ਜ਼ਿਲ੍ਹਾ ਅਧਿਕਾਰੀਆਂ ਨੇ ਸਰਕਾਰੀ ਸਕੂਲਾਂ ਵਿਚ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪਠਾਨਕੋਟ, 28 ਸਤੰਬਰ (ਵਿਨੋਦ)-ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਲਈ ਸਾਫ਼-ਸੁਥਰਾ, ਸਿਹਤਮੰਦ, ਸੁਰੱਖਿਅਤ ਅਤੇ ਸੁਖਾਵਾਂ ਵਾਤਾਵਰਨ ਯਕੀਨੀ ਬਣਾਉਣ ਲਈ ਸਫ਼ਾਈ ਪ੍ਰਬੰਧਾਂ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਜ਼ਿਲ੍ਹਾ ਪਠਾਨਕੋਟ ਵਿਚ ਸਫ਼ਾਈ ਮੁਹਿੰਮ ਤਹਿਤ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਅਤੇ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ ।
ਸ
ਸਫ਼ਾਈ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦਾ ਜਾਇਜ਼ਾ ਲੈਂਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡੀ.ਜੀ. ਸਿੰਘ। ਤਸਵੀਰ: ਵਿਨੋਦ
29-09-2026
ਪਠਾਨਕੋਟ, 28 ਸਤੰਬਰ (ਵਿਨੋਦ)-ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਲਈ ਸਾਫ਼-ਸੁਥਰਾ, ਸਿਹਤਮੰਦ, ਸੁਰੱਖਿਅਤ ਅਤੇ ਸੁਖਾਵਾਂ ਵਾਤਾਵਰਨ ਯਕੀਨੀ ਬਣਾਉਣ ਲਈ ਸਫ਼ਾਈ ਪ੍ਰਬੰਧਾਂ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਜ਼ਿਲ੍ਹਾ ਪਠਾਨਕੋਟ ਵਿਚ ਸਫ਼ਾਈ ਮੁਹਿੰਮ ਤਹਿਤ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਅਤੇ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ । ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਪਠਾਨਕੋਟ ਕਮਲਦੀਪ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਡੀ.ਜੀ. ਸਿੰਘ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਸਕੂਲ ਪਰਿਸਰ ਵਿਚ ਸਫ਼ਾਈ ਅਤੇ ਵਿਦਿਆਰਥੀਆਂ ਲਈ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਸਕੂਲ ਮੁਖੀਆਂ ਅਤੇ ਸਟਾਫ਼ ਨੂੰ ਸਫ਼ਾਈ ਪ੍ਰਬੰਧਾਂ ਨੂੰ ਹੋਰ ਸੁਚੱਜੇ ਢੰਗ ਨਾਲ ਬਣਾਈ ਰੱਖਣ ਅਤੇ ਸਕੂਲਾਂ ਵਿਚ ਸਾਫ਼-ਸੁਥਰਾ ਵਾਤਾਵਰਨ ਕਾਇਮ ਰੱਖਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ । ਇਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਭੂਰ, ਬੇਲੀ ਚੰਗਾ, ਸਰਕਾਰੀ ਪ੍ਰਾਇਮਰੀ ਸਕੂਲ ਐਮ.ਸੀ. ਬਾਜ਼ਾਰ, ਸਰਕਾਰੀ ਪ੍ਰਾਇਮਰੀ ਸਕੂਲ ਮਲਿਕਪੁਰ, ਸਰਕਾਰੀ ਪ੍ਰਾਇਮਰੀ ਸਕੂਲ ਬਧਾਨੀ, ਐਸ.ਐਮ.ਐਸ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ (ਲੜਕੀਆਂ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਵਿਖੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ । ਦੌਰੇ ਦੌਰਾਨ ਸਕੂਲਾਂ ਦੇ ਮਿਡ-ਡੇ ਮੀਲ ਖੇਤਰ, ਪਖਾਨਿਆਂ, ਪੀਣ ਵਾਲੇ ਪਾਣੀ ਦੇ ਸਥਾਨ, ਬਰਤਨ ਧੋਣ ਵਾਲੇ ਖੇਤਰ, ਵਾਸ਼ ਬੇਸਿਨ, ਕੂੜਾ ਪ੍ਰਬੰਧਨ ਅਤੇ ਸਮੁੱਚੇ ਸਕੂਲ ਪਰਿਸਰ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ । ਇਸ ਦੌਰਾਨ ਸਕੂਲ ਮੁਖੀਆਂ ਨੂੰ ਸਫ਼ਾਈ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕਰਦੇ ਹੋਏ ਵਿਦਿਆਰਥੀਆਂ ਲਈ ਸੁਚੱਜੀਆਂ ਅਤੇ ਸੁਵਿਧਾਜਨਕ ਸਹੂਲਤਾਂ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ । ਅਧਿਕਾਰੀਆਂ ਵਲੋਂ ਸਕੂਲਾਂ ਵਿਚ ਸਫ਼ਾਈ ਦੇ ਨਾਲ-ਨਾਲ ਹੱਥ ਧੋਣ ਦੀ ਆਦਤ, ਸਾਫ਼ ਪਾਣੀ ਦੀ ਵਰਤੋਂ, ਕੂੜੇ ਦੇ ਢੁੱਕਵੇਂ ਪ੍ਰਬੰਧਨ ਅਤੇ ਸਫ਼ਾਈ ਪ੍ਰਤੀ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ । ਵਿਭਾਗ ਵਲੋਂ ਸਕੂਲਾਂ ਵਿਚ ਸਫ਼ਾਈ ਪ੍ਰਬੰਧਾਂ ਦੀ ਭੌਤਿਕ ਅਤੇ ਵਰਚੂਅਲ ਨਿਗਰਾਨੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਿਆ ਜਾ ਰਿਹਾ ਹੈ । ਇਸੇ ਲੜੀ ਤਹਿਤ ਜ਼ਿਲ੍ਹਾ ਪੱਧਰ ’ਤੇ ਵੀ ਸਕੂਲਾਂ ਦਾ ਨਿਰੰਤਰ ਦੌਰਾ ਕਰਕੇ ਸਫ਼ਾਈ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ । ਇਸ ਮੌਕੇ ਅਧਿਕਾਰੀਆਂ ਨੇ ਸਮੂਹ ਸਕੂਲ ਮੁਖੀਆਂ ਅਤੇ ਸਟਾਫ਼ ਵਲੋਂ ਸਫ਼ਾਈ ਅਤੇ ਵਿਦਿਆਰਥੀ-ਅਨੁਕੂਲ ਵਾਤਾਵਰਨ ਬਣਾਈ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਸਕੂਲਾਂ ਵਿਚ ਸਫ਼ਾਈ, ਸੁੰਦਰਤਾ ਅਤੇ ਹਰਿਆਵਲ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਜਾ ਸਕਦਾ ਹੈ । ਇਸ ਮੌਕੇ ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਸੀ.ਐਚ.ਟੀ. ਅਮਰਤੀ ਦੇਵੀ, ਸੀ.ਐਚ.ਟੀ. ਸੁਖਜੀਤ ਕੌਰ, ਪ੍ਰਿੰਸੀਪਲ ਜੋਤੀ ਪ੍ਰਾਸ਼ਰ, ਪ੍ਰਿੰਸੀਪਲ ਮੀਨਮ ਸਿਖਾ, ਸੀ.ਐਚ.ਟੀ. ਮਾਧਵੀ, ਸ਼ਮਾ, ਸਮਰਿਤੀ, ਕੁਸੁਮ, ਬਲਕਾਰ ਅੱਤਰੀ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ ।