03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੰਯੁਕਤ ਕਿਸਾਨ ਮੋਰਚੇ ਵਲੋਂ ਜ਼ਿਲ੍ਹਾ ਫੂਡ ਕੰਟਰੋਲਰ ਤੇ ਮਾਰਕੀਟ ਕਮੇਟੀ ਸੈਕਟਰੀ ਨਾਲ ਮੀਟਿੰਗ

ਕਲਾਨੌਰ, 2 ਅਕਤੂਬਰ (ਪੁਰੇਵਾਲ)-ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਿਲ ਜਥੇਬੰਦੀਆਂ ਦੀ ਮੀਟਿੰਗ ਜ਼ਿਲ੍ਹਾ ਫੂਡ ਕੰਟਰੋਲਰ ਤੇ ਸੈਕਟਰੀ ਮਾਰਕੀਟ ਕਮੇਟੀ ਕਲਾਨੌਰ ਨਾਲ ਹੋਈ। ਜ਼ਿਲ੍ਹਾ ਪ੍ਰੈਸ ਸਕੱਤਰ ਗੁਰਦੀਪ ਸਿੰਘ ਕਾਮਲ ਪੁਰ ਨੇ ਦੱਸਿਆ ਕਿ ਕਲਾਨੌਰ ਦੀਆਂ ਮੰਡੀਆਂ ’ਚ ਸਰਕਾਰੀ ਤੌਰ ’ਤੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਸਬੰਧੀ ਪ੍ਰਸ਼ਾਸਨ ਨਾਲ ਕਿਸਾਨ ਆਗੂਆਂ, ਆੜਤੀਆਂ ਤੇ ਸ਼ੈਲਰ ਮਾਲਕਾਂ ਨਾਲ ਮੀਟਿੰਗ ਦਾ ਸਿਲਸਿਲਾ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 03-10-2026
ਕਲਾਨੌਰ, 2 ਅਕਤੂਬਰ (ਪੁਰੇਵਾਲ)-ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਿਲ ਜਥੇਬੰਦੀਆਂ ਦੀ ਮੀਟਿੰਗ ਜ਼ਿਲ੍ਹਾ ਫੂਡ ਕੰਟਰੋਲਰ ਤੇ ਸੈਕਟਰੀ ਮਾਰਕੀਟ ਕਮੇਟੀ ਕਲਾਨੌਰ ਨਾਲ ਹੋਈ। ਜ਼ਿਲ੍ਹਾ ਪ੍ਰੈਸ ਸਕੱਤਰ ਗੁਰਦੀਪ ਸਿੰਘ ਕਾਮਲ ਪੁਰ ਨੇ ਦੱਸਿਆ ਕਿ ਕਲਾਨੌਰ ਦੀਆਂ ਮੰਡੀਆਂ ’ਚ ਸਰਕਾਰੀ ਤੌਰ ’ਤੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਸਬੰਧੀ ਪ੍ਰਸ਼ਾਸਨ ਨਾਲ ਕਿਸਾਨ ਆਗੂਆਂ, ਆੜਤੀਆਂ ਤੇ ਸ਼ੈਲਰ ਮਾਲਕਾਂ ਨਾਲ ਮੀਟਿੰਗ ਦਾ ਸਿਲਸਿਲਾ ਜਾਰੀ ਹੈ। ਕਾਮਲਪੁਰ ਨੇ ਕਿਹਾ ਕਿ ਕਿਸਾਨਾਂ ਨੂੰ ਡਰ ਹੈ ਕਿ ਉਨ੍ਹਾਂ ਦੀ ਫਸਲ ’ਤੇ 200 ਰੁਪਏ ਕੱਟ ਲਾਇਆ ਜਾਵੇਗਾ। ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਕੀਮਤ ਤੇ ਝੋਨੇ ’ਤੇ ਕੱਟ ਨਹੀਂ ਲੱਗਣ ਦਿੱਤਾ ਜਾਵੇਗਾ। ਬਾਰਦਾਨੇ ਬਾਰੇ ਜਦੋਂ ਡੀ.ਐਫ.ਸੀ ਨੂੰ ਪੁਛਿਆ ਤਾਂ ਉਨ੍ਹਾਂ ਕਿਹਾ ਬਾਰਦਾਨੇ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਕਿਸਾਨ ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਹਾਲਤ ’ਚ ਕਿਸਾਨ ਦੀ ਖੱਜਲ ਖ਼ੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਜੇ ਕੋਈ ਕਿਸੇ ਵੀ ਕੁਤਾਹੀ ਹੋਈ ਤਾਂ ਇਸ ਦੀ ਜ਼ਿਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਦੇ ਆਗੂ ਅਸ਼ਵਨੀ ਕੁਮਾਰ ਲੱਖਣ ਕਲਾਂ, ਪਲਵਿੰਦਰ ਸਿੰਘ ਕਿਲ੍ਹਾ ਨੱਥੂ ਸਿੰਘ, ਦਲਜੀਤ ਸਿੰਘ ਤਲਵੰਡੀ, ਅਵਤਾਰ ਸਿੰਘ ਬਰੀਲਾ, ਹਰਵਿੰਦਰ ਸਿੰਘ ਬਲੱਗਣ, ਹਰਜੀਤ ਸਿੰਘ ਕਾਹਲੋ, ਸਤਨਾਮ ਸਿੰਘ ਰਹੀਮਾਬਾਦ, ਗੁਰਿੰਦਰ ਪਾਲ ਸਿੰਘ, ਗੁਰਦੇਵ ਸਿੰਘ ਰਹੀਮਾਬਾਦ, ਕਾਲਾ ਪੱਡਾ, ਅਮਰਜੀਤ ਸਿੰਘ ਕਲਾਨੌਰ, ਪਰਸ ਰਾਮ ਸੈਣੀ, ਜਰਨੈਲ ਸਿੰਘ ਸਪਰਾਵਾਂ, ਸਰਦੂਲ ਸਿੰਘ ਚਿੱਕੜੀ, ਜਗਜੀਤ ਸਿੰਘ, ਦਰਸ਼ਨ ਸਿੰਘ ਸੇਖਕਬੀਰ ਸਮੇਤ ਬਹੁਤ ਸਾਰੇ ਕਿਸਾਨ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਡਾ. ਐਮ.ਆਰ.ਐਸ. ਭੱਲਾ ਸਕੂਲ ਬਟਾਲਾ ਵਿਖੇ ਗਾਂਧੀ ਜੈਅੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਅਗਲੀ ਖ਼ਬਰ ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ
Ad Position 24