ਕਿਹਾ, ਸਾਰੇ ਕੋਰਸ ਸਰਕਾਰੀ ਨੌਕਰੀਆਂ ਲਈ ਮਾਨਤਾ ਪ੍ਰਾਪਤ
ਬਟਾਲਾ, 2 ਅਕਤੂੁਬਰ (ਸਤਿੰਦਰ ਸਿੰਘ)-ਬਟਾਲਾ ਤੋਂ 7 ਕਿਲੋਮੀਟਰ ਦੂਰ ਗੁਰਦਾਸਪੁਰ ਰੋਡ ’ਤੇ ਖੰਡ ਮਿੱਲ ਦੇ ਨਜ਼ਦੀਕ ਪਿੰਡ ਗਿੱਲਾਂਵਾਲੀ ਵਿਖੇ ਲੰਮੇ ਸਮੇਂ ਤੋਂ ਸਫ਼ਲਤਾ ਪੂਰਵਕ ਚੱਲ ਰਹੇ ਮਾਝਾ ਕਾਲਜ ਆਫ਼ ਫਾਰਮੇਸੀ ਵਿਖੇ ਇਸ ਸੈਸ਼ਨ ਦੇ ਦਾਖਲਿਆਂ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਖਾਲੀ ਸੀਟਾਂ ਨੂੰ ਭਰਨ ਵਾਸਤੇ ਦਾਖਲਾ ਮਿਤੀ ਵਿਚ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰ.
ਪ
ਪ੍ਰਿੰ. ਡਾ. ਮਨਦੀਪ ਸਿੰਘ ਬੱਲ
03-10-2026
ਬਟਾਲਾ, 2 ਅਕਤੂੁਬਰ (ਸਤਿੰਦਰ ਸਿੰਘ)-ਬਟਾਲਾ ਤੋਂ 7 ਕਿਲੋਮੀਟਰ ਦੂਰ ਗੁਰਦਾਸਪੁਰ ਰੋਡ ’ਤੇ ਖੰਡ ਮਿੱਲ ਦੇ ਨਜ਼ਦੀਕ ਪਿੰਡ ਗਿੱਲਾਂਵਾਲੀ ਵਿਖੇ ਲੰਮੇ ਸਮੇਂ ਤੋਂ ਸਫ਼ਲਤਾ ਪੂਰਵਕ ਚੱਲ ਰਹੇ ਮਾਝਾ ਕਾਲਜ ਆਫ਼ ਫਾਰਮੇਸੀ ਵਿਖੇ ਇਸ ਸੈਸ਼ਨ ਦੇ ਦਾਖਲਿਆਂ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਖਾਲੀ ਸੀਟਾਂ ਨੂੰ ਭਰਨ ਵਾਸਤੇ ਦਾਖਲਾ ਮਿਤੀ ਵਿਚ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰ. ਡਾ. ਮਨਦੀਪ ਸਿੰਘ ਬੱਲ ਨੇ ਦੱਸਿਆ ਕਿ ਕਾਲਜ ਵਿਖੇ ਚੱਲ ਰਹੇ ਕੋਰਸਾਂ ’ਚ ਸੈਸ਼ਨ 2026-27 ਸਿਰਫ ਕੁਝ ਖਾਲੀ ਸੀਟਾਂ ਲਈ ਕਾਲਜ ਵਲੋਂ ਦਾਖ਼ਲਾ 13 ਅਕਤੂਬਰ ਤੱਕ ਵਧਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਲਜ ’ਚ ਬੈਚੂਲਰ ਆਫ਼ ਫਾਰਮੇਸੀ, ਬੀ.ਐਸ.ਸੀ. ਮੈਡੀਕਲ ਲੈਬ ਸਾਇੰਸਿਜ਼ ਤੇ ਬੀ.ਐਸ.ਸੀ. ਮੈਡੀਕਲ ਟੈਕਨਾਲੋਜੀ, ਓ.ਟੀ. ਕੋਰਸਾਂ ਵਿਚ ਕੁਝ ਹੀ ਸੀਟਾਂ ਖਾਲੀ ਹਨ, ਜਿਨ੍ਹਾਂ ਵਾਸਤੇ ਦਾਖ਼ਲਾ ਪ੍ਰਕਿਰਿਆ ਦੁਬਾਰਾ ਸ਼ੁਰੂ ਹੈ। ਪ੍ਰਿੰ. ਡਾ. ਬੱਲ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆ ਨੇ ਡਿਪਲੋਮਾ ਫਾਰਮੈਸੀ (ਐਲੋਪੈਥੀ) ਪਾਸ ਕੀਤੀ ਹੋਈ ਹੈ, ਉਨ੍ਹਾਂ ਵਾਸਤੇ ਬੀ ਫਾਰਮੈਸੀ ਲੀਟ ਲਈ ਤੀਸਰੇ ਸਮੈਸਟਰ ਵਿਚ ਦਾਖਲਾ ਲੈਣ ਦਾ ਸੁਨਿਹਰੀ ਮੌਕਾ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਕੋਰਸ ਫਾਰਮੇਸੀ ਕੌਸਲ ਆਫ਼ ਇੰਡੀਆ ਤੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਤੋਂ ਮਾਨਤਾ ਪ੍ਰਾਪਤ ਹਨ ਅਤੇ ਇਹ ਕੋਰਸ ਕਰਕੇ ਵਿਦਿਆਰਥੀ ਸੌਖੇ ਤਰੀਕੇ ਨਾਲ ਸਰਕਾਰੀ ਨੌਕਰੀ ਦੇਸ਼-ਵਿਦੇਸ਼ਾਂ ਵਿਚ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਤੋਂ ਐਸ.ਸੀ., ਐਸ.ਟੀ., ਬੀ.ਸੀ. ਤੇ ਓ.ਬੀ.ਸੀ. ਵਿਦਿਆਰਥੀਆਂ ਨੂੰ ਵੀ ਸਕਾਲਰਸ਼ਿਪ ਦੀ ਸੁਵਿਧਾ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਕਾਲਜ ’ਚ ਵਿਦਿਆਰਥੀਆਂ ਦੀ ਸਹੂਲਤ ਲਈ ਦਾਖ਼ਲਾ ਸਹਾਇਤਾ ਡੈਸਕ ਸਥਾਪਤ ਕੀਤਾ ਗਿਆ ਹੈ, ਜਿਥੋਂ ਵਿਦਿਆਰਥੀ ਜਾਣਕਾਰੀ ਪ੍ਰਾਪਤ ਕਰਕੇ ਇਨ੍ਹਾਂ ਕੋਰਸਾਂ ਵਿਚ ਦਾਖ਼ਲਾ ਲੈ ਸਕਦੇ ਹਨ ਤੇ ਆਪਣੇ ਭਵਿੱਖ ਨੂੰ ਰੁਸ਼ਨਾ ਸਕਦੇ ਹਨ।