28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐਸ.ਐਮ.ਡੀ.ਆਰ.ਐਸ.ਡੀ. ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਰਵਾਏ ਪੋਸਟਰ ਮੁਕਾਬਲੇ

ਪਠਾਨਕੋਟ, 28 ਸਤੰਬਰ (ਸੰਧੂ)-ਐਸ. ਐਮ.

Ad Position 21
No active advertisement
ਅਜੀਤ ਡੈਸਕ 29-09-2026
ਪਠਾਨਕੋਟ, 28 ਸਤੰਬਰ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ. ਕਾਲਜ ਵਿਖੇ ਮਹਾਨ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਇਤਿਹਾਸ ਵਿਭਾਗ ਵਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਕਰੀਬ 30 ਵਿਦਿਆਰਥੀਆਂ ਨੇ ਭਾਗ ਲਿਆ । ਵਿਦਿਆਰਥੀਆਂ ਨੇ ਪੋਸਟਰਾਂ ਰਾਹੀਂ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਾਂ, ਦੇਸ਼ ਭਗਤੀ ਅਤੇ ਆਜ਼ਾਦੀ ਸੰਗਰਾਮ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਪੇਸ਼ ਕੀਤਾ । ਕਾਲਜ ਦੇ ਪ੍ਰਿੰਸੀਪਲ ਜੀ.ਐਸ. ਰਾਠੌਰ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਦੇਸ਼ ਪ੍ਰੇਮ ਤੋਂ ਪ੍ਰੇਰਨਾ ਲੈਣ ਦਾ ਸੰਦੇਸ਼ ਦਿੱਤਾ । ਡਾਇਰੈਕਟਰ ਜੇ.ਸੀ. ਕਟੋਚ ਨੇ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਦੇਸ਼ਭਗਤੀ ਅਤੇ ਰਚਨਾਤਮਿਕਤਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ । ਕਾਲਜ ਮੈਨੇਜਿੰਗ ਕਮੇਟੀ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਇਤਿਹਾਸ ਵਿਭਾਗ ਨੂੰ ਪ੍ਰੋਗਰਾਮ ਦੀ ਸਫਲਤਾ ਲਈ ਵਧਾਈ ਦਿੱਤੀ । ਇਤਿਹਾਸ ਵਿਭਾਗ ਦੀ ਪ੍ਰੋ: ਰਜਨੀ ਠਾਕੁਰ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਪ੍ਰੋ: ਅਨੀਤਾ ਸ਼ਰਮਾ, ਡਾ: ਪਰਵੇਸ਼, ਡਾ: ਰਾਜਿੰਦਰ ਕੌਰ, ਪ੍ਰੋ: ਨੀਰਤ ਸ਼ਰਮਾ, ਪ੍ਰੋ: ਸ਼ੈਲੀ ਕੈਲਾ ਅਤੇ ਪ੍ਰੋ: ਪੂਜਾ ਵੀ ਹਾਜ਼ਰ ਸਨ । ਮੁਕਾਬਲੇ ਵਿਚ ਸੁਰਭੀ ਨੇ ਪਹਿਲਾ, ਵੈਸ਼ਾਲੀ ਮਲਹੋਤਰਾ ਨੇ ਦੂਜਾ ਅਤੇ ਮੰਨਤ ਵੀ. ਤੇ ਸ਼ਸ਼ੀ ਨੇ ਤੀਜਾ ਸਥਾਨ ਹਾਸਲ ਕੀਤਾ । ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੀਟਿੰਗ ਅਗਲੀ ਖ਼ਬਰ ਫਾਟਕ ਬੰਦ ਹੋਣ ਦੇ ਬਾਵਜੂਦ ਦੋ ਪਹੀਆ ਵਾਹਨ ਸਵਾਰ ਜਾਨ ਜ਼ੋਖ਼ਮ ’ਚ ਪਾ ਕੇ ਫਾਟਕ ਨੂੰ ਕਰਦੇ ਹਨ ਪਾਰ-ਹਾਦਸੇ ਦਾ ਖਤਰਾ
Ad Position 24