28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕਾਂਗਰਸ ਦਾ ਤਿੱਖਾ ਹੱਲਾ

ਗੁਰਦਾਸਪੁਰ, 28 ਸਤੰਬਰ (ਗੁਰਪ੍ਰਤਾਪ ਸਿੰਘ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕਾਂਗਰਸ ਪਾਰਟੀ ਵਲੋਂ ਵਿੱਢੇ ਗਏ ਦੇਸ਼-ਵਿਆਪੀ ਸੰਘਰਸ਼ ਦੇ ਤਹਿਤ ਅੱਜ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਤੋਂ ਪਹਿਲਾਂ ਪਾਰਟੀ ਵਰਕਰਾਂ ਵਲੋਂ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ।

Ad Position 21
No active advertisement
ਗੁਰਦਾਸਪੁਰ ਸ਼ਹਿਰ ਅੰਦਰ ਰੋਸ ਮਾਰਚ ਦੌਰਾਨ ਅਤੇ ਹੇਠਾਂ ਜਹਾਜ਼ ਚੌਕ ਵਿਖੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕਰਦੇ ਕਾਂਗਰਸੀ ਆਗੂ ਤੇ ਵਰਕਰ। ਤਸਵੀਰਾਂ: ਵਿਸ਼ਾਲ ਮੁੰਨਾ 29-09-2026
ਗੁਰਦਾਸਪੁਰ, 28 ਸਤੰਬਰ (ਗੁਰਪ੍ਰਤਾਪ ਸਿੰਘ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕਾਂਗਰਸ ਪਾਰਟੀ ਵਲੋਂ ਵਿੱਢੇ ਗਏ ਦੇਸ਼-ਵਿਆਪੀ ਸੰਘਰਸ਼ ਦੇ ਤਹਿਤ ਅੱਜ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਤੋਂ ਪਹਿਲਾਂ ਪਾਰਟੀ ਵਰਕਰਾਂ ਵਲੋਂ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਜਿਸ ਤੋਂ ਬਾਅਦ ਜਹਾਜ਼ ਚੌਕ ਵਿਖੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਭਰ ਵਿਚ ਚੋਣਾਂ ਦੀ ਨਿਰਪੱਖਤਾ, ਵੋਟਰਾਂ ਦੇ ਅਧਿਕਾਰਾਂ ਅਤੇ ਵੋਟ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਆਵਾਜ਼ ਬੁਲੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਵਿਚ ਹੋ ਰਹੀਆਂ ਕਥਿਤ ਗੜਬੜੀਆਂ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਹੈ। ਪਾਹੜਾ ਨੇ ਦੋਸ਼ ਲਗਾਇਆ ਕਿ ਐੱਸ.ਆਈ.ਆਰ ਦੇ ਨਾਂਅ ’ਤੇ ਦੇਸ਼ ਭਰ ਵਿਚ ਕਰੋੜਾਂ ਵੋਟਰਾਂ ਦੇ ਨਾਂਅ ਸੂਚੀ ਵਿਚੋਂ ਹਟਾਏ ਗਏ ਹਨ ਜੋ ਕਿ ਲੋਕਤੰਤਰ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਮੰਗ ਕੀਤੀ ਕਿ ਗਿਆਨੇਸ਼ ਕੁਮਾਰ ’ਤੇ ਤੁਰੰਤ ਮੁਕੱਦਮਾ ਦਰਜ ਕਰਕੇ ਉਨ੍ਹਾਂ ਦਾ ਅਸਤੀਫ਼ਾ ਲਿਆ ਜਾਵੇ। ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਦਾ ਗਠਨ ਚੋਣਾਂ ਨੂੰ ਪਾਰਦਰਸ਼ੀ ਬਣਾਉਣ ਲਈ ਕੀਤਾ ਗਿਆ ਸੀ। ਪਰ ਮੌਜੂਦਾ ਮੁੱਖ ਚੋਣ ਕਮਿਸ਼ਨਰ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵੋਟ ਚੋਰੀ ਅਤੇ ਵੋਟਰ ਸੂਚੀਆਂ ਵਿਚ ਹੇਰ-ਫੇਰ ਦੇ ਮਾਮਲਿਆਂ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਸੰਵਿਧਾਨਿਕ ਜ਼ਿੰਮੇਵਾਰੀ ਨਾ ਨਿਭਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ।
Ad Position 22
No active advertisement
ਪਿਛਲੀ ਖ਼ਬਰ ਚੋਰੀਆਂ ਦਾ ਸਿਲਸਲਾ ਜਾਰੀ- 20 ਦਿਨਾਂ ’ਚ ਦੂਜੀ ਵਾਰ ਕਰਿਆਨਾ ਸਟੋਰ ’ਚ ਚੋਰੀ ਅਗਲੀ ਖ਼ਬਰ ਸੀਪੀਆਈ (ਐਮਐਲ) ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ- ਪੁਤਲਾ ਫੂਕ ਕੇ ਮੁੱਖ ਚੋਣ
Ad Position 24