28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

2 ਨੂੰ ਸਪੈਸ਼ਲ ਕਾਡਰ ਅਧਿਆਪਕਾਂ ਵਲੋਂ ਸੰਗਰੂਰ ਵਿਖੇ ਕੀਤੀ ਜਾਵੇਗੀ ਮੁੱਖ ਰੈਲੀ

ਪਠਾਨਕੋਟ, 28 ਸਤੰਬਰ (ਵਿਨੋਦ/ਸੰਧੂ)-ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਵਲੋਂ ਪੇਅ ਸਕੇਲ ਦੀ ਮੰਗ ਨੂੰ ਲੈ ਕੇ 2 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਰੈਲੀ ਕੀਤੀ ਜਾ ਰਹੀ ਹੈ । ਫਰੰਟ ਦੇ ਆਗੂ ਮੁਨੀਸ਼ ਕੁਮਾਰ, ਅਜੇ ਕੁਮਾਰ ਅਤੇ ਸ਼ਾਮ ਲਾਲ ਵਲੋਂ ਸਰਕਾਰ ’ਤੇ ਦੋਸ਼ ਲਗਾਇਆ ਗਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਪੇਅ ਸਕੇਲ ਦੀ ਮੰਗ ਨੂੰ ਲੈ ਕੇ ਵਿੱਤ ਮੰਤਰੀ, ਸਿੱਖਿਆ ਮੰਤਰੀ ਪੰਜਾਬ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ, ਪਰ ਅਜੇ ਤੱਕ ਮਸਲੇ ਦਾ ਹੱਲ ਨਹੀਂ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 29-09-2026
ਪਠਾਨਕੋਟ, 28 ਸਤੰਬਰ (ਵਿਨੋਦ/ਸੰਧੂ)-ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਵਲੋਂ ਪੇਅ ਸਕੇਲ ਦੀ ਮੰਗ ਨੂੰ ਲੈ ਕੇ 2 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਰੈਲੀ ਕੀਤੀ ਜਾ ਰਹੀ ਹੈ । ਫਰੰਟ ਦੇ ਆਗੂ ਮੁਨੀਸ਼ ਕੁਮਾਰ, ਅਜੇ ਕੁਮਾਰ ਅਤੇ ਸ਼ਾਮ ਲਾਲ ਵਲੋਂ ਸਰਕਾਰ ’ਤੇ ਦੋਸ਼ ਲਗਾਇਆ ਗਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਪੇਅ ਸਕੇਲ ਦੀ ਮੰਗ ਨੂੰ ਲੈ ਕੇ ਵਿੱਤ ਮੰਤਰੀ, ਸਿੱਖਿਆ ਮੰਤਰੀ ਪੰਜਾਬ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ, ਪਰ ਅਜੇ ਤੱਕ ਮਸਲੇ ਦਾ ਹੱਲ ਨਹੀਂ ਕੀਤਾ ਗਿਆ । ਆਗੂਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਵਲੋਂ ਪੇਅ ਸਕੇਲ ਲਾਗੂ ਕਰਨ ਸਬੰਧੀ ਭਰੋਸਾ ਦਿੱਤਾ ਗਿਆ ਸੀ, ਪਰ ਉਨ੍ਹਾਂ ਮੁਤਾਬਿਕ ਇਹ ਮਾਮਲਾ ਅਜੇ ਵੀ ਲਟਕ ਰਿਹਾ ਹੈ । ਉਨ੍ਹਾਂ ਕਿਹਾ ਕਿ ਅਧਿਆਪਕ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਵਲੋਂ ਮਸਲੇ ਦਾ ਹੱਲ ਨਾ ਹੋਣ ਕਾਰਨ ਉਨ੍ਹਾਂ ਵਿਚ ਰੋਸ ਹੈ । ਫਰੰਟ ਦੇ ਆਗੂਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 2 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਧਰਨਾ ਰੈਲੀ ਕੀਤੀ ਜਾਵੇਗੀ । ਉਨ੍ਹਾਂ ਪੰਜਾਬ ਦੇ ਕਾਡਰ ਨਾਲ ਸਬੰਧਿਤ ਅਧਿਆਪਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਰੈਲੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਮੰਗਾਂ ਦੀ ਪੂਰਤੀ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ । ਆਗੂਆਂ ਚਿਤਾਵਨੀ ਦਿੱਤੀ ਕਿ ਪੇਅ ਸਕੇਲ ਲਾਗੂ ਕਰਨ ਵਿਚ ਦੇਰੀ ਹੋਣ ’ਤੇ ਅਗਲੇ ਪੜਾਅ ਦੀ ਰਣਨੀਤੀ ਤੈਅ ਕੀਤੀ ਜਾਵੇਗੀ ।
Ad Position 22
No active advertisement
ਪਿਛਲੀ ਖ਼ਬਰ ਚੋਣ ਕਮਿਸ਼ਨ ਦੀ ਕਾਰਜ ਪ੍ਰਣਾਲੀ ’ਤੇ ਸਵਾਲ ਉਠਾਉਣਾ ਕਾਂਗਰਸ ਦੀ ਹਤਾਸ਼ਾ ਦਾ ਨਤੀਜਾ-ਸੁਰੇਸ਼ ਸ਼ਰਮਾ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੀਟਿੰਗ
Ad Position 24