29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਾਈਬਰ ਠੱਗੀ ਦਾ ਸ਼ਿਕਾਰ ਪੱਤਰਕਾਰ ਵਿਕਾਸ ਗੁਪਤਾ ਨੇ ਸਾਈਬਰ ਕ੍ਰਾਈਮ ਸੈੱਲ ਦਾ ਕੀਤਾ ਧੰਨਵਾਦ

ਪਠਾਨਕੋਟ, 28 ਸਤੰਬਰ (ਸੁਮਿਤ)-ਸਾਈਬਰ ਠੱਗੀ ਅਤੇ ਬਲੈਕਮੇਲਿੰਗ ਦਾ ਸ਼ਿਕਾਰ ਹੋਏ ਪੱਤਰਕਾਰ ਵਿਕਾਸ ਗੁਪਤਾ ਨੇ ਸਾਈਬਰ ਕ੍ਰਾਈਮ ਸੈੱਲ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਸਾਈਬਰ ਅਪਰਾਧਾਂ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ । ਵਿਕਾਸ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਕਿਸਤਾਨ ਦੇ ਇਕ ਫੋਨ ਨੰਬਰ ਤੋਂ ਕਾਲਾਂ ਅਤੇ ਮੈਸੇਜ ਆ ਰਹੇ ਸਨ ।

Ad Position 21
No active advertisement
ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੱਤਰਕਾਰ ਵਿਕਾਸ ਗੁਪਤਾ । ਤਸਵੀਰ: ਸੁਮਿਤ 29-09-2026
ਪਠਾਨਕੋਟ, 28 ਸਤੰਬਰ (ਸੁਮਿਤ)-ਸਾਈਬਰ ਠੱਗੀ ਅਤੇ ਬਲੈਕਮੇਲਿੰਗ ਦਾ ਸ਼ਿਕਾਰ ਹੋਏ ਪੱਤਰਕਾਰ ਵਿਕਾਸ ਗੁਪਤਾ ਨੇ ਸਾਈਬਰ ਕ੍ਰਾਈਮ ਸੈੱਲ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਸਾਈਬਰ ਅਪਰਾਧਾਂ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ । ਵਿਕਾਸ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਕਿਸਤਾਨ ਦੇ ਇਕ ਫੋਨ ਨੰਬਰ ਤੋਂ ਕਾਲਾਂ ਅਤੇ ਮੈਸੇਜ ਆ ਰਹੇ ਸਨ । ਕਥਿਤ ਤੌਰ ’ਤੇ ਫੋਨ ਕਰਨ ਵਾਲਿਆਂ ਵਲੋਂ ਲੋਨ ਦੇ ਨਾਮ ’ਤੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਗਿਆ ਅਤੇ ਧਮਕੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਨ੍ਹਾਂ ਦੀਆਂ ਗਲਤ ਤਸਵੀਰਾਂ ਘਰ ਅਤੇ ਪਰਿਵਾਰਕ ਮੈਂਬਰਾਂ ਨੂੰ ਭੇਜ ਦਿੱਤੀਆਂ ਜਾਣਗੀਆਂ । ਇਸ ਘਟਨਾ ਤੋਂ ਬਾਅਦ ਵਿਕਾਸ ਗੁਪਤਾ ਵਲੋਂ ਮਾਮਲੇ ਦੀ ਜਾਣਕਾਰੀ ਸਾਈਬਰ ਕ੍ਰਾਈਮ ਸੈੱਲ ਨੂੰ ਦਿੱਤੀ ਗਈ । ਉਨ੍ਹਾਂ ਨੇ ਸਾਈਬਰ ਕ੍ਰਾਈਮ ਸੈਲ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਈਬਰ ਅਪਰਾਧੀਆਂ ਦੇ ਦਬਾਅ ਹੇਠ ਆਉਣ ਦੀ ਬਜਾਏ ਤੁਰੰਤ ਪੁਲਿਸ ਅਤੇ ਸਾਈਬਰ ਕ੍ਰਾਈਮ ਵਿਭਾਗ ਨੂੰ ਸੂਚਿਤ ਕਰਨਾ ਚਾਹੀਦਾ ਹੈ । ਵਿਕਾਸ ਗੁਪਤਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਈਬਰ ਠੱਗੀ, ਬਲੈਕਮੇਲਿੰਗ ਜਾਂ ਆਨਲਾਈਨ ਧਮਕੀ ਦਾ ਸ਼ਿਕਾਰ ਹੋਣ ’ਤੇ ਡਰਨ ਦੀ ਬਜਾਏ ਤੁਰੰਤ ਸਾਈਬਰ ਕ੍ਰਾਈਮ ਅਤੇ 1920 ਹੈਲਪਲਾਈਨ ਨੰਬਰ ’ਤੇ ਸੂਚਨਾ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਸ਼ੱਕੀ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ, ਮੈਸੇਜਾਂ ਅਤੇ ਹੋਰ ਡਿਜ਼ੀਟਲ ਸਬੂਤਾਂ ਨੂੰ ਸੰਭਾਲ ਕੇ ਰੱਖਣਾ ਵੀ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਸਾਈਬਰ ਅਪਰਾਧੀਆਂ ਤੋਂ ਡਰਨ ਦੀ ਲੋੜ ਨਹੀਂ, ਸਗੋਂ ਸਮੇਂ ਸਿਰ ਸ਼ਿਕਾਇਤ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਲਈ ਕਦਮ ਚੁੱਕਣਾ ਚਾਹੀਦਾ ਹੈ ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਮਾਨ ਡੇਅਰੀ ਮਾਰਕਿਟ ਵਲੋਂ ਲਗਾਇਆ ਗਿਆ ਲੰਗਰ ਅਗਲੀ ਖ਼ਬਰ ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਕਾਂਗਰਸ ਨੇ ਕੱਢਿਆ ਰੋਸ ਮਾਰਚ
Ad Position 24