28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਠਾਨਕੋਟ ਜ਼ਿਲ੍ਹੇ ਵਿਚ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕੱਟਾਈ ’ਤੇ ਪਾਬੰਦੀ

ਪਠਾਨਕੋਟ, 28 ਸਤੰਬਰ (ਵਿਨੋਦ)-ਸਾਲ 2026 ਦੇ ਝੋਨੇ ਦੀ ਕੱਟਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ । ਝੋਨੇ ਦੀ ਕੱਟਾਈ ਲਈ ਕੰਬਾਇਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ।

Ad Position 21
No active advertisement
ਡਿਪਟੀ ਕਮਿਸ਼ਨਰ ਡਾਕਟਰ ਪਲਵੀ 29-09-2026
ਪਠਾਨਕੋਟ, 28 ਸਤੰਬਰ (ਵਿਨੋਦ)-ਸਾਲ 2026 ਦੇ ਝੋਨੇ ਦੀ ਕੱਟਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ । ਝੋਨੇ ਦੀ ਕੱਟਾਈ ਲਈ ਕੰਬਾਇਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ । ਰਾਤ ਸਮੇਂ ਕੰਬਾਇਨਾਂ ਚਲਾਉਣ ਕਾਰਨ ਜਾਨੀ-ਮਾਲੀ ਨੁਕਸਾਨ ਅਤੇ ਸੜਕ ਹਾਦਸਿਆਂ ਦਾ ਖਦਸ਼ਾ ਬਣਿਆ ਰਹਿੰਦਾ ਹੈ । ਇਸ ਤੋਂ ਇਲਾਵਾ ਰਾਤ ਸਮੇਂ ਹਰਾ ਅਤੇ ਪੂਰੀ ਤਰ੍ਹਾਂ ਨਾ ਸੁੱਕਿਆ ਝੋਨਾ ਕੱਟੇ ਜਾਣ ਕਾਰਨ ਇਸ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ ਅਤੇ ਸੁੱਕਣ ਉਪਰੰਤ ਝੋਨਾ ਕਾਲਾ ਪੈਣ ਦੀ ਸੰਭਾਵਨਾ ਰਹਿੰਦੀ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ । ਇਸੇ ਤਰ੍ਹਾਂ ਪੁਰਾਣੀਆਂ ਜਾਂ ਮਕੈਨੀਕਲ ਤੌਰ ’ਤੇ ਨੁਕਸਦਾਰ ਕੰਬਾਇਨਾਂ ਦੀ ਵਰਤੋਂ ਨਾਲ ਵੀ ਝੋਨੇ ਦੀ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ । ਘਟੀਆ ਗੁਣਵੱਤਾ ਵਾਲੇ ਝੋਨੇ ਦੀ ਖਰੀਦ ਵਿਚ ਮੁਸ਼ਕਿਲ ਆਉਣ ਕਾਰਨ ਕਿਸਾਨਾਂ ਨੂੰ ਮੰਡੀਕਰਨ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਇਨ੍ਹਾਂ ਸਾਰੇ ਪੱਖਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ, ਪਠਾਨਕੋਟ ਡਾ: ਪੱਲਵੀ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਠਾਨਕੋਟ ਵਿਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕੱਟਾਈ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ । ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਝੋਨੇ ਦੀ ਕੱਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਲਈ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਰਾਹੀਂ ਆਪ੍ਰੇਸ਼ਨ ਫਿਟਨੈਸ ਦੀ ਇੰਸਪੈਕਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ । ਇਸ ਤੋਂ ਇਲਾਵਾ ਕੋਈ ਵੀ ਕੰਬਾਇਨ ਸੁਪਰ ਐਸ.ਐਮ.ਐਸ. ਲਗਾਏ ਬਿਨਾਂ ਨਹੀਂ ਚਲਾਈ ਜਾ ਸਕੇਗੀ । ਇਹ ਹੁਕਮ 25 ਸਤੰਬਰ 2026 ਤੋਂ 2 4 ਨਵੰਬਰ 2026 ਤੱਕ ਜ਼ਿਲ੍ਹਾ ਪਠਾਨਕੋਟ ਵਿਚ ਲਾਗੂ ਰਹਿਣਗੇ । ਇਸੇ ਦੌਰਾਨ ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਖਰੀਫ਼ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਵਿਚ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਸਬੰਧਿਤ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਮੰਡੀਆਂ ਵਿਚ ਝੋਨੇ ਦੀ ਖਰੀਦ ਸਬੰਧੀ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਲਈ ਸਬੰਧਿਤ ਵਿਭਾਗਾਂ ਨੂੰ ਯੋਗ ਹਦਾਇਤਾਂ ਜਾਰੀ ਕੀਤੀਆਂ ਗਈਆਂ । ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿੱਕਰੀ ਦੌਰਾਨ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਸਬੰਧਿਤ ਵਿਭਾਗਾਂ ਵਲੋਂ ਮੁਕੰਮਲ ਕਰ ਲਏ ਗਏ ਹਨ । ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਝੋਨੇ ਦੀ ਗੁਣਵੱਤਾ ਬਣਾਈ ਰੱਖਣ ਵਿਚ ਸਹਿਯੋਗ ਦੇਣ ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 119ਵੇਂ ਜਨਮ ਦਿਹਾੜੇ ’ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦਾ ਬੀ.ਕਾਮ. ਸਮੈਸਟਰ-4 ਦਾ ਨਤੀਜਾ ਰਿਹਾ ਸ਼ਾਨਦਾਰ
Ad Position 24