ਕਵੀਸ਼ਰੀ, ਕਵਿਤਾ ਤੇ ਪੀੜ੍ਹੀ ਬੁਣਨਾ ’ਚ ਪਹਿਲੇ ਸਥਾਨ ਸਮੇਤ 10 ਮੁਕਾਬਲਿਆਂ ਵਿਚ ਰਹੇ ਜੇਤੂ
ਬਟਾਲਾ, 2 ਅਕਤੂਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਯੂਨੀਵਰਸਿਟੀ ਯੁਵਕ ਮੇਲਾ 2026-27 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸੱਭਿਆਚਾਰਕ ਮੁਕਾਬਲਿਆਂ ਵਿਚ 10 ਜਿੱਤਾਂ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ।
ਬਟਾਲਾ, 2 ਅਕਤੂਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਯੂਨੀਵਰਸਿਟੀ ਯੁਵਕ ਮੇਲਾ 2026-27 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸੱਭਿਆਚਾਰਕ ਮੁਕਾਬਲਿਆਂ ਵਿਚ 10 ਜਿੱਤਾਂ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਕਵੀਸ਼ਰੀ, ਕਵਿਤਾ ਤੇ ਪੀੜ੍ਹੀ ਬੁਣਨਾ ਵਿਚ ਪਹਿਲਾ, ਵਾਰ ਤੇ ਫੈਸੀ ਡਰੈੱਸ ਵਿਚ ਦੂਸਰਾ ਤੇ ਭੰਗੜਾ, ਗ਼ਜ਼ਲ, ਸ਼ਬਦ, ਨਾਟਕ ਤੇ ਵਾਰਤਾਲਾਪ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰ. ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਕਵੀਸ਼ਰੀ ਤੇ ਕਵਿਤਾ ’ਚ ਪਹਿਲਾ ਸਥਾਨ ਹਾਸਲ ਕਰਨਾ ਜਿੱਥੇ ਕਾਲਜ ਲਈ ਮਾਣ ਵਾਲੀ ਪ੍ਰਾਪਤੀ ਹੈ, ਉੱਥੇ ਪੀੜ੍ਹੀ ਬੁਣਨਾ ਵਿਚ ਪਹਿਲਾ ਸਥਾਨ ਪੰਜਾਬ ਦੀ ਲੋਕ-ਵਿਰਾਸਤ ਤੇ ਰਵਾਇਤੀ ਕਲਾਵਾਂ ਨਾਲ ਵਿਦਿਆਰਥੀਆਂ ਦੀ ਸਾਂਝ ਨੂੰ ਵੀ ਦਰਸਾਉਂਦਾ ਹੈ। ਇਸੇ ਤਰ੍ਹਾਂ ਭੰਗੜੇ, ਗ਼ਜ਼ਲ, ਸ਼ਬਦ, ਨਾਟਕ ਤੇ ਵਾਰਤਾਲਾਪ ’ਚ ਤੀਜਾ ਸਥਾਨ ਹਾਸਲ ਕਰਕੇ ਵਿਦਿਆਰਥੀਆਂ ਨੇ ਆਪਣੀ ਬਹੁਪੱਖੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਫੈਂਸੀ ਡਰੈੱਸ ਤੇ ਵਾਰ ਵਿਚ ਦੂਸਰੇ ਸਥਾਨ ਦੀ ਪ੍ਰਾਪਤੀ ਨੇ ਵੀ ਕਾਲਜ ਦੀ ਸੱਭਿਆਚਾਰਕ ਸਰਗਰਮੀ ਨੂੰ ਹੋਰ ਮਜ਼ਬੂਤ ਕੀਤਾ। ਕੋਆਰਡੀਨੇਟਰ ਡਾ. ਹਰਮੀਤ ਕੌਰ, ਪ੍ਰੋ. ਦਵਿੰਦਰ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਨਵਦੀਪ ਕੌਰ, ਪ੍ਰੋ. ਗੁਰਮੁਖ ਸਿੰਘ ਅਤੇ ਪ੍ਰੋ. ਸਹਿਬਾਜਦੀਪ ਸਿੰਘ ਨੇ ਵਿਦਿਆਰਥੀਆਂ ਦੀ ਤਿਆਰੀ, ਅਭਿਆਸ ਤੇ ਪੇਸ਼ਕਾਰੀਆਂ ਲਈ ਅਹਿਮ ਯੋਗਦਾਨ ਪਾਇਆ। ਕਾਲਜ ਪ੍ਰਬੰਧਕਾਂ ਵਲੋਂ ਜੇਤੂ ਵਿਦਿਆਰਥੀਆਂ, ਕੋਆਰਡੀਨੇਟਰਾਂ, ਅਧਿਆਪਕਾਂ ਅਤੇ ਸਮੂਹ ਸਹਿਯੋਗੀਆਂ ਨੂੰ ਵਧਾਈ ਦਿੱਤੀ ਗਈ।