30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੇ ਖਿਡਾਰੀਆਂ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਕੋਟਲੀ ਸੂਰਤ ਮੱਲ੍ਹੀ, 29 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ. ਐਸ.

Ad Position 21
No active advertisement
ਅਜੀਤ ਡੈਸਕ 30-09-2026
ਕੋਟਲੀ ਸੂਰਤ ਮੱਲ੍ਹੀ, 29 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਐਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਪ੍ਰਿੰਸੀਪਲ ਸੋਨੀਆ ਮਹਾਜਨ ਨੇ ਦੱਸਿਆ ਕਿ ਅੰਡਰ-19 ਲੜਕੇ ’ਚ ਭਵਜੋਤ ਨੇ 800 ਮੀਟਰ ਦੌੜ ’ਚ ਦੂਜਾ ਸਥਾਨ ਹਾਸਲ ਕਰਦਿਆਂ ਜ਼ਿਲ੍ਹਾ ਪੱਧਰ ਲਈ ਚੋਣ ਪ੍ਰਾਪਤ ਕੀਤੀ। ਗੁਰਜਸ਼ਨਪ੍ਰੀਤ ਸਿੰਘ ਨੇ 800 ਮੀਟਰ ’ਚ ਤੀਜਾ ਸਥਾਨ ਹਾਸਲ ਕੀਤਾ। ਗੁਰੁਦੇਨ ਸਿੰਘ ਨੇ ਲੰਬੀ ਛਾਲ ’ਚ ਦੂਜਾ ਸਥਾਨ ਹਾਸਲ ਕਰਕੇ ਜ਼ਿਲ੍ਹਾ ਪੱਧਰ ਲਈ ਚੋਣ ਪ੍ਰਾਪਤ ਕੀਤੀ। ਜਸ਼ਨਪ੍ਰੀਤ ਸਿੰਘ ਨੇ ਸ਼ਾਟਪੁੱਟ ਤੇ ਡਿਸਕਸ ਥਰੋ ਦੋਵਾਂ ’ਚ ਪਹਿਲਾ ਸਥਾਨ ਹਾਸਲ ਕਰਦਿਆਂ ਜ਼ਿਲ੍ਹਾ ਪੱਧਰ ਲਈ ਚੋਣ ਹਾਸਲ ਕੀਤੀ। ਇਸੇ ਤਰ੍ਹਾਂ ਅੰਡਰ-14 ਲੜਕੀਆਂ ਰਾਜਵੀਰ ਕੌਰ ਨੇ 100 ਮੀਟਰ ਤੇ 200 ਮੀਟਰ ਦੌੜ ’ਚ, ਅੰਸ਼ਪ੍ਰੀਤ ਕੌਰ ਨੇ 100 ਮੀਟਰ ’ਚ ਤੇ ਲੰਬੀ ਛਾਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਰਿਤਿਕਾ ਨੇ ਸ਼ਾਟਪੁੱਟ ’ਚ ਪਹਿਲਾ, ਜਦਕਿ ਅਨੁਰਿਤ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਜ਼ਿਲ੍ਹਾ ਪੱਧਰ ਲਈ ਚੋਣ ਪ੍ਰਾਪਤ ਕੀਤੀ। ਅੰਡਰ-17 ਲੜਕੇ ਜਸ਼ਨਦੀਪ ਸਿੰਘ ਨੇ 100 ਮੀਟਰ ਵਿਚ ਤੀਜਾ ਤੇ 200 ਮੀਟਰ ’ਚ ਦੂਜਾ, ਗੁਰਜਸ਼ਨ ਨੇ 800 ਮੀਟਰ ਵਿਚ ਜ਼ਿਲ੍ਹਾ ਪੱਧਰ ’ਤੇ ਚੋਣ ਕਰਵਾਈ। ਅਭਿਜੋਤ ਸਿੰਘ ਨੇ 3000 ਮੀਟਰ ਵਿਚ ਪਹਿਲਾ ਤੇ 1500 ਮੀਟਰ ਵਿਚ ਦੂਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗੁਰਲੀਨ ਕੌਰ ਨੇ ਸ਼ਾਟਪੁੱਟ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਜ਼ਿਲ੍ਹਾ ਪੱਧਰ ਲਈ ਚੋਣ ਪ੍ਰਾਪਤ ਕੀਤੀ। ਇਸ ਸ਼ਾਨਦਾਰ ਖੇਡ ਪ੍ਰਾਪਤੀ ’ਤੇ ਸਕੂਲ ਦੇ ਐਮ.ਡੀ. ਹਰਦਿਆਲ ਸਿੰਘ ਅਤੇ ਚੇਅਰਪਰਸਨ ਬਲਜਿੰਦਰ ਕੌਰ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ। ਡਾਇਰੈਕਟਰ ਅਯੋਧ ਸਿੰਘ ਨੇ ਵਿਦਿਆਰਥੀਆਂ ਦੀ ਮਿਹਨਤ ਤੇ ਲਗਨ ਦੀ ਸ਼ਾਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸੋਨੀਆ ਮਹਾਜਨ, ਡੀ.ਪੀ. ਕਰਮਜੀਤ ਸਿੰਘ ਅਤੇ ਰਾਜਵਿੰਦਰ ਮੈਡਮ ਨੇ ਵੀ ਸਾਰੇ ਖਿਡਾਰੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ 77ਵੀਆਂ ਜ਼ੋਨਲ ਸਕੂਲ ਐਥਲੈਟਿਕਸ ਖੇਡਾਂ ’ਚ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਦੀ ਜ਼ਿਲ੍ਹਾ ਪੱਧਰੀ ਚੋਣ ਅਗਲੀ ਖ਼ਬਰ ਜਵਾਨ ਪੁੱਤਰ ਦੀ ਮੌਤ ’ਤੇ ਜੱਗਾ ਮਜੀਠੀਆ ਨਾਲ ਨਵਨੀਤ ਸਿੰਘ ਨੀਟਾ ਗੁਰਾਇਆ ਸਮੇਤ ਹੋਰਾਂ ਵਲੋਂ ਦੁੱਖ ਪ੍ਰਗਟ
Ad Position 24