ਲੋਕ ਮਿਲਣੀ ਪ੍ਰੋਗਰਾਮ ’ਚ ਕਿਸਾਨਾਂ ਨੂੰ ਵੀ ਮੁੱਖ ਮੰਤਰੀ ਨੂੰ ਮਿਲਣ ਦਿੱਤਾ ਜਾਵੇਗਾ-ਕਿਸਾਨ ਆਗੂ
ਕੋਟਲੀ ਸੂਰਤ ਮੱਲ੍ਹੀ, 1 ਅਕਤੂੁਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਅਠਵਾਲ ’ਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ’ਚ ਵੱਡੀ ਗਿਣਤੀ ’ਚ ਕਿਸਾਨਾਂ ਨੇ ਸ਼ਿਰਕਤ ਕੀਤੀ। ਇਸ ਸਬੰਧੀ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰਜੀਤ ਸਿੰਘ ਅਠਵਾਲ ਨੇ ਦੱਸਿਆ ਕਿ ਮੀਟਿੰਗ ’ਚ ਝੋਨੇ ਦੀ ਸਰਕਾਰੀ ਖਰੀਦ ਸਮੇਤ ਆਉਣ ਵਾਲੇ ਦਿਨਾਂ ਦੇ ਭਖਦੇ ਮਸਲੇ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਕੋਟਲੀ ਸੂਰਤ ਮੱਲ੍ਹੀ, 1 ਅਕਤੂੁਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਅਠਵਾਲ ’ਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ’ਚ ਵੱਡੀ ਗਿਣਤੀ ’ਚ ਕਿਸਾਨਾਂ ਨੇ ਸ਼ਿਰਕਤ ਕੀਤੀ। ਇਸ ਸਬੰਧੀ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰਜੀਤ ਸਿੰਘ ਅਠਵਾਲ ਨੇ ਦੱਸਿਆ ਕਿ ਮੀਟਿੰਗ ’ਚ ਝੋਨੇ ਦੀ ਸਰਕਾਰੀ ਖਰੀਦ ਸਮੇਤ ਆਉਣ ਵਾਲੇ ਦਿਨਾਂ ਦੇ ਭਖਦੇ ਮਸਲੇ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਇਹ ਵਿਚਾਰ ਕੀਤਾ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੋ ਕੱਲ੍ਹ ਜ਼ਿਲ੍ਹਾ ਗਰਦਾਸਪੁਰ ਦੇ ਪਿੰਡ ਘਣੀਏ-ਕੇ-ਬਾਂਗਰ ਵਿਚ ਲੋਕ ਮਿਲਣੀ ਕਰਨ ਆ ਰਹੇ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ ਜਾਵੇ ਤੇ ਕਿਸਾਨੀ ਮਸਲਿਆਂ ’ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਨੂੰ ਅਪੀਲ ਕਰਦੇ ਹਨ ਕਿ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਨੂੰ ਮੁੱਖ ਮੰਤਰੀ ਦੀ ਲੋਕ ਮਿਲਣੀ ਪ੍ਰੋਗਰਾਮ ਵਿਚ ਜਾਣ ਦਿੱਤਾ ਜਾਵੇ ਤਾਂ ਜੋ ਉਹ ਵੀ ਆਪਣੇ ਮੁੱਖ ਮੰਤਰੀ ਨੂੰ ਆਪਣੀਆਂ ਮੁਸ਼ਕਲਾਂ ਦੱਸ ਸਕਣ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਕ੍ਰਾਂਤੀਕਾਰੀ ਵਲੋਂ ਰੈਲੀ ਵਿਚ ਅਸੀਂ ਸ਼ਮੂਲੀਅਤ ਕਰਕੇੇ ਆਪਣੀਆਂ ਕਿਸਾਨਾ ਦੀਆਂ ਮੁਸ਼ਕਿਲਾਂ ਨੂੰ ਮੁੱਖ ਮੰਤਰੀ ਦੇ ਅੱਗੇ ਰੱਖਿਆ ਜਾਵੇਗਾ। ਇਸ ਮੌਕੇ ਇਕਾਈ ਪ੍ਰਧਾਨ ਸਤਨਾਮ ਸਿੰਘ ਭੁੱਲਰ, ਨਿਸ਼ਾਨ ਸਿੰਘ ਨਾਗਰਾ, ਜਗੀਰ ਸਿੰਘ ਨਾਗਰਾ, ਜਸਵੰਤ ਸਿੰਘ ਭੁੱਲਰ, ਸੁਖਵੰਤ ਸਿੰਘ ਬਾਠ, ਬਲਬੀਰ ਸਿੰਘ ਦੇਹੜ, ਸੁਖਵਿੰਦਰ ਸਿੰਘ ਦੇਹੜ ਸਮੇਤ ਕਿਸਾਨ ਹਾਜ਼ਰ ਸਨ ।