30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਕਾਸ ਕਾਰਜਾਂ ਦੇ ਉਦਘਾਟਨ ਲਈ 3 ਨੂੰ ਪਿੰਡ ਘਣੀਏ-ਕੇ-ਬਾਂਗਰ ਵਿਖੇ ਆਉਣਗੇ-ਜੋਬਨ ਰੰਧਾਵਾ

ਫਤਹਿਗੜ੍ਹ ਚੂੜੀਆਂ, 28 ਸਤੰਬਰ (ਐਮ. ਐਸ.

Ad Position 21
No active advertisement
ਪਿੰਡ ਘਣੀਏ ਕੇ ਬਾਂਗਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੇਰੀ ਵਾਲੀ ਥਾਂ ਦਾ ਜਾਇਜਾ ਲੈਂਦੇ ਜੋਬਨ ਰੰਧਾਵਾ ਅਤੇ ਸਰਕਾਰੀ ਅਧਿਕਾਰੀ। ਤਸਵੀਰ : ਐਮ.ਐਸ. ਫੁੱਲ 30-09-2026
ਫਤਹਿਗੜ੍ਹ ਚੂੜੀਆਂ, 28 ਸਤੰਬਰ (ਐਮ.ਐਸ. ਫੁੱਲ)-ਅੱਜ ਘਣੀਏ ਕੇ ਬਾਂਗਰ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਪ੍ਰਧਾਨਗੀ ’ਚ ਪਿੰਡ ਦੇ ਸਰਬਪੱਖੀ ਵਿਕਾਸ ਕਾਰਜਾਂ ਦੀ ਸਮੀਖਿਆ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਆਮਦ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ, ਚੇਅਰਮੈਨ ਜੋਬਨ ਰੰਧਾਵਾ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਪੀ. (ਐੱਚ) ਖੁਸ਼ਬੀਰ ਕੌਰ, ਐੱਸ.ਡੀ.ਐਮ. ਸੁਖਜਿੰਦਰ ਸਿੰਘ ਟਿਵਾਣਾ, ਸੀ.ਡੀ.ਪੀ.ਓ. ਰਛਪਾਲ ਕੌਰ, ਬੀ.ਡੀ.ਪੀ.ਓ. ਪਰਮਜੀਤ ਕੌਰ, ਐਸ.ਡੀ.ਓ. ਹਰਭਜਨ ਸਿੰਘ, ਤਹਿਸੀਲਦਾਰ ਫਤਹਿਗੜ੍ਹ ਚੂੜੀਆਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ, ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪਿੰਡ ਘਣੀਏ ਕੇ ਬਾਂਗਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀ ਹਦਾਇਤ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜਲਦ ਵਿਕਾਸ ਕੰਮ ਮੁਕੰਮਲ ਕਰਵਾਏ ਜਾਣ। ਮੀਟਿੰਗ ਉਪਰੰਤ ਹਲਕਾ ਇੰਚਾਰਜ ਫਤਦਹਗੜ੍ਹ ਚੂੜ੍ਹੀਆਂ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਜੋਬਨ ਰੰਧਾਵਾ ਨੇ ਦੱਸਿਆ ਕਿ ਪਿੰਡ ਘਣੀਏ-ਕੇ-ਬਾਂਗਰ ਸਮੇਤ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਹੋਰ ਤੇਜ਼ੀ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ 3 ਅਕਤੂਬਰ ਨੂੰ ਪਿੰਡ ਘਣੀਕੇ-ਕੇ-ਬਾਂਗਰ ਵਿਚ ਆਉਣਗੇ ਤੇ ਉਨ੍ਹਾਂ ਦੇ ਕਰ ਕਮਲਾਂ ਨਾਲ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ। ਹਲਕਾ ਇੰਚਾਰਜ ਜੋਬਨ ਰੰਧਾਵਾ ਨੇ ਕਿਹਾ ਕਿ ਜਦੋਂ ਦੀ ਪਾਰਟੀ ਨੇ ਉਨ੍ਹਾਂ ਨੂੰ ਹਲਕਾ ਫਤਹਿਗੜ੍ਹ ਚੂੜੀਆਂ ਦੀ ਜ਼ਿੰਮੇਵਾਰੀ ਦਿੱਤੀ ਹੈ, ਉਹ 24 ਘੰਟੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ ਅਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਵੱਖ-ਵੱਖ ਵਿਕਾਸ ਕਾਰਜਾਂ ਸਮੇਤ ਫਤਹਿਗੜ੍ਹ ਚੂੜੀਆਂ ਸ਼ਹਿਰ ਵਿਖੇ ਵੀ ਵਿਕਾਸ ਕਾਰਜ, ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਜਾਣਗੇ, ਜਿਨ੍ਹਾਂ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਕਰਨਗੇ। ਉਨ੍ਹਾਂ ਦੁਹਰਾਇਆ ਕਿ ਹਲਕੇ ਦੇ ਵਿਕਾਸ ਵਿਚ ਕੋਈ ਕਮੀਂ ਨਹੀ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਸੈਕਟਰੀ ਕੰਵਲਜੀਤ ਸਿੰਘ, ਸੈਕਟਰੀ ਓਮ ਪ੍ਰਕਾਸ, ਹਰਜਿੰਦਰ ਸਿੰਘ ਨਵੀਸ਼ ਨੰਦਾ, ਦਲਜੀਤ ਸਿੰਘ ਲੱਕੀ, ਲਵਲੀ ਢੱਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ ਯੂਨੀਅਨ ਨੇ ਡੀ.ਸੀ ਰਾਹੀਂ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਸਕੂਲ ਦੀ ਕੋਮਲ ਨੇ ਦੌੜ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ
Ad Position 24