03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਣਕ ਦੇ ਸਮਰਥਨ ਮੁੱਲ ’ਚ ਮਾਮੂਲੀ 25 ਰੁਪਏ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਪ੍ਰਧਾਨ ਸ਼ੇਰਪੁਰ

ਨਿੱਕੇ ਘੁੰਮਣ, 2 ਅਕਤੂਬਰ (ਸਤਬੀਰ ਸਿੰਘ ਘੁੰਮਣ)-ਕੇਂਦਰ ਸਰਕਾਰ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਕੀਤੇ ਵਾਧੇ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਸ਼ੇਰਪੁਰ ਤੇ ਹਰਜੀਤ ਸਿੰਘ ਹਰਸੀਆਂ ਨੇ ਨਾ ਕਾਫੀ ਕਰਾਰ ਦਿੰਦਿਆਂ ਕਿਹਾ ਕਿ ਕਣਕ ਦੇ ਭਾਅ ’ਚ ਕੀਤਾ ਗਿਆ 25 ਰੁਪਏ ਪ੍ਰਤੀ ਕੁਇੰਟਲ ਵਾਧਾ ਕਿਸਾਨਾਂ ਦੀਆਂ ਵਧ ਰਹੀਆਂ ਲਾਗਤਾਂ ਦੇ ਮੁਕਾਬਲੇ ਬੇਹੱਦ ਮਾਮੂਲੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ’ਚ ਵਰਤੇ ਜਾਣ ਵਾਲੇ ਬੀਜ, ਖਾਦਾਂ, ਕੀੜੇਮਾਰ ਦਵਾਈਆਂ, ਡੀਜ਼ਲ, ਮਸ਼ੀਨੀਰੀ ਤੇ ਹਰ ਸਾਧਨਾਂ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 03-10-2026
ਨਿੱਕੇ ਘੁੰਮਣ, 2 ਅਕਤੂਬਰ (ਸਤਬੀਰ ਸਿੰਘ ਘੁੰਮਣ)-ਕੇਂਦਰ ਸਰਕਾਰ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਕੀਤੇ ਵਾਧੇ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਸ਼ੇਰਪੁਰ ਤੇ ਹਰਜੀਤ ਸਿੰਘ ਹਰਸੀਆਂ ਨੇ ਨਾ ਕਾਫੀ ਕਰਾਰ ਦਿੰਦਿਆਂ ਕਿਹਾ ਕਿ ਕਣਕ ਦੇ ਭਾਅ ’ਚ ਕੀਤਾ ਗਿਆ 25 ਰੁਪਏ ਪ੍ਰਤੀ ਕੁਇੰਟਲ ਵਾਧਾ ਕਿਸਾਨਾਂ ਦੀਆਂ ਵਧ ਰਹੀਆਂ ਲਾਗਤਾਂ ਦੇ ਮੁਕਾਬਲੇ ਬੇਹੱਦ ਮਾਮੂਲੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ’ਚ ਵਰਤੇ ਜਾਣ ਵਾਲੇ ਬੀਜ, ਖਾਦਾਂ, ਕੀੜੇਮਾਰ ਦਵਾਈਆਂ, ਡੀਜ਼ਲ, ਮਸ਼ੀਨੀਰੀ ਤੇ ਹਰ ਸਾਧਨਾਂ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਕਾਰਨ ਕਿਸਾਨਾਂ ਦੀ ਫਸਲ ਪੈਦਾ ਕਰਨ ਦੀ ਲਾਗਤ ਕਾਫੀ ਵਧ ਚੁੱਕੀ ਹੈ, ਪਰ ਸਰਕਾਰ ਵਲੋਂ ਫਸਲਾਂ ਦੇ ਸਮਰਥਨ ਮੁੱਲ ’ਚ ਕੀਤਾ ਜਾ ਰਿਹਾ ਵਾਧਾ ਇਸ ਲਾਗਤ ਦੇ ਮੁਕਾਬਲੇ ਬਹੁਤ ਘੱਟ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਸਿਰਫ ਸਮਰਥਨ ਮੁੱਲ ਦਾ ਐਲਾਨ ਕਰਨ ਦੀ ਬਜਾਏ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਲਾਹੇਵੰਦ ਭਾਅ ਮਿਲਣਾ ਵੀ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਦੇ ਭਾਅ ਤੈਅ ਕੀਤੇ ਜਾਣ ਤੇ ਕਿਸਾਨ ਦੀ ਸਮੁੱਚੀ ਉਤਪਾਦਨ ਲਾਗਤ ਨੂੰ ਇਸ ਦਾ ਆਧਾਰ ਬਣਾਇਆ ਜਾਵੇ। ਇਸ ਮੌਕੇ ਹਾਜ਼ਰ ਕਿਸਾਨ ਆਗੂ ਗੁਰਨਾਮ ਸਿੰਘ ਕਲੇਰ ਜ਼ਿਲ੍ਹਾ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਅਠਵਾਲ, ਗੁਰਵਿੰਦਰ ਸਿੰਘ ਅਠਵਾਲ, ਤਰਸੇਮ ਸਿੰਘ ਸਤਕੋਹਾ, ਪਲਵਿੰਦਰ ਸਿੰਘ ਅਠਵਾਲ, ਬਲਬੀਰ ਸਿੰਘ ਬਿਰਹਾਪੁਰ, ਗੁਰਦੀਪ ਸਿੰਘ ਮੁਸਤਫਾਬਾਦ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਝੋਨਾ ਪੂਰੀ ਪਕਾ ਕੇ ਹੀ ਮੰਡੀ ’ਚ ਲਿਆਉਣ ਤਾਂ ਕਿ ਮੰਡੀ ’ਚ ਜਿੱਥੇ ਉਨ੍ਹਾਂ ਨੂੰ ਪੂਰਾ ਭਾਅ ਮਿਲ ਸਕੇ ਤੇ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਮੰਡੀਆਂ ’ਚ ਕਿਸੇ ਦੀ ਆੜਤੀ, ਖਰੀਦਦਾਰ ਜਾਂ ਕਿਸੇ ਹੋਰ ਨੇ ਕਿਸਾਨਾਂ ਨਾਲ ਜਾਣਬੁੱਝ ਕੇ ਲੁੱਟ-ਖਸੁੱਟ ਕਰਨ ਦੀ ਕੋਸ਼ਿਸ਼ ਕੀਤੀ ਤਾਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਸ ਦਾ ਗੰਭੀਰ ਨੋਟਿਸ ਲੈ ਕੇ ਕਿਸਾਨਾਂ ਦੇ ਹੱਕਾਂ ਲਈ ਡੱਟ ਕੇ ਪਹਿਰਾ ਦੇਵੇਗੀ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫਟੀ ਟੀਮ ਨੇ ਚਲਾਈ ਵੱਡੀ ਚੈਕਿੰਗ ਮੁਹਿੰਮ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ
Ad Position 24