30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਵੀ.ਐੱਮ.ਐੱਸ. ਇੰਸਟੀਚਿਊਟ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਬਟਾਲਾ, 29 ਸਤੰਬਰ (ਸਤਿੰਦਰ ਸਿੰਘ)-ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਵੀ. ਐੱਮ.

Ad Position 21
No active advertisement
ਅਜੀਤ ਡੈਸਕ 30-09-2026
ਬਟਾਲਾ, 29 ਸਤੰਬਰ (ਸਤਿੰਦਰ ਸਿੰਘ)-ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਵੀ.ਐੱਮ.ਐੱਸ. ਇੰਸਟੀਚਿਊਟ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ਦੇ ਉਜਵਲ ਭਵਿੱਖ ਤੇ ਸਮੂਹ ਸਟਾਫ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। ਧਾਰਮਿਕ ਸਮਾਗਮ ’ਚ ਸੰਸਥਾ ਦੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਸਮੇਤ ਪ੍ਰਬੰਧਕ ਕਮੇਟੀ, ਪ੍ਰਿੰਸੀਪਲ, ਅਧਿਆਪਕਾਂ, ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਦਿਆਂ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਗਿਆ। ਸ੍ਰੀ ਅਸ਼ਵਨੀ ਸੇਖੜੀ ਨੇ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਗੁਰੂ ਸਾਹਿਬ ਜੀ ਦਾ ਓਟ-ਆਸਰਾ ਲੈ ਕੇ ਕਰਨਾ ਸੰਸਥਾ ਲਈ ਸ਼ੁਭ ਮੌਕਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਤੇ ਚੰਗੇ ਸੰਸਕਾਰਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜੋਗਿੰਦਰ ਸਿੰਘ ਕਾਹਲੋਂ ਭਾਗੋਵਾਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
Ad Position 24