਾਤਰਮ’ ਦਾ ਸਮੂਹਿਕ ਗਾਇਨ ਸਮਾਗਮ

ਫ਼ਤਹਿਗੜ੍ਹ ਚੂੜੀਆਂ, 28 ਸਤੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 29-09-2026
ਫ਼ਤਹਿਗੜ੍ਹ ਚੂੜੀਆਂ, 28 ਸਤੰਬਰ (ਐੱਮ. ਐੱਸ. ਫੁੱਲ)-ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ, ਫ਼ਤਹਿਗੜ੍ਹ ਚੂੜੀਆਂ ਵਿਖੇ ‘ਵੰਦੇ ਮਾਤਰਮ’ ਦੇ 150ਵੇਂ ਸਾਲ ਦੇ ਸੰਬੰਧ ਵਿਚ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ, ਦਿੱਲੀ ਦੇ ਮਾਰਗਦਰਸ਼ਨ ਹੇਠ ਸਮੂਹਿਕ ਗਾਇਨ ਸਮਾਗਮ ਕਰਵਾਇਆ, ਜਿਸ ’ਚ ਵਿਦਿਆਰਥੀਆਂ, ਪ੍ਰਬੰਧਕ ਕਮੇਟੀ ਮੈਂਬਰਾਂ, ਮਾਤਾ-ਪਿਤਾ ਤੇ ਸਮਾਜ ਦੇ ਲੋਕਾਂ ਸਮੇਤ ਕੁੱਲ 385 ਵਿਅਕਤੀਆਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ 11 ਵਜੇ ‘ਵੰਦੇ ਮਾਤਰਮ’ ਦੇ ਸਮੂਹਿਕ ਗਾਇਨ ਨਾਲ ਹੋਈ। ਇਸ ਮੌਕੇ ਡਾ. ਮ੍ਰਿਣਾਲ ਗੁਪਤਾ, ਪ੍ਰਿੰਸੀਪਲ, ਪੰਡਿਤ ਮੋਹਨ ਲਾਲ ਐੱਸ. ਡੀ. ਕਾਲਜ, ਫ਼ਤਹਿਗੜ੍ਹ ਚੂੜੀਆਂ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੇ। ਸ੍ਰੀਮਤੀ ਸੰਗੀਤਾ ਸ਼ਰਮਾ, ਸਹਾਇਕ ਪ੍ਰੋਫੈਸਰ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਭੰਦੇਰ ਅੰਮ੍ਰਿਤਸਰ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ। ਸ੍ਰੀ ਵਿਜੇ ਸਿੰਘ, ਵਿਭਾਗ ਪ੍ਰਚਾਰਕ, ਅੰਮ੍ਰਿਤਸਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਅਖਿਲੇਸ਼ਵਰ ਸਿੰਘ ਅਰੋੜਾ, ਸੁਪਰੀਟੈਂਡੈਂਟ, ਸਰਵਹਿੱਤਕਾਰੀ ਸਿੱਖਿਆ ਸੰਮਤੀ ਪੰਜਾਬ ਤੇ ਸ੍ਰੀ ਅਸ਼ੋਕ ਕੁਮਾਰ ਬੱਬਰ, ਪੂਰਵ ਮਹਾਮੰਤਰੀ, ਸਰਵਹਿੱਤਕਾਰੀ ਸਿੱਖਿਆ ਸੰਮਤੀ ਪੰਜਾਬ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਮੁੱਖ ਬੁਲਾਰੇ ਵਿਜੇ ਸਿੰਘ ਵਲੋਂ ‘ਵੰਦੇ ਮਾਤਰਮ’ ਦੇ ਇਤਿਹਾਸ ਤੇ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਮੁੱਖ ਮਹਿਮਾਨ ਡਾ. ਮ੍ਰਿਣਾਲ ਗੁਪਤਾ ਨੇ ਮਾਤਾ-ਪਿਤਾ ਤੇ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਦਿੰਦਿਆਂ ਲਗਾਤਾਰ ਮਿਹਨਤ ਕਰਨ ਅਤੇ ਜੀਵਨ ਵਿਚ ਸਮੇਂ ਦੀ ਮਹੱਤਤਾ ਨੂੰ ਸਮਝਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ, ਪ੍ਰਬੰਧਕ ਕਮੇਟੀ ਮੈਂਬਰਾਂ, ਮਾਤਾ-ਪਿਤਾ ਤੇ ਸਮਾਜ ਦੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਵਨ ਚੌਹਾਨ, ਮੈਨੇਜਰ ਮਮਤਾ ਸ਼ਰਮਾ, ਮੈਂਬਰ ਡਾ. ਮੋਹਨ ਲਾਲ, ਗੁਲਜਾਰੀ ਲਾਲ ਨੰਦਾ ਅਤੇ ਵਿਜੇ ਜੌਲੀ ਸਮੇਤ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਰਿਹਾ। ਸਮਾਗਮ ਵਿਚ ਦੀਦੀ ਸਿਮਰਨ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨਵਾਂ ਰੰਗੜ ਨੰਗਲ ਦੇ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਡਾ. ਕੇ. ਜੇ. ਸਿੰਘ ਵਲੋਂ ਘਰ-ਘਰ ਸੰਪਰਕ ਮੁਹਿੰਮ ਤਹਿਤ ਲੋਕਾਂ ਨਾਲ ਮੁਲਾਕਾਤ
Ad Position 24