28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸੀਪੀਆਈ (ਐਮਐਲ) ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ- ਪੁਤਲਾ ਫੂਕ ਕੇ ਮੁੱਖ ਚੋਣ

ਬਟਾਲਾ, 28 ਸਤੰਬਰ (ਸਤਿੰਦਰ ਸਿੰਘ)-ਸੀਪੀਆਈ (ਐਮਐਲ) ਲਿਬਰੇਸ਼ਨ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਸਥਾਨਕ ਦਫ਼ਤਰ ਫੈਜਪੁਰਾ ਵਿਖੇ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਓਮ ਪ੍ਰਕਾਸ਼ ਲਹਿਰਕਾ, ਬਲਬੀਰ ਸਿੰਘ ਉੱਚਾ ਧਕਾਲਾ, ਹਰਵਿੰਦਰ ਸਿੰਘ ਮੱਲ੍ਹੀ ਨੇ ਕੀਤੀ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕਾਮਰੇਡ ਬਲਬੀਰ ਸਿੰਘ ਮੂਧਲ ਨੇ ਨਿਭਾਈ।

Ad Position 21
No active advertisement
ਅਜੀਤ ਡੈਸਕ 29-09-2026
ਬਟਾਲਾ, 28 ਸਤੰਬਰ (ਸਤਿੰਦਰ ਸਿੰਘ)-ਸੀਪੀਆਈ (ਐਮਐਲ) ਲਿਬਰੇਸ਼ਨ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਸਥਾਨਕ ਦਫ਼ਤਰ ਫੈਜਪੁਰਾ ਵਿਖੇ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਓਮ ਪ੍ਰਕਾਸ਼ ਲਹਿਰਕਾ, ਬਲਬੀਰ ਸਿੰਘ ਉੱਚਾ ਧਕਾਲਾ, ਹਰਵਿੰਦਰ ਸਿੰਘ ਮੱਲ੍ਹੀ ਨੇ ਕੀਤੀ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕਾਮਰੇਡ ਬਲਬੀਰ ਸਿੰਘ ਮੂਧਲ ਨੇ ਨਿਭਾਈ। ਇਸ ਸਮੇਂ ਹੋਏ ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਗੁਲਜ਼ਾਰ ਸਿੰਘ ਭੁੰਬਲੀ, ਆਰਐਮਪੀਆਈ ਦੇ ਸੂਬਾ ਆਗੂ ਕਾਮਰੇਡ ਸ਼ਮਸ਼ੇਰ ਸਿੰਘ ਨਵਾਂ ਪਿੰਡ, ਕਾਮਰੇਡ ਮੰਗਲ ਸਿੰਘ ਧਰਮਕੋਟ, ਕਾਮਰੇਡ ਨਿਰਮਲ ਸਿੰਘ ਛੱਜਲਵੱਡੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇਸ਼ ਨੂੰ ਆਜ਼ਾਦ ਕਰਵਾਉਣ ਪਿੱਛੋਂ ਇਥੇ ਕਿਰਤੀ ਜਮਾਤ ਦਾ ਰਾਜ ਸਥਾਪਤ ਕਰਨਾ ਚਾਹੁੰਦੇ ਸਨ, ਜਿੱਥੇ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਦਾ ਖਾਤਮਾ ਹੋ ਸਕੇ, ਪਰ ਅਜ਼ਾਦੀ ਤੋਂ ਬਾਅਦ ਰਾਜਸੱਤਾ ’ਤੇ ਕਾਬਜ਼ ਹੋਈਆਂ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਅੰਦਰ ਮੰਹਿਗਾਈ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਗੁੰਡਾਗਰਦੀ ਅਤੇ ਨਸ਼ਿਆਂ ਦਾ ਬੋਲਬਾਲਾ ਹੈ। ਇਨ੍ਹਾਂ ਨੀਤੀਆਂ ਕਾਰਨ ਅਮੀਰ ਹੋਰ ਅਮੀਰ ਗਰੀਬ ਹੋਰ ਗਰੀਬ ਹੁੰਦਾ ਜਾ ਰਿਹਾ ਹੈ। ਅੰਤ ਰੋਸ ਮਾਰਚ ਕਰ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ ਕੁਮਾਰ ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਮੰਗ ਕੀਤੀ ਮੁੱਖ ਚੋਣ ਕਮਿਸ਼ਨਰ ਫੌਰੀ ਅਸਤੀਫ਼ਾ ਦੇਵੇ। ਉਨ੍ਹਾਂ ਸੀਈਸੀ ਦੀਆਂ ਆਪਹੁਦਰੀਆਂ ਕਾਰਵਾਈਆਂ ਬਦਲੇ ਉਸ ਖਿਲਾਫ਼ ਮੁਕੱਦਮਾ ਚਲਾ ਕੇ ਉਸ ਨੂੰ ਜੇਲ੍ਹ ’ਚ ਬੰਦ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ। ਇਸ ਮੌਕੇ ਪ੍ਰੇਮ ਮਸੀਹ ਸੋਨਾ, ਰਾਜੂ ਬਟਾਲਾ, ਸੀਪੀਆਈ ਆਗੂ ਕਾਮਰੇਡ ਮਦਨ ਲਾਲ, ਜੋਗਿੰਦਰ ਪਾਲ ਲੇਹਲ, ਫੂਲ ਚੰਦ, ਬਚਨ ਸਿੰਘ ਬੋਪਾਰਾਏ, ਬਸ਼ੀਰ ਗਿੱਲ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕਾਂਗਰਸ ਦਾ ਤਿੱਖਾ ਹੱਲਾ ਅਗਲੀ ਖ਼ਬਰ ਐਸ.ਐਸ.ਐਮ. ਕਾਲਜ ਦੀ ਮਹਿਲਾ ਪ੍ਰੋਫੈਸਰ ਦੀ ਸੜਕ ਹਾਦਸੇ ֹ’ ਚ ਮੌਤ
Ad Position 24