30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਵਿਸ਼ਵ ਦਿਲ ਦਿਵਸ ਮੌਕੇ ਰਾਜ ਹਸਪਤਾਲ ਵਲੋਂ ਮੁਫ਼ਤ ਦਿਲ ਜਾਂਚ ਕੈਂਪ

ਪਠਾਨਕੋਟ 29 ਸਤੰਬਰ (ਸੰਧੂ)-ਵਿਸ਼ਵ ਦਿਲ ਦਿਵਸ ਮੌਕੇ ਰਾਜ ਹਸਪਤਾਲ ਸਿੰਬਲ ਚੌਕ ਪਠਾਨਕੋਟ ਵਲੋਂ ਵਿਸ਼ੇਸ਼ ਮੁਫ਼ਤ ਦਿਲ ਜਾਂਚ ਕੈਂਪ ਲਗਾਇਆ ਗਿਆ । ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇ ਇਸ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨੇ ਪਹੁੰਚ ਕੇ ਦਿਲ ਨਾਲ ਸਬੰਧਿਤ ਜਾਂਚ ਕਰਵਾਈ ਤੇ ਮਾਹਿਰ ਡਾਕਟਰਾਂ ਤੋਂ ਸਿਹਤ ਸਬੰਧੀ ਸਲਾਹ ਪ੍ਰਾਪਤ ਕੀਤੀ ।

Ad Position 21
No active advertisement
ਅਜੀਤ ਡੈਸਕ 30-09-2026
ਪਠਾਨਕੋਟ 29 ਸਤੰਬਰ (ਸੰਧੂ)-ਵਿਸ਼ਵ ਦਿਲ ਦਿਵਸ ਮੌਕੇ ਰਾਜ ਹਸਪਤਾਲ ਸਿੰਬਲ ਚੌਕ ਪਠਾਨਕੋਟ ਵਲੋਂ ਵਿਸ਼ੇਸ਼ ਮੁਫ਼ਤ ਦਿਲ ਜਾਂਚ ਕੈਂਪ ਲਗਾਇਆ ਗਿਆ । ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇ ਇਸ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨੇ ਪਹੁੰਚ ਕੇ ਦਿਲ ਨਾਲ ਸਬੰਧਿਤ ਜਾਂਚ ਕਰਵਾਈ ਤੇ ਮਾਹਿਰ ਡਾਕਟਰਾਂ ਤੋਂ ਸਿਹਤ ਸਬੰਧੀ ਸਲਾਹ ਪ੍ਰਾਪਤ ਕੀਤੀ । ਕੈਂਪ ਦੌਰਾਨ ਮਰੀਜ਼ਾਂ ਨੂੰ ਈ.ਸੀ.ਜੀ., ਈਕੋ ਅਤੇ ਟੀ.ਐਮ.ਟੀ. ਦੀ ਮੁਫ਼ਤ ਜਾਂਚ ਦੀ ਸਹੂਲਤ ਦਿੱਤੀ ਗਈ । ਲੋੜਵੰਦ ਮਰੀਜ਼ਾਂ ਲਈ ਐਂਜੀਓਗ੍ਰਾਫੀ ਵੀ ਮੁਫ਼ਤ ਕਰਨ ਦੀ ਸਹੂਲਤ ਉਪਲੱਬਧ ਕਰਵਾਈ ਗਈ । ਇੰਟਰਵੈਂਸ਼ਨਲ ਕਾਰਡੀਓਲੋਜਿਸਟ ਡਾ: ਜੀਆ ਅਬਦੁੱਲਾ ਨੇ ਮਰੀਜ਼ਾਂ ਦੀ ਜਾਂਚ ਕਰਦਿਆਂ ਉਨ੍ਹਾਂ ਨੂੰ ਦਿਲ ਨੂੰ ਤੰਦਰੁਸਤ ਰੱਖਣ ਲਈ ਸੰਤੁਲਿਤ ਖੁਰਾਕ, ਨਿਯਮਿਤ ਕਸਰਤ ਤੇ ਸਮੇਂ-ਸਮੇਂ ’ਤੇ ਸਿਹਤ ਜਾਂਚ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ । ਇਸ ਮੌਕੇ ਰਾਜ ਹਸਪਤਾਲ ਦੇ ਐਮਡੀ ਡਾ: ਅਨਿਲ ਗਰਗ ਤੇ ਡਾਇਰੈਕਟਰ ਰਿਚਾ ਸ਼ਰਮਾ ਨੇ ਕਿਹਾ ਕਿ ਕੈਂਪ ਦਾ ਮੁੱਖ ਮਕਸਦ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਤੇ ਬਿਮਾਰੀ ਦੀ ਸਮੇਂ ਸਿਰ ਪਹਿਚਾਣ ਤੇ ਇਲਾਜ ਲਈ ਪ੍ਰੇਰਿਤ ਕਰਨਾ ਹੈ । ਕੈਂਪ ਦੌਰਾਨ ਦਵਾਈਆਂ ਤੇ ਹੋਰ ਟੈਸਟਾਂ ’ਤੇ ਵੀ ਵਿਸ਼ੇਸ਼ ਛੂਟ ਦਿੱਤੀ ਗਈ । ਹਸਪਤਾਲ ਪ੍ਰਬੰਧਨ ਨੇ ਦੱਸਿਆ ਕਿ ਰਾਜ ਹਸਪਤਾਲ ਈ.ਸੀ.ਐਚ.ਐਸ. ਤੇ ਈ.ਐਸ.ਆਈ. ਨਾਲ ਇੰਪੈਨਲਡ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਛਾਤੀ ’ਚ ਦਰਦ, ਸਾਹ ਫੁੱਲਣਾ, ਜਲਦੀ ਥਕਾਵਟ ਜਾਂ ਧੜਕਣ ਅਨਿਯਮਿਤ ਹੋਣ ਵਰਗੇ ਲੱਛਣਾਂ ਨੂੰ ਨਜ਼ਰ ਅੰਦਾਜ਼ ਨਾ ਕੀਤਾ ਜਾਵੇ ਤੇ ਸਮੇਂ ਸਿਰ ਮਾਹਿਰ ਡਾਕਟਰ ਤੋਂ ਜਾਂਚ ਕਰਵਾਈ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ 2027 ਦੇ ਦੂਜੇ ਪੜ੍ਹਾਅ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਅਗਲੀ ਖ਼ਬਰ ਕਾਰ ਤੇ ਸਕੂਟਰੀ ਦੀ ਟੱਕਰ
Ad Position 24