ਪਿੰਡ ਡੁੱਡੀਪੁਰ ਵਿਖੇ ’ਮੇਰੀ ਰਸੋਈ’ ਸਕੀਮ ਤਹਿਤ’ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ
ਨੌਸ਼ਹਿਰਾ ਮੱਝਾ ਸਿੰਘ, 28 ਸਤੰਬਰ (ਰਵੀ ਭਗਤ)-ਸਥਾਨਕ ਪਿੰਡ ਡੁੱਡੀਪੁਰ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਲਾਡੀ ਨੇ ਪੰਜਾਬ ਸਰਕਾਰ ਵਲੋਂ ‘ਮੇਰੀ ਰਸੋਈ’ ਯੋਜਨਾਂ ਤਹਿਤ ਲਾਭਪਾਤਰੀਆਂ ਨੂੰ 100 ਦੇ ਕਰੀਬ ਰਾਸ਼ਨ ਕਿੱਟਾਂ ਵੰਡੀਆਂ। ਇਸ ਦੌਰਾਨ ਵੱਡੀ ਗਿਣਤੀ ’ਚ ਯੋਗ ਪਰਿਵਾਰਾਂ ਨੇ ਇਸ ਯੋਜਨਾ ਦਾ ਲਾਭ ਪ੍ਰਾਪਤ ਕਰਕੇ ਸਰਕਾਰ ਦਾ ਧੰਨਵਾਦ ਕੀਤਾ।
ਲ
ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡਦੇ ਹੋਏ ਮਨਦੀਪ ਸਿੰਘ ਗਿੱਲ ਤੇ ਆਪ ਆਗੂ ਕੇਵਲ ਸਿੰਘ ਲਾਡੀ। ਤਸਵੀਰ: ਰਵੀ ਭਗਤ
29-09-2026
ਨੌਸ਼ਹਿਰਾ ਮੱਝਾ ਸਿੰਘ, 28 ਸਤੰਬਰ (ਰਵੀ ਭਗਤ)-ਸਥਾਨਕ ਪਿੰਡ ਡੁੱਡੀਪੁਰ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਲਾਡੀ ਨੇ ਪੰਜਾਬ ਸਰਕਾਰ ਵਲੋਂ ‘ਮੇਰੀ ਰਸੋਈ’ ਯੋਜਨਾਂ ਤਹਿਤ ਲਾਭਪਾਤਰੀਆਂ ਨੂੰ 100 ਦੇ ਕਰੀਬ ਰਾਸ਼ਨ ਕਿੱਟਾਂ ਵੰਡੀਆਂ। ਇਸ ਦੌਰਾਨ ਵੱਡੀ ਗਿਣਤੀ ’ਚ ਯੋਗ ਪਰਿਵਾਰਾਂ ਨੇ ਇਸ ਯੋਜਨਾ ਦਾ ਲਾਭ ਪ੍ਰਾਪਤ ਕਰਕੇ ਸਰਕਾਰ ਦਾ ਧੰਨਵਾਦ ਕੀਤਾ। ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਹੈ ਤੇ ਹਰ ਵਰਗ ਦੀ ਭਲਾਈ ਲਈ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਤੋਂ ਸੰਤੁਸ਼ਟ ਹਨ ਤੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗੁਵਾਈ ਹੇਠ ਹਲਕੇ ਅੰਦਰ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹੈ। ਇਸ ਮੌਕੇ ਦਲਬੀਰ ਸਿੰਘ, ਜਗਜੀਤ ਸਿੰਘ, ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ, ਸੰਦੀਪ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।