ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਗੁਰਮਤਿ ਸਮਾਗਮ
ਮਾਧੋਪੁਰ, 29 ਸਤੰਬਰ (ਮਹਿਰਾ)-ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਤੇ ਪ੍ਰਧਾਨ ਭਾਈ ਮੇਵਾ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਰਾਣੀਪੁਰ ਛੋਟਾ ਵਿਖੇ ਕਰਵਾਇਆ ਗਿਆ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ।
ਮਾਧੋਪੁਰ, 29 ਸਤੰਬਰ (ਮਹਿਰਾ)-ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਤੇ ਪ੍ਰਧਾਨ ਭਾਈ ਮੇਵਾ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਰਾਣੀਪੁਰ ਛੋਟਾ ਵਿਖੇ ਕਰਵਾਇਆ ਗਿਆ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ । ਉਪਰੰਤ ਸੋਦਰ ਸਾਹਿਬ ਜੀ ਤੋਂ ਬਾਅਦ ਭਾਈ ਜਗਜੀਤ ਸਿੰਘ ਤੇ ਭਾਈ ਉਂਕਾਰ ਸਿੰਘ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ । ਉਪਰੰਤ ਕੌਮ ਦੇ ਮਹਾਨ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਵਲੋਂ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਉਨ੍ਹਾਂ ਤੀਸਰੇ ਗੁਰੂ ਅਮਰਦਾਸ ਸਾਹਿਬ ਜੀ ਦੇ ਜੀਵਨ ਬਾਰੇ ਚਾਣਨਾ ਪਾਇਆ । ਉਨ੍ਹਾਂ ਸੰਗਤਾਂ ਨੂੰ ਨਸ਼ੇ ਤਿਆਗ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਕੈਪਟਨ ਕਰਮ ਸਿੰਘ, ਜਸਵਿੰਦਰ ਸਿੰਘ, ਪ੍ਰਿੰਸੀਪਲ ਜਸਵੀਰ ਸਿੰਘ, ਜੁਝਾਰ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ ਗੁਸਾਈਂਪੁਰ, ਜਰਨੈਲ ਸਿੰਘ ਕਾਹਲੋਂ, ਜੀਤ ਸਿੰਘ, ਮੰਗਲ ਸਿੰਘ, ਸਵਰਨ ਸਿੰਘ, ਸੂਬੇਦਾਰ ਕ੍ਰਿਪਾਲ ਸਿੰਘ, ਗੁਰਨਾਮ ਸਿੰਘ ਸਰਪੰਚ, ਹਰਬਖਸ਼ ਸਿੰਘ ਜੇ.ਈ., ਭਾਈ ਰਾਮ ਸਿੰਘ ਅਤੇ ਸਮੂਹ ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਹਾਜ਼ਰ ਸੀ