01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਫਤਹਿਗੜ੍ਹ ਚੂੜੀਆਂ ’ਚ ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਕਰਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਨਾਅਰੇਬਾਜ਼ੀ

ਫਤਹਿਗੜ੍ਹ ਚੂੜੀਆਂ, 1 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਜਾਣ ਵਾਲੀ ਝੋਨੇ ਦੀ ਖਰੀਦ ਸਬੰਧੀ ਦਾਣਾ ਮੰਡੀ ਫਤਹਿਗੜ੍ਹ ਚੂੜੀਆਂ ਦਾ ਦੌਰਾ ਕੀਤਾ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਨੇ ਕਿਹਾ ਕਿ ਉਹ ਉਚੇਚੇ ਤੌਰ ’ਤੇ ਦਾਣਾ ਮੰਡੀ ਵਿਚ ਪਹੁੰਚੇ ਸਨ ਤੇ ਅੱਜ ਹੋਣ ਵਾਲੀ ਝੋਨੇ ਦੀ ਖਰੀਦ ਸਬੰਧੀ ਜਾਣਕਾਰੀ ਲੈਣ ਵਾਸਤੇ ਉਹ ਐਸ.

Ad Position 21
No active advertisement
ਅਜੀਤ ਡੈਸਕ 02-10-2026
ਫਤਹਿਗੜ੍ਹ ਚੂੜੀਆਂ, 1 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਜਾਣ ਵਾਲੀ ਝੋਨੇ ਦੀ ਖਰੀਦ ਸਬੰਧੀ ਦਾਣਾ ਮੰਡੀ ਫਤਹਿਗੜ੍ਹ ਚੂੜੀਆਂ ਦਾ ਦੌਰਾ ਕੀਤਾ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਨੇ ਕਿਹਾ ਕਿ ਉਹ ਉਚੇਚੇ ਤੌਰ ’ਤੇ ਦਾਣਾ ਮੰਡੀ ਵਿਚ ਪਹੁੰਚੇ ਸਨ ਤੇ ਅੱਜ ਹੋਣ ਵਾਲੀ ਝੋਨੇ ਦੀ ਖਰੀਦ ਸਬੰਧੀ ਜਾਣਕਾਰੀ ਲੈਣ ਵਾਸਤੇ ਉਹ ਐਸ.ਡੀ.ਐਮ. ਦਫ਼ਤਰ ਵਿਖੇ ਗਏ। ਐਸਡੀਐਮ ਦੇ ਨਾ ਮਿਲਣ ਕਰਕੇ ਉਨ੍ਹਾਂ ਨੇ ਫੋਨ ਕੀਤੇ, ਪਰ ਉਨ੍ਹਾਂ ਨੇ ਫੋਨ ਵੀ ਨਹੀਂ ਚੁੱਕਿਆ, ਜਿਸ ਕਰਕੇ ਕਿਸਾਨਾਂ ’ਚ ਵੱਡਾ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਯੂਨੀਅਨ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅੱਜ ਝੋਨੇ ਦੀ ਖਰੀਦ ਸ਼ੁਰੂ ਕੀਤੀ ਜਾਣੀ ਸੀ, ਪਰ ਕਿਸਾਨਾਂ ਨੂੰ ਇਥੇ ਦਾਣਾ ਮੰਡੀ ਅੰਦਰ ਖਰੀਦ ਬਾਰੇ ਕੋਈ ਵੀ ਤੱਥ ਸਾਹਮਣੇ ਨਹੀਂ ਆਏ। ਇਸ ਮੌਕੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਕੋਲੋਂ ਮੰਗ ਕੀਤੀ ਕਿ 2 0 ਪ੍ਰਤੀਸ਼ਤ ਸਿੱਲ ਦੀ ਮਾਤਰਾ ਤਹਿਤ ਝੋਨੇ ਦੀ ਖਰੀਦ ਕੀਤੀ ਜਾਵੇ, ਜੇਕਰ ਝੋਨੇ ਦੀ ਖਰੀਦ ਵਿਚ ਦੇਰੀ ਹੋਈ ਤਾਂ ਉਹ ਐਸਡੀਐਮ ਦਫਤਰ ਦੇ ਮੂਹਰੇ ਧਰਨਾ ਲਗਾਉਣਗੇ। ਉਨ੍ਹਾਂ ਕਣਕ ਦੇ ਭਾਅ ਵਿਚ 25 ਰੁਪਏ ਦੇ ਮਾਮੂਲੀ ਵਾਧਾ ਕਰਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਇਸ ਮੌਕੇ ਗੁਰਨਾਮ ਸਿੰਘ, ਯੁਗਰਾਜ ਸਿੰਘ, ਰਵਿੰਦਰ ਸਿੰਘ, ਮਨਦੀਪ ਸਿੰਘ, ਦਿਲਬਾਗ ਸਿੰਘ, ਸੁੱਚਾ ਸਿੰਘ, ਜੋਗਾ ਸਿੰਘ, ਬਲਵਿੰਦਰ ਸਿੰਘ, ਜਸਪਾਲ ਸਿੰਘ, ਹਰਦੇਵ ਸਿੰਘ, ਕਾਲਾ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ’ਚ ਲੱਗਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਗਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਦੇ ਅਧਿਆਪਕ ਨੂੰ ਮਿਲਿਆ ਬੈਸਟ ਟੀਚਰ ਐਵਾਰਡ
Ad Position 24