03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪੱਤਰਕਾਰਾਂ ਦੀਆਂ ਮੰਗਾਂ ਸੰਬੰਧੀ ਰਾਸ਼ਟਰਪਤੀ ਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ

ਪਠਾਨਕੋਟ, 2 ਅਕਤੂਬਰ (ਸੁਮਿਤ)-ਇੰਡੀਅਨ ਜਰਨਲਿਸਟ ਯੂਨੀਅਨ ਦੇ ਸੱਦੇ ’ਤੇ ਦੇਸ਼ ਭਰ ’ਚ ਮਨਾਏ ਜਾ ਰਹੇ ‘ਡਿਮਾਂਡ ਡੇ’ ਤਹਿਤ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਵੱਖ-ਵੱਖ ਮੰਗਾਂ ਸਬੰਧੀ ਜ਼ਿਲ੍ਹਾ ਪਠਾਨਕੋਟ ਪ੍ਰੈੱਸ ਕਲੱਬ ਵਲੋਂ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸੌਂਪਿਆ ਗਿਆ । ਇਹ ਮੰਗ ਪੱਤਰ ਜ਼ਿਲ੍ਹਾ ਪ੍ਰੈੱਸ ਕਲੱਬ ਦੇ ਪ੍ਰਧਾਨ ਐਨ.

Ad Position 21
No active advertisement
ਮੰਗ ਪੱਤਰ ਸੌਂਪਦੇ ਹੋਏ ਜ਼ਿਲ੍ਹਾ ਪਠਾਨਕੋਟ ਪ੍ਰੈੱਸ ਕਲੱਬ ਦੇ ਪ੍ਰਧਾਨ ਐਨ.ਪੀ. ਧਵਨ ਅਤੇ ਹੋਰ ਪੱਤਰਕਾਰ। ਤਸਵੀਰ: ਸੁਮਿਤ ਗਾਂਧੀ ਜੈਅੰਤੀ ਮੌਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਕਾਂਗਰਸੀ ਆਗੂ ਤੇ ਵਰਕਰ । ਤਸਵੀਰ: ਸੰਧੂ 03-10-2026
ਪਠਾਨਕੋਟ, 2 ਅਕਤੂਬਰ (ਸੁਮਿਤ)-ਇੰਡੀਅਨ ਜਰਨਲਿਸਟ ਯੂਨੀਅਨ ਦੇ ਸੱਦੇ ’ਤੇ ਦੇਸ਼ ਭਰ ’ਚ ਮਨਾਏ ਜਾ ਰਹੇ ‘ਡਿਮਾਂਡ ਡੇ’ ਤਹਿਤ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਵੱਖ-ਵੱਖ ਮੰਗਾਂ ਸਬੰਧੀ ਜ਼ਿਲ੍ਹਾ ਪਠਾਨਕੋਟ ਪ੍ਰੈੱਸ ਕਲੱਬ ਵਲੋਂ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸੌਂਪਿਆ ਗਿਆ । ਇਹ ਮੰਗ ਪੱਤਰ ਜ਼ਿਲ੍ਹਾ ਪ੍ਰੈੱਸ ਕਲੱਬ ਦੇ ਪ੍ਰਧਾਨ ਐਨ.ਪੀ. ਧਵਨ ਨੇ ਹੋਰਨਾਂ ਪੱਤਰਕਾਰਾਂ ਦੀ ਮੌਜੂਦਗੀ ਵਿਚ ਸੌਂਪਿਆ। ਮੰਗ ਪੱਤਰ ਵਿਚ ਮਾਨਤਾ ਪ੍ਰਾਪਤ ਪੱਤਰਕਾਰਾਂ ਤੇ ਡੈਸਕ ਸਟਾਫ਼ ਲਈ ਪੈਨਸ਼ਨ ਦੀ ਸਹੂਲਤ, ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਸਹੂਲਤ ਦੇਣ ਤੇ ਕੋਰੋਨਾ ਕਾਲ ਦੌਰਾਨ ਪੱਤਰਕਾਰਾਂ ਨੂੰ ਮਿਲ ਰਹੀ ਮੁਫ਼ਤ ਰੇਲ ਸਫ਼ਰ ਦੀ ਸਹੂਲਤ ਜੋ ਹੁਣ ਬੰਦ ਕਰ ਦਿੱਤੀ ਗਈ ਹੈ, ਨੂੰ ਮੁੜ ਬਹਾਲ ਕਰਨ ਦੀ ਮੰਗ ਕੀਤੀ ਗਈ । ਇਸ ਤੋਂ ਇਲਾਵਾ ਪੱਤਰਕਾਰਾਂ ਲਈ ਵਿਸ਼ੇਸ਼ ਭਲਾਈ ਫੰਡ ਸਥਾਪਿਤ ਕਰਨ ਦੀ ਮੰਗ ਵੀ ਕੀਤੀ ਤਾਂ ਜੋ ਗੰਭੀਰ ਬਿਮਾਰੀ, ਆਰਥਿਕ ਸੰਕਟ ਜਾਂ ਐਮਰਜੈਂਸੀ ਦੀ ਸਥਿਤੀ ਵਿਚ ਪੱਤਰਕਾਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ । ਮੰਗ ਪੱਤਰ ਵਿਚ ਚੰਡੀਗੜ੍ਹ ਸਮੇਤ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ ਪੱਤਰਕਾਰਾਂ ਨੂੰ ਸਸਤੇ ਦਰਾਂ ’ਤੇ ਮਕਾਨ ਜਾਂ ਫਲੈਟ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ । ਇਸ ਦੇ ਨਾਲ ਹੀ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਤਹਿਤ ਬਿਨਾਂ ਰੁਕਾਵਟ ਬਿਹਤਰ ਇਲਾਜ ਦੀ ਸਹੂਲਤ ਯਕੀਨੀ ਬਣਾਉਣ ਦੀ ਮੰਗ ਵੀ ਰੱਖੀ । ਪੱਤਰਕਾਰਾਂ ਨੂੰ ਸਰਕਾਰੀ ਇਸ਼ਤਿਹਾਰ ਜਾਰੀ ਕਰਨ ਸਬੰਧੀ ਨੀਤੀ ਨੂੰ ਪਾਰਦਰਸ਼ੀ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੱਤਰਕਾਰਾਂ ਖ਼ਿਲਾਫ਼ ਆਉਣ ਵਾਲੀਆਂ ਸ਼ਿਕਾਇਤਾਂ ਅਤੇ ਹੋਰ ਕਾਨੂੰਨੀ ਮਾਮਲਿਆਂ ਦੇ ਨਿਪਟਾਰੇ ਲਈ ਯੋਗ ਕਮੇਟੀ ਦਾ ਗਠਨ ਕੀਤਾ ਜਾਵੇ ਤਾਂ ਜੋ ਪੱਤਰਕਾਰਾਂ ਵਿਚ ਸੁਰੱਖਿਆ ਤੇ ਭਰੋਸੇ ਦੀ ਭਾਵਨਾ ਕਾਇਮ ਰਹੇ । ਮੰਗ ਪੱਤਰ ਵਿਚ ਯੈਲੋ ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਵੀ ਪਾਰਦਰਸ਼ਤਾ ਲਿਆਉਣ ਦੀ ਮੰਗ ਕੀਤੀ ਗਈ । ਇਸ ਦੇ ਨਾਲ ਹੀ ਸਰਕਾਰ ਤੇ ਪੱਤਰਕਾਰਾਂ ਦਰਮਿਆਨ ਸਮੇਂ-ਸਮੇਂ ’ਤੇ ਮੀਟਿੰਗਾਂ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਤਾਂ ਜੋ ਆਪਸੀ ਮੇਲ-ਮਿਲਾਪ ਅਤੇ ਸਹਿਯੋਗ ਰਾਹੀਂ ਪੱਤਰਕਾਰਾਂ ਨਾਲ ਸਬੰਧਿਤ ਸਮੱਸਿਆਵਾਂ ਦਾ ਸੁਚੱਜੇ ਢੰਗ ਨਾਲ ਹੱਲ ਕੱਢਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਫੋਕਲ ਪੁਆਇੰਟ ਨੌਰੰਗਪੁਰ ਮੰਡੀ ਵਿਚ ਚੇਅਰਮੈਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਕੀਤਾ ਦੌਰਾ ਅਗਲੀ ਖ਼ਬਰ ਮਨਵਾਲ ਦੇ ਇਕ ਸੈਲੂਨ ’ਚ ਗੋਲੀ ਚੱਲਣ ਨਾਲ ਫੈਲੀ ਦਹਿਸ਼ਤ, ਪੁਲਿਸ ਕਰ ਰਹੀ ਜਾਂਚ
Ad Position 24