04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗਲੀ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਬਟਾਲਾ, 2 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਅੱਜ ਮਾਤਾ ਕਾਲੀ ਦੁਆਰਾ ਮੰਦਿਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ ਤੇ ਗਲੀ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਮਹੰਤ ਅਮਿਤ ਸ਼ਾਹ, ਮੇਅਰ ਭੁਪਿੰਦਰ ਸਿੰਘ ਬਾਜਵਾ, ਹਨੀ ਚੌਹਾਨ, ਪਰਦੀਪ ਕੁਮਾਰ, ਵਿਜੇ ਸੌਨੀ ਵੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 03-10-2026
ਬਟਾਲਾ, 2 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਅੱਜ ਮਾਤਾ ਕਾਲੀ ਦੁਆਰਾ ਮੰਦਿਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ ਤੇ ਗਲੀ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਮਹੰਤ ਅਮਿਤ ਸ਼ਾਹ, ਮੇਅਰ ਭੁਪਿੰਦਰ ਸਿੰਘ ਬਾਜਵਾ, ਹਨੀ ਚੌਹਾਨ, ਪਰਦੀਪ ਕੁਮਾਰ, ਵਿਜੇ ਸੌਨੀ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਦਹਾਕਿਆਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਹੁਣ ਲੋਕਾਂ ਦੀ ਬਾਂਹ ਫੜ੍ਹਦਿਆਂ ਉਨ੍ਹਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ। ਇਸ ਮੌਕੇ ਦੁਕਾਨਦਾਰਾਂ ਅਤੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਗਲੀ ਨਾ ਬਣਨ ਕਰ ਕੇ ਲੋਕ ਮੁਸ਼ਕਲ ਦਾ ਸਾਹਮਣਾ ਕਰ ਰਹੇ ਸਨ, ਪਰ ਹੁਣ ਉਨ੍ਹਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮ ਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਵਿਖੇ ਮਾਨਸਿਕ ਸਿਹਤ ਸੰਬੰਧੀ ਸੀ.ਐੱਨ.ਈ. ਕਾਨਫਰੰਸ ਸਮਾਪਤ ਅਗਲੀ ਖ਼ਬਰ ਕੇਂਦਰ ਵਲੋਂ ਕਣਕ ਦੇ ਸਮਰਥਨ ਮੁੱਲ ਵਿਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ : ਪ੍ਰਧਾਨ ਕਾਹਲੋਂ
Ad Position 24