29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ੍ਰੀਮਤੀ ਰਮਾ ਚੋਪੜਾ ਐਸ.ਡੀ. ਕੰਨਿਆ ਮਹਾਵਿਦਿਆਲਿਆ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਪਠਾਨਕੋਟ, 29 ਸਤੰਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐਸ. ਡੀ.

Ad Position 21
No active advertisement
ਅਜੀਤ ਡੈਸਕ 30-09-2026
ਪਠਾਨਕੋਟ, 29 ਸਤੰਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐਸ.ਡੀ. ਕੰਨਿਆ ਮਹਾਂਵਿਦਿਆਲਿਆ ਪਠਾਨਕੋਟ ਦੇ ਰੈੱਡ ਰਿਬਨ ਕਲੱਬ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਰੈੱਡ ਰਿਬਨ ਕਲੱਬ ਦੀ ਨੋਡਲ ਅਧਿਕਾਰੀ ਰਜਨੀ ਭਾਰਦਵਾਜ ਦੀ ਅਗਵਾਈ ਹੇਠ ਕਰਵਾਏ ਸੈਮੀਨਾਰ ਦਾ ਉਦੇਸ਼ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਵੱਧ ਰਹੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਤੇ ਨਸ਼ਾ ਮੁਕਤ ਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ । ਸੈਮੀਨਾਰ ਦੌਰਾਨ ਵਿਦਿਆਰਥਣਾਂ ਨੂੰ ਵੱਖ-ਵੱਖ ਨਸ਼ੀਲੇ ਪਦਾਰਥਾਂ ਦੇ ਸਰੀਰਕ, ਮਾਨਸਿਕ, ਸਮਾਜਿਕ ਤੇ ਆਰਥਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ । ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ । ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ: ਪ੍ਰਿਯੰਕਾ ਚੁੱਘ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਬਚਾਉਣ ਲਈ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਉਣਾ ਜ਼ਰੂਰੀ ਹੈ ।
Ad Position 22
No active advertisement
ਪਿਛਲੀ ਖ਼ਬਰ ਆਰਿਆ ਮਹਿਲਾ ਮਹਾਵਿਦਿਆਲਿਆ ’ਚ ਹਵਨਯੱਗ ਕਰਵਾਇਆ ਅਗਲੀ ਖ਼ਬਰ ਜੀ.ਐਨ.ਡੀ.ਯੂ. ਕਾਲਜ ਵਿਖੇ ਡੇਂਗੂ ਤੇ ਚਿਕਨਗੁਨੀਆ ਤੋਂ ਬਚਾਅ ਸੰਬੰਧੀ ਜਾਗਰੂਕਤਾ ਸਮਾਗਮ
Ad Position 24