ਅਧਿਆਪਕਾਂ ਨੂੰ ਜਾਗਰੂਕ ਕਰਨ ਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਤਹਿਤ ਦਿੱਤੀ ਸਿਖਲਾਈ
ਪਠਾਨਕੋਟ, 29 ਸਤੰਬਰ (ਸੰਧੂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਐਸ. ਓ.
ਪਠਾਨਕੋਟ, 29 ਸਤੰਬਰ (ਸੰਧੂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਐਸ.ਓ.ਈ. ਲਮੀਨੀ ਪਠਾਨਕੋਟ ਵਿਖੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ:) ਕਮਲਦੀਪ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ:) ਅਮਨਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਨੋਡਲ ਅਧਿਕਾਰੀ ਜੋਗਿੰਦਰ ਪਾਲ ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ । ਪ੍ਰੋਗਰਾਮ ਵਿਚ ਜ਼ਿਲ੍ਹਾ ਪਠਾਨਕੋਟ ਦੇ ਲਗਭਗ 1130 ਅਧਿਆਪਕ ਅਤੇ ਲੈਕਚਰਾਰ ਬੈਚ ਵਾਈਜ਼ ਭਾਗ ਲੈ ਰਹੇ ਹਨ । ਜ਼ਿਲ੍ਹਾ ਨੋਡਲ ਅਧਿਕਾਰੀ ਜੋਗਿੰਦਰ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਜਾਗਰੂਕਤਾ ਪ੍ਰੋਗਰਾਮ 21 ਸਤੰਬਰ 2026 ਤੋਂ ਸ਼ੁਰੂ ਹੋਇਆ ਹੈ ਤੇ 9 ਅਕਤੂਬਰ 2026 ਤੱਕ ਚੱਲੇਗਾ । ਇਸ ਦੌਰਾਨ ਜ਼ਿਲ੍ਹੇ ਦੇ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਲੈਕਚਰਾਰਾਂ ਤੇ ਮਾਸਟਰ ਕੇਡਰ ਦੇ ਅਧਿਆਪਕਾਂ ਨੂੰ ਨਸ਼ਿਆਂ ਦੀ ਰੋਕਥਾਮ, ਇਸ ਦੇ ਸਮਾਜ ਤੇ ਵਿਦਿਆਰਥੀਆਂ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਧਿਆਪਕਾਂ ਦੀ ਭੂਮਿਕਾ ਸਬੰਧੀ ਇਕ ਰੋਜ਼ਾ ਸਿਖਲਾਈ ਬੈਚ ਵਾਈਜ਼ ਦੇ ਕੇ ਜਾਗਰੂਕ ਕੀਤਾ ਜਾ ਰਿਹਾ ਹੈ । ਪ੍ਰੋਗਰਾਮ ਦੌਰਾਨ ਹਰਸ਼, ਹਰਸਿਮਰਨ ਸਿੰਘ, ਅਰਸ਼ੀਤਾ ਤੇ ਸਿਮਰਨ ਰਾਣੀ ਬਤੌਰ ਫੈਸੀਲੀਟੇਟਰ ਅਧਿਆਪਕਾਂ ਨੂੰ ਜਾਗਰੂਕ ਕਰਨ ਵਿਚ ਆਪਣੀ ਭੂਮਿਕਾ ਨਿਭਾਅ ਰਹੇ ਹਨ । ਸਕੂਲ ਦੇ ਪ੍ਰਿੰਸੀਪਲ ਮੋਨਿਕਾ ਵੀਜਾਨ ਨੇ ਵੀ ਅਧਿਆਪਕਾਂ ਦਾ ਧੰਨਵਾਦ ਕੀਤਾ । ਇਸ ਮੌਕੇ ਹਰਸਿਮਰਨਜੀਤ ਸਿੰਘ, ਰਾਕੇਸ਼ ਮਹਾਜਨ, ਰਾਜੀਵ ਕੁਮਾਰ, ਸੁਖਵਿੰਦਰ ਸਿੰਘ, ਅਨੀਲਜੀਤ ਕੁਮਾਰ, ਬਲਵਿੰਦਰ ਕੁਮਾਰ, ਰਾਕੇਸ਼ ਕੁਮਾਰ, ਮਨੀ ਮਹਾਜਨ, ਅਨੀਤਾ ਸ਼ਰਮਾ, ਨਿਧੀ ਸ਼ਰਮਾ, ਰਿਪੁਜੀਤ ਕੌਰ, ਨਿਧੀ ਭਾਰਤੀ, ਰਜਨੀ ਗੁਪਤਾ ਅਤੇ ਦਿਵਿਆ ਅਰੋੜਾ ਸਮੇਤ ਹੋਰ ਅਧਿਆਪਕ ਵੀ ਹਾਜ਼ਰ ਸਨ ।