29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜੀ.ਐਨ.ਡੀ.ਯੂ. ਕਾਲਜ ਵਿਖੇ ਡੇਂਗੂ ਤੇ ਚਿਕਨਗੁਨੀਆ ਤੋਂ ਬਚਾਅ ਸੰਬੰਧੀ ਜਾਗਰੂਕਤਾ ਸਮਾਗਮ

ਪਠਾਨਕੋਟ, 29 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਲਾਇਨਜ਼ ਕਲੱਬ ਦੇ ਸਹਿਯੋਗ ਨਾਲ ਡੇਂਗੂ ਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ । ਇਸ ਮੌਕੇ ਕਲੱਬ ਦੇ ਪ੍ਰਧਾਨ ਡਾ: ਤਰਸੇਮ ਸਿੰਘ, ਡਾ: ਐਮ.

Ad Position 21
No active advertisement
ਅਜੀਤ ਡੈਸਕ 30-09-2026
ਪਠਾਨਕੋਟ, 29 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਲਾਇਨਜ਼ ਕਲੱਬ ਦੇ ਸਹਿਯੋਗ ਨਾਲ ਡੇਂਗੂ ਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ । ਇਸ ਮੌਕੇ ਕਲੱਬ ਦੇ ਪ੍ਰਧਾਨ ਡਾ: ਤਰਸੇਮ ਸਿੰਘ, ਡਾ: ਐਮ.ਐਲ ਅੱਤਰੀ ਨੇ ਵਿਦਿਆਰਥੀਆਂ ਤੇ ਸਟਾਫ ਨੂੰ ਡੇਂਗੂ ਤੇ ਚਿਕਨਗੁਨੀਆ ਦੇ ਕਾਰਨਾਂ, ਲੱਛਣਾਂ ਤੇ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਫ਼ਾਈ ਬਣਾਈ ਰੱਖਣ, ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕੀਤਾ । ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਡਾ: ਤਰਸੇਮ ਸਿੰਘ, ਡਾ: ਐਮ.ਐਲ. ਅੱਤਰੀ ਦਾ ਸਵਾਗਤ ਕੀਤਾ ਤੇ ਲਾਇਨਜ਼ ਕਲੱਬ ਵਲੋਂ ਕਰਵਾਏ ਪ੍ਰੋਗਰਾਮ ਦੀ ਸ਼ਲਾਘਾ ਕੀਤੀ । ਡਾ: ਤਰਸੇਮ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਜਾਗਰੂਕ ਰਹਿਣ ਤੇ ਆਪਣੇ ਪਰਿਵਾਰਕ ਮੈਂਬਰਾਂ ਤੇ ਆਸ-ਪਾਸ ਦੇ ਲੋਕਾਂ ਨੂੰ ਵੀ ਜਾਗਰੂਕ ਕਰਨ । ਇਸ ਮੌਕੇ ਡਾ: ਮੋਹਿਤ ਅੰਗੂਰਾਲਾ, ਡਾ: ਆਰਤੀ ਮਹਾਜਨ, ਡਾ: ਮਨਦੀਪ ਕੌਰ, ਗੀਤਾਂਜਲੀ ਅਤੇ ਪੂਜਾ ਗੁਪਤਾ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਐਸ.ਡੀ. ਕੰਨਿਆ ਮਹਾਵਿਦਿਆਲਿਆ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਅਧਿਆਪਕਾਂ ਨੂੰ ਜਾਗਰੂਕ ਕਰਨ ਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਤਹਿਤ ਦਿੱਤੀ ਸਿਖਲਾਈ
Ad Position 24