01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਵਿਰੋਧੀਆਂ ਦੀਆਂ ਵੋਟਾਂ ਕੱਟਣ ਲਈ ਗ੍ਰਹਿ ਮੰਤਰੀ ਦੇ ਸਕੱਤਰ ਰਹੇ ਗਿਆਨੇਸ਼ ਕੁਮਾਰ ਨੂੰ ਚੁਣਿਆ ਗਿਆ-ਲਾਰੈਂਸ ਚੌਧਰੀ

ਗੁਰਦਾਸਪੁਰ, 29 ਸਤੰਬਰ (ਚੱਕਰਾਜਾ)- ਕ੍ਰਿਸਚਨ ਨੈਸ਼ਨਲ ਫਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਨੇ ਬਿਆਨ ਜਾਰੀ ਕਰ ਕਿਹਾ ਕਿ ਐਸ. ਆਈ.

Ad Position 21
No active advertisement
ਅਜੀਤ ਡੈਸਕ 30-09-2026
ਗੁਰਦਾਸਪੁਰ, 29 ਸਤੰਬਰ (ਚੱਕਰਾਜਾ)- ਕ੍ਰਿਸਚਨ ਨੈਸ਼ਨਲ ਫਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਨੇ ਬਿਆਨ ਜਾਰੀ ਕਰ ਕਿਹਾ ਕਿ ਐਸ.ਆਈ.ਆਰ ਦੇ ਤੌਰ-ਤਰੀਕਿਆਂ ਤੇ ਚੋਣ ਕਮਿਸ਼ਨ ਦੇ ਅੰਦਰੂਨੀ ਫੈਸਲਿਆਂ ਸਬੰਧੀ ਮੀਡੀਆ ਵਿਚ ਪ੍ਰਕਾਸ਼ਿਤ ਰਿਪੋਰਟ ਨੇ ਦੇਸ਼ ਦੀ ਰਾਜਨੀਤੀ ’ਚ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਰਿਪੋਰਟ ਮੁਤਾਬਿਕ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਤੇ ਵਿਵੇਕ ਜੋਸ਼ੀ ਵਲੋਂ ਪਿਛਲੇ 10 ਮਹੀਨਿਆਂ ਦੌਰਾਨ ਚੋਣ ਕਮਿਸ਼ਨ ਦੇ ਵੱਖ-ਵੱਖ ਫੈਸਲਿਆਂ ਤੇ ਕਾਰਵਾਈਆਂ ਸਬੰਧੀ ਘੱਟੋ-ਘੱਟ 14 ਵਾਰ ਲਿਖਤੀ ਇਤਰਾਜ਼ ਦਰਜ ਕਰਵਾਏ ਗਏ। ਇਨ੍ਹਾਂ ’ਚ ਐਸ.ਆਈ.ਆਰ, ਵੋਟਰਾਂ ਦੇ ਨਾਮ ਜੋੜਨ ਤੇ ਕੱਟਣ, ਫਾਰਮ-6 ਵਿਚ ਤਬਦੀਲੀਆਂ ਅਤੇ ਚੋਣੀ ਡਾਟਾਬੇਸ ਤੱਕ ਪਹੁੰਚ ਨਾਲ ਸਬੰਧਤ ਮਾਮਲੇ ਸ਼ਾਮਲ ਦੱਸੇ ਗਏ ਹਨ। ਲਾਰੈਂਸ ਚੌਧਰੀ ਨੇ ਕਿਹਾ ਕਿ ਇਨ੍ਹਾਂ ਰਿਪੋਰਟਾਂ ਤੋਂ ਬਾਅਦ ਐਸ.ਆਈ.ਆਰ ਦੀ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਬਾਰੇ ਨਿਰਪੱਖ ਜਾਂਚ ਦੀ ਲੋੜ ਹੋਰ ਵੀ ਵੱਧ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਗਿਆਨੇਸ਼ ਕੁਮਾਰ ਦੀ ਨਿਯੁਕਤੀ ਤੇ ਐਸ.ਆਈ.ਆਰ ਦੀ ਪ੍ਰਕਿਰਿਆ ਨੂੰ ਵਿਰੋਧੀ ਧਿਰਾਂ ਦੀਆਂ ਵੋਟਾਂ ਪ੍ਰਭਾਵਿਤ ਕਰਨ ਦੇ ਉਦੇਸ਼ ਨਾਲ ਵਰਤਿਆ ਜਾ ਰਿਹਾ ਹੈ।ਲਾਰੈਂਸ ਚੌਧਰੀ ਨੇ ਕਿਹਾ ਕਿ ਪੱਛਮੀ ਬੰਗਾਲ, ਬਿਹਾਰ ਅਤੇ ਹੋਰ ਰਾਜਾਂ ਵਿਚ ਐਸ.ਆਈ.ਆਰ ਦੌਰਾਨ ਵੋਟਰ ਸੂਚੀਆਂ ਵਿਚ ਹੋਈਆਂ ਤਬਦੀਲੀਆਂ ਦੀ ਪੂਰੀ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਨਾਗਰਿਕ ਦਾ ਵੋਟ ਦਾ ਅਧਿਕਾਰ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਸਕੂਲ ਦੀ ਕੋਮਲ ਨੇ ਦੌੜ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਗਲੀ ਖ਼ਬਰ ਗੈਂਗਸਟਰ ਸੁੱਖ ਭਿਖਾਰੀਵਾਲ ਨੂੰ ਬਠਿੰਡਾ ਜੇਲ ਤੋਂ ਗੁਰਦਾਸਪੁਰ ਦੀ ਅਦਾਲਤ ’ਚ ਕੀਤਾ ਪੇਸ਼
Ad Position 24