ਸਾਂਝੀ ਤਾਲਮੇਲ ਕਮੇਟੀ ਵਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਧਰਨਾ 10 ਨੂੰ
ਬਟਾਲਾ, 1 ਅਕਤੂਬਰ (ਸਤਿੰਦਰ ਸਿੰਘ)-ਟੈਕਨੀਕਲ ਸਰਵਿਸ ਯੂਨੀਅਨ ਦੀ ਹੰਗਾਮੀ ਮੀਟਿੰਗ ਪੱਛਮ ਸਬ ਡਵੀਜਨ ਬਟਾਲਾ ਵਿਖੇ ਡਵੀਜ਼ਨ ਪ੍ਰਧਾਨ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਸਪਾਲ ਸਿੰਘ ਵਿੰਝਵਾਂ ਸਰਕਲ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਝੂਠੇ ਵਾਅਦੇ ਜਿਵੇਂ ਕਿ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਮੁੱਕਰ ਰਹੀ ਹੈ।
ਬਟਾਲਾ, 1 ਅਕਤੂਬਰ (ਸਤਿੰਦਰ ਸਿੰਘ)-ਟੈਕਨੀਕਲ ਸਰਵਿਸ ਯੂਨੀਅਨ ਦੀ ਹੰਗਾਮੀ ਮੀਟਿੰਗ ਪੱਛਮ ਸਬ ਡਵੀਜਨ ਬਟਾਲਾ ਵਿਖੇ ਡਵੀਜ਼ਨ ਪ੍ਰਧਾਨ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਸਪਾਲ ਸਿੰਘ ਵਿੰਝਵਾਂ ਸਰਕਲ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਝੂਠੇ ਵਾਅਦੇ ਜਿਵੇਂ ਕਿ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਮੁੱਕਰ ਰਹੀ ਹੈ। ਇਸ ਤੋਂ ਇਲਾਵਾ ਮੁਲਾਜ਼ਮਾਂ ਨਾਲ ਕੀਤੇ ਹੋਰ ਵੀ ਵਾਅਦੇ ਪੂਰੇ ਨਹੀਂ ਕੀਤੇ ਗਏ। ਇਸ ਦੇ ਵਿਰੋਧ ’ਚ ਸਾਂਝੀ ਤਾਲਮੇਲ ਕਮੇਟੀ ਵਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਾਰੇ ਮੁਲਾਜ਼ਮ ਸਾਥੀਆਂ ਨੂੰ ਵਧ ਚੜ੍ਹ ਕੇ ਧਰਨੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਟੈਕਨੀਕਲ ਸਰਵਿਸ ਯੂਨੀਅਨ ਪੱਛਮ ਸਬ ਡਵੀਜ਼ਨ ਦੇ ਪ੍ਰਧਾਨ ਸਰਬਜੀਤ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਵੱਧ ਤੋਂ ਵੱਧ ਸਾਥੀ ਲੈ ਕੇ ਧਰਨੇ ਵਿਚ ਪਹੁੰਚਣਗੇ। ਇਸ ਮੌਕੇ ਸਚਿਨ ਬਟਾਲਾ, ਮੁਕੇਸ਼ ਕੁਮਾਰ, ਸੁਭਾਸ਼ ਚੰਦਰ, ਜਸਵੰਤ ਸਿੰਘ, ਸੁਰਜੀਤ ਸਿੰਘ, ਜਸਵੰਤ ਸਿੰਘ ਜੱਸ, ਉਂਕਾਰ ਸਿੰਘ, ਪੁਨੀਤ ਕੁਮਾਰ, ਸੁਰਜੀਤ ਮਠਾਰੂ ਆਦਿ ਹਾਜ਼ਰ ਸਨ ।